ਮਾਨਸਾ ‘ਚ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਦਾ ਇਲਜ਼ਾਮ, ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ, ਪੁਲਿਸ ਨਾਲ ਭਿੜੇ

Updated On: 

28 Oct 2026 01:11 AM IST

ਮਾਨਸਾ ਵਿੱਚ ਦਲਜੀਤ ਸਿੰਘ (32) ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਨੇ ਹੰਗਾਮਾ ਮਚਾ ਦਿੱਤਾ। ਪਰਿਵਾਰ ਨੂੰ ਨਸ਼ੇ ਦੀ ਓਵਰਡੋਜ਼ ਦਾ ਸ਼ੱਕ ਸੀ। ਐਸਐਸਪੀ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।

ਮਾਨਸਾ ਚ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਦਾ ਇਲਜ਼ਾਮ, ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ, ਪੁਲਿਸ ਨਾਲ ਭਿੜੇ

ਮਾਨਸਾ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਜ਼ਬਰਦਸਤ ਹੰਗਾਮ ਦੇਖਣ ਨੂੰ ਮਿਲਿਆ। ਨੌਜਵਾਨ ਦਾ ਪਰਿਵਾਰ ਅਤੇ ਪਿੰਡ ਵਾਸੀ ਉਸ ਦੀ ਲਾਸ਼ ਨੂੰ ਮਾਨਸਾ ਦੇ ਤ੍ਰਿਕੁਨੀ ਚੌਕ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਸਮਰਥਨ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਲੈ ਕੇ ਜਾ ਰਹੇ ਸਨ। ਪੁਲਿਸ ਨੇ ਸੜਕ ‘ਤੇ ਵਾਹਨ ਅਤੇ ਟਰੱਕ ਖੜ੍ਹੇ ਕਰਕੇ ਉਨ੍ਹਾਂ ਦੀ ਆਵਾਜਾਈ ਨੂੰ ਰੋਕ ਦਿੱਤਾ। ਜਿਸ ਕਾਰਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਬਾਅਦ ਵਿੱਚ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਦਿੱਤਾ।

ਵਿਰੋਧ ਪ੍ਰਦਰਸ਼ਨ ਦੌਰਾਨ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਲੱਖਾ ਸਿੰਘ ਸਿਧਾਣਾ ਅਤੇ ਭਾਨਾ ਸਿੱਧੂ ਨੂੰ ਵੀ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੋਂ ਗ੍ਰਿਫ਼ਤਾਰ ਕਰ ਲਿਆ।

ਪਿੰਡ ਦੇ ਨੇੜੇ ਮਿਲੀ ਨੌਜਵਾਨ ਦੀ ਲਾਸ਼

ਇਹ ਘਟਨਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਵਾਪਰੀ। ਮੰਗਲਵਾਰ ਨੂੰ ਦਲਜੀਤ ਸਿੰਘ (32) ਦੀ ਲਾਸ਼ ਪਿੰਡ ਦੇ ਨੇੜੇ ਖੇਤਾਂ ਵਿੱਚੋਂ ਮਿਲੀ। ਪਰਿਵਾਰ ਅਨੁਸਾਰ ਕੁਝ ਅਣਪਛਾਤੇ ਨੌਜਵਾਨ ਉਸ ਨੂੰ ਇੱਕ ਕਾਰ ਵਿੱਚ ਲੈ ਕੇ ਆਏ ਅਤੇ ਪਿੰਡ ਦੇ ਨੇੜੇ ਛੱਡ ਗਏ। ਪਰਿਵਾਰ ਨੂੰ ਸ਼ੱਕ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਖਿਲਾਫ ਸ਼ਖ਼ਤ ਕਾਰਵਾਈ ਹੋਣ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ।

