Murder in Daylight: ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਧਾਰੀਵਾਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

Published: 

27 Feb 2023 17:21 PM

ਪੰਜਾਬ 'ਚ ਵੱਧਦੇ ਅਪਰਾਧ : ਪੁਲਿਸ ਥਾਣਾ ਸਿਟੀ ਪੱਟੀ ਦੀ ਤਰਫੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮ੍ਰਿਤਕ ਮੇਜਰ ਸਿੰਘ ਧਾਰੀਵਾਲ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਨਜ਼ਦੀਕੀ ਦੱਸੇ ਜਾਂਦੇ ਹਨ।

Murder in Daylight: ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਧਾਰੀਵਾਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
Follow Us On

ਪੱਟੀ ਨਿਊਜ: ਤਰਨਤਾਰਨ ਹਲਕੇ ਦੇ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ (Major Singh Dhaliwal) ਦੀ ਸੋਮਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਪਿੱਛੇ ਕਾਤਲਾਂ ਦਾ ਕੀ ਮਕਸਦ ਸੀ ਇਸ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਜਾਣਕਾਰੀ ਮੁਤਾਬਕ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਪਿੰਡ ਸੰਗਵਾਂ ਸਥਿਤ ਆਪਣੇ ਐਸਜੀਆਈ ਰੀਜ਼ੋਰਟ ਵਿਖੇ ਮੌਜੂਦ ਸਨ।ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਧਾਰੀਵਾਲ ਦੇ ਪਰਿਵਾਰ ਵੱਲੋਂ ਮੇਜਰ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਪੰਜਾਬ ਅੰਦਰ ਕਾਨੂੰਨ ਵਿਵਸਥਾ ਹੋਈ ਤਾਰੋਤਾਰ

ਪੰਜਾਬ ਅੰਦਰ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਪਿਛਲੇ ਕੁਝ ਸਮੇਂ ਤੋਂ ਬਹੁਤ ਹੀ ਤਰਸਯੋਗ ਬਣੀ ਹੋਈ ਹੈ। ਪੰਜਾਬ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ। ਪੰਜਾਬ ਅੰਦਰ ਬਦਮਾਸ਼ਾਂ ਦੇ ਹੌਂਸਲੇ ਏਨੇ ਬੁਲੰਦ ਹੋ ਗਏ ਹਨ ਕਿ ਉਹ ਸ਼ਰੇਆਮ ਲੋਕਾਂ ਤੇ ਗਲੀਆਂ ਚਲਾ ਕੇ ਬਚ ਕੇ ਨਿਕਲ ਜਾਂਦੇ ਹਨ। ਪੰਜਾਬ ਵਿਚ ਬਦਮਾਸ਼ਾਂ ਨੂੰ ਹੁਣ ਕਿਸੇ ਦਾ ਵੀ ਡਰ ਨਹੀਂ ਰਿਹਾ।
ਪੰਜਾਬ ਦੀਆਂ ਜੇਲ੍ਹਾਂ ਅੰਦਰ ਹੀ ਕਤਲ ਹੋ ਰਹੇ ਹਨ ਤਾਂ ਆਮ ਜਨਤਾ ਕਿਸ ਤਰ੍ਹਾਂ ਸੁਰੱਖਿਅਤ ਰਹਿ ਸਕਦੀ ਹੈ।

ਗੰਭੀਰ ਨਹੀਂ ਪੁਲਿਸ ਪ੍ਰਸ਼ਾਸਨ, ਵੱਧ ਰਹੇ ਅਪਰਾਧ

ਚੋਰੀਆਂ, ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ।ਰਾਜ ਸਰਕਾਰ ਅੰਦਰ ਰਾਜਸੀ ਨੇਤਾਵਾਂ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ, ਨਗਰ ਕੌਂਸਲਾਂ ਆਦਿ ਦੇ ਨੁਮਾਇੰਦਿਆਂ ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲੇ ਕੀਤੇ ਜਾ ਰਹੇ ਹਨ। ਤਰਨਤਾਰਨ ਇਲਾਕਾ ਜਿਥੇ ਇਹ ਘਟਨਾ ਵਾਪਰੀ ਹੈ, ਇਹ ਇਲਾਕਾ ਸੁਰੱਖਿਆ ਦੇ ਮੱਦੇਨਜ਼ਰ ਬਹੁਤਾ ਜਿਆਦਾ ਵਧੀਆਂ ਨਹੀਂ ਕਿਹਾ ਜਾ ਸਕਦਾ। ਇਸ ਇਲਾਕੇ ਦੇ ਸਰਾਲੀ ਪਿੰਡ ਵਿਚ ਪਹਿਲਾਂ ਵੀ ਆਰ ਪੀ ਜੀ ਅਟੈਕ ਹੋਇਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version