ਸਰਕਾਰੀ ਸਨਮਾਨ ਨਾਲ ਹੋਇਆ ਸ਼ਹੀਦ ਗੁਰਪ੍ਰੀਤ ਸਿੰਘ ਦਾ ਅੰਤਿਮ ਸਸਕਾਰ, ਪਿੰਡ ‘ਚ ਸੋਗ ਦੀ ਲਹਿਰ

Published: 

13 Jan 2024 14:43 PM

ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਫੌਜੀ ਅਧਿਕਾਰੀ ਮੌਕੇ 'ਤੇ ਪਹੁੰਚੇ। ਇਸ ਮੌਕੇ ਸ਼ਹੀਦ ਦੇ ਪਿਤਾ ਨਰਿੰਦਰ ਸਿੰਘ ਨੇ ਦੁਖੀ ਹਿਰਦੇ ਨਾਲ ਆਪਣੇ ਸ਼ਹੀਦ ਪੁੱਤਰ ਦੀ ਚਿਤਾ ਨੂੰ ਅਗਨ ਭੇਟ ਕੀਤਾ।

ਸਰਕਾਰੀ ਸਨਮਾਨ ਨਾਲ ਹੋਇਆ ਸ਼ਹੀਦ ਗੁਰਪ੍ਰੀਤ ਸਿੰਘ ਦਾ ਅੰਤਿਮ ਸਸਕਾਰ, ਪਿੰਡ ਚ ਸੋਗ ਦੀ ਲਹਿਰ

ਕਾਂਸਟੇਬਲ ਗੁਰਪ੍ਰੀਤ ਸਿੰਘ

Follow Us On

ਜੰਮੂ-ਕਸ਼ਮੀਰ (Jammu Kashmir) ਦੇ ਗੁਲਮਰਗ ਵਿਖੇ ਡਿਊਟੀ ਦੌਰਾਨ ਬਰਫੀਲੀ ਪਹਾੜੀ ਤੋਂ ਤਿਲਕਣ ਕਾਰਨ ਸ਼ਹੀਦ ਹੋਏ ਸਿਪਾਹੀ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਬੜੀ ਛਾਉਣੀ ਤੋਂ ਹੁੰਦੇ ਹੋਏ ਉਨ੍ਹਾਂ ਦੇ ਪਿੰਡ ਭੈਣੀ ਖੱਦਰ ਵਿਖੇ ਪੁੱਜੀ ਹੈ। ਅੰਮ੍ਰਿਤਸਰ ਦੇ ਪਿੰਡ ਪੁੱਜਣ ਤੋਂ ਬਾਅਦ ਪੂਰੇ ਇਲਾਕੇ ਦਾ ਮਾਹੌਲ ਸੋਗਮਈ ਸੀ। ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਫੌਜੀ ਅਧਿਕਾਰੀ ਮੌਕੇ ‘ਤੇ ਪਹੁੰਚੇ। ਇਸ ਮੌਕੇ ਸ਼ਹੀਦ ਦੇ ਪਿਤਾ ਨਰਿੰਦਰ ਸਿੰਘ ਨੇ ਦੁਖੀ ਹਿਰਦੇ ਨਾਲ ਆਪਣੇ ਸ਼ਹੀਦ ਪੁੱਤਰ ਦੀ ਚਿਤਾ ਨੂੰ ਅਗਨ ਭੇਟ ਕੀਤਾ।

ਮਾਤਾ ਲਖਵਿੰਦਰ ਕੌਰ ਨੇ ਦੱਸਿਆ ਕਿ 25 ਅਗਸਤ ਨੂੰ ਛੁੱਟੀ ਹੋਣ ਤੋਂ ਬਾਅਦ ਉਹ ਵਿਆਹ ਤੋਂ ਬਾਅਦ ਵਾਪਸ ਪਰਤਿਆ ਸੀ ਅਤੇ ਕਿਹਾ ਸੀ ਕਿ ਉਹ ਛੁੱਟੀ ‘ਤੇ ਮਾਰਚ-ਅਪ੍ਰੈਲ ਵਿੱਚ ਵਾਪਸ ਆ ਕੇ ਵਿਆਹ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੇ ਜੋ ਸੁਪਨੇ ਪਾਲੇ ਸਨ ਉਹ ਸਾਰੇ ਸੁਪਨੇ ਚਕਨਾਚੂਰ ਹੋ ਗਏ।ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿਚ ਭਰਤੀ ਹੋਏ ਸਨ ਅਤੇ ਇਨ੍ਹਾਂ ਸਾਲਾਂ ਦੌਰਾਨ ਉਹ ਜ਼ਿਆਦਾਤਰ ਅੱਤਵਾਦ ਪ੍ਰਭਾਵਿਤ ਇਲਾਕਿਆਂ ਵਿਚ ਹੀ ਤਾਇਨਾਤ ਸਨ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪਿਛਲੇ ਸਾਲ ਅਗਸਤ ਮਹੀਨੇ ਪੱਛਮੀ ਬੰਗਾਲ ਦੇ ਵੀਨਾਗੁੜੀ ਤੋਂ 45 ਦਿਨਾਂ ਦੀ ਛੁੱਟੀ ‘ਤੇ ਆਏ ਸਨ।

ਮੰਤਰੀ ਧਾਲੀਵਾਲ ਪਹੁੰਚੇ ਦੁੱਖ ਸਾਂਝਾ ਕਰਨ

ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਸੰਭਵ ਸਹਾਇਤਾ ਦੇਵੇਗੀ ਅਤੇ ਪਰਿਵਾਰ ਦੀ ਪੂਰੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਜਿਸ ਪਿੰਡ ‘ਚ ਖੜ੍ਹੇ ਹਨ, ਉਥੇ ਇਸ ਪਿੰਡ ਦੇ 100 ਦੇ ਕਰੀਬ ਨੌਜਵਾਨ ਦੇਸ਼ ਦੀ ਸੁਰੱਖਿਆ ਲਈ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਗੁਰਪ੍ਰੀਤ ਸਿੰਘ ਦੇ ਨਾਂਅ ‘ਤੇ ਪਿੰਡ ‘ਚ ਸਟੇਡੀਅਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਪਰਿਵਾਰ ਨੂੰ ਮਿਲਣ ਆਉਣਗੇ ਅਤੇ ਜੋ ਵੀ ਸਰਕਾਰੀ ਸਕੂਲ ਉਨ੍ਹਾਂ ਨੂੰ ਮੁਹੱਈਆ ਕਰਵਾਉਣਗੇ।

Exit mobile version