AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Murder in Daylight: ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਧਾਰੀਵਾਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

ਪੰਜਾਬ 'ਚ ਵੱਧਦੇ ਅਪਰਾਧ : ਪੁਲਿਸ ਥਾਣਾ ਸਿਟੀ ਪੱਟੀ ਦੀ ਤਰਫੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮ੍ਰਿਤਕ ਮੇਜਰ ਸਿੰਘ ਧਾਰੀਵਾਲ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਨਜ਼ਦੀਕੀ ਦੱਸੇ ਜਾਂਦੇ ਹਨ।

Murder in Daylight: ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਧਾਰੀਵਾਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
tv9-punjabi
| Published: 27 Feb 2023 17:21 PM IST
Share
ਪੱਟੀ ਨਿਊਜ: ਤਰਨਤਾਰਨ ਹਲਕੇ ਦੇ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ (Major Singh Dhaliwal) ਦੀ ਸੋਮਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਪਿੱਛੇ ਕਾਤਲਾਂ ਦਾ ਕੀ ਮਕਸਦ ਸੀ ਇਸ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਜਾਣਕਾਰੀ ਮੁਤਾਬਕ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਪਿੰਡ ਸੰਗਵਾਂ ਸਥਿਤ ਆਪਣੇ ਐਸਜੀਆਈ ਰੀਜ਼ੋਰਟ ਵਿਖੇ ਮੌਜੂਦ ਸਨ।ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਧਾਰੀਵਾਲ ਦੇ ਪਰਿਵਾਰ ਵੱਲੋਂ ਮੇਜਰ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਪੰਜਾਬ ਅੰਦਰ ਕਾਨੂੰਨ ਵਿਵਸਥਾ ਹੋਈ ਤਾਰੋਤਾਰ

ਪੰਜਾਬ ਅੰਦਰ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਪਿਛਲੇ ਕੁਝ ਸਮੇਂ ਤੋਂ ਬਹੁਤ ਹੀ ਤਰਸਯੋਗ ਬਣੀ ਹੋਈ ਹੈ। ਪੰਜਾਬ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ। ਪੰਜਾਬ ਅੰਦਰ ਬਦਮਾਸ਼ਾਂ ਦੇ ਹੌਂਸਲੇ ਏਨੇ ਬੁਲੰਦ ਹੋ ਗਏ ਹਨ ਕਿ ਉਹ ਸ਼ਰੇਆਮ ਲੋਕਾਂ ਤੇ ਗਲੀਆਂ ਚਲਾ ਕੇ ਬਚ ਕੇ ਨਿਕਲ ਜਾਂਦੇ ਹਨ। ਪੰਜਾਬ ਵਿਚ ਬਦਮਾਸ਼ਾਂ ਨੂੰ ਹੁਣ ਕਿਸੇ ਦਾ ਵੀ ਡਰ ਨਹੀਂ ਰਿਹਾ। ਪੰਜਾਬ ਦੀਆਂ ਜੇਲ੍ਹਾਂ ਅੰਦਰ ਹੀ ਕਤਲ ਹੋ ਰਹੇ ਹਨ ਤਾਂ ਆਮ ਜਨਤਾ ਕਿਸ ਤਰ੍ਹਾਂ ਸੁਰੱਖਿਅਤ ਰਹਿ ਸਕਦੀ ਹੈ।

ਗੰਭੀਰ ਨਹੀਂ ਪੁਲਿਸ ਪ੍ਰਸ਼ਾਸਨ, ਵੱਧ ਰਹੇ ਅਪਰਾਧ

ਚੋਰੀਆਂ, ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ।ਰਾਜ ਸਰਕਾਰ ਅੰਦਰ ਰਾਜਸੀ ਨੇਤਾਵਾਂ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ, ਨਗਰ ਕੌਂਸਲਾਂ ਆਦਿ ਦੇ ਨੁਮਾਇੰਦਿਆਂ ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲੇ ਕੀਤੇ ਜਾ ਰਹੇ ਹਨ। ਤਰਨਤਾਰਨ ਇਲਾਕਾ ਜਿਥੇ ਇਹ ਘਟਨਾ ਵਾਪਰੀ ਹੈ, ਇਹ ਇਲਾਕਾ ਸੁਰੱਖਿਆ ਦੇ ਮੱਦੇਨਜ਼ਰ ਬਹੁਤਾ ਜਿਆਦਾ ਵਧੀਆਂ ਨਹੀਂ ਕਿਹਾ ਜਾ ਸਕਦਾ। ਇਸ ਇਲਾਕੇ ਦੇ ਸਰਾਲੀ ਪਿੰਡ ਵਿਚ ਪਹਿਲਾਂ ਵੀ ਆਰ ਪੀ ਜੀ ਅਟੈਕ ਹੋਇਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...