ਦੋ ਬੱਚਿਆਂ ਦਾ ਪਿਤਾ ਸੀ ਦਲਜੀਤ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਸਨ। ਉਹ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਉਹ ਕੁਝ ਸਮੇਂ ਪਹਿਲਾਂ ਤੋਂ ਨਸ਼ਿਆਂ ਦਾ ਆਦੀ ਸੀ। ਮੰਗਲਵਾਰ ਸਵੇਰੇ ਉਹ ਮਾਨਸਾ ਗਿਆ ਅਤੇ ਉੱਥੋਂ ਨਸ਼ੇ ਖਰੀਦ ਕੇ ਵਾਪਸ ਆਉਣ ‘ਤੇ ਉਸ ਦੀ ਮੌਤ ਹੋ ਗਈ। ਦਲਜੀਤ ਦੀ ਪਤਨੀ ਪਰਮਜੀਤ ਕੌਰ ਅਤੇ ਮਾਂ ਚੰਦਰ ਕੌਰ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਜਾਣੋ ਮਾਨਸਾ ਦੇ ਐਸਐਸਪੀ ਨੇ ਕੀ ਕਿਹਾ?

ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਅਜੇ ਤੱਕ ਕੋਈ ਬਿਆਨ ਦਰਜ ਨਹੀਂ ਕਰਵਾਇਆ ਗਿਆ ਹੈ। ਨੌਜਵਾਨ ਦੀ ਮੌਤ ਨੂੰ ਨਸ਼ੇ ਦੀ ਓਵਰਡੋਜ਼ ਜਾਂ ਕਤਲ ਦੇ ਮਾਮਲੇ ਵਜੋਂ ਰੱਦ ਨਹੀਂ ਕੀਤਾ ਜਾ ਸਕਦਾ। ਡਾਕਟਰਾਂ ਨੇ ਵੀ ਨਸ਼ੇ ਦੀ ਓਵਰਡੋਜ਼ ਦੀ ਪੁਸ਼ਟੀ ਨਹੀਂ ਕੀਤੀ ਹੈ। ਐਸਐਸਪੀ ਅਨੁਸਾਰ ਪੋਸਟਮਾਰਟਮ ਰਿਪੋਰਟ ਦੇ ਨਤੀਜਿਆਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Loading...
Unable to load recommendations.
Follow Us
Related Stories
ਪੰਜਾਬ ਦੀ ਉਦਯੋਗਿਕ ਨੀਤੀ 2026, ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਤੇ ਸਮੇਂ ਸਿਰ ਪ੍ਰਵਾਨਗੀਆਂ ‘ਤੇ ਜ਼ੋਰ
ਲੁਧਿਆਣਾ, ਮੋਹਾਲੀ ਤੇ ਹੋਰ ਜ਼ਿਲ੍ਹਿਆਂ ‘ਚ ਨਿਵੇਸ਼ ਦੀ ਸੰਭਾਵਨਾ, ਪੰਜਾਬ ਸਰਕਾਰ ਨੇ 30 ਵੱਡੇ ਨਿਵੇਸ਼ ਪ੍ਰੋਜੈਕਟਾਂ ਦੀ ਰੂਪ-ਰੇਖਾ ਕੀਤੀ ਤਿਆਰ
ਪੰਜਾਬ ਦੇ ਉਦਯੋਗਿਕ ਨਿਵੇਸ਼ ਨਵੀਂ ਰਫਤਾਰ, CM ਭਗਵੰਤ ਮਾਨ ਦੀ ਅਗਵਾਈ ਹੇਠ ₹75 ਹਜ਼ਾਰ ਕਰੋੜ ਦਾ ਟੀਚਾ
ਚੋਣ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਤੋਂ ਅਧਿਕਾਰੀਆਂ ਨੂੰ ਹਟਾਉਣ ਦੇ ਹੁਕਮ, ਤਿੰਨ ਸਾਲ ਪੂਰੇ ਕਰ ਚੁੱਕੇ ਅਧਿਕਾਰੀਆਂ ਦੇ ਤਬਾਦਲੇ, ਜਾਣੋ ਹੋਰ ਕੀ ਕਿਹਾ
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 20 ਕਿਲੋ ਤੋਂ ਵੱਧ ਹੈਰੋਇਨ ਤੇ 14 ਆਧੁਨਿਕ ਪਿਸਤੌਲ ਬਰਾਮਦ, ਕਈ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ, ਬਦਮਾਸ਼ ਨੇ ਸੁੱਟੀ ਧਮਕੀ ਭਰੀ ਚਿੱਠੀ; CCTV ‘ਚ ਕੈਦ ਹੋਈ ਘਟਨਾ