Martyrs cremation: ਸ਼ਹੀਦ ਸੇਵਕ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਈ, ਸੈਨਿਕ ਸਨਮਾਨਾਂ ਨਾਲ ਅੰਤਿਮ ਸਸਕਾਰ
ਜੰਮੂ ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਫੌਜੀਆਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦੇ ਸਿਪਾਹੀ ਸੇਵਕ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਸ਼ਹੀਦ ਸੇਵਕ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਈ, ਸੈਨਿਕ ਸਨਮਾਨਾਂ ਨਾਲ ਅੰਤਿਮ ਸਸਕਾਰ
Martyrs cremation: ਜੰਮੂ ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ‘ਚ 5 ਫੌਜੀ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿੱਚ 4 ਜਵਾਨ ਪੰਜਾਬ ਦੇ ਸਨ। ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦੇ ਸਿਪਾਹੀ ਸੇਵਕ ਸਿੰਘ ਵੀ ਪੁੰਛ ਅੱਤਵਾਦੀ ਹਮਲੇ (Poonch Terror Attack) ਵਿੱਚ ਸ਼ਹੀਦ ਹੋ ਗਏ ਸਨ। ਅੱਜ ਸ਼ਹੀਦ ਜਵਾਨ ਸੇਵਕ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਝੰਡੇ ‘ਚ ਲਿਪਟੀ ਉਨ੍ਹਾਂ ਦੇ ਜੱਦੀ ਪਿੰਡ ਬਾਘਾ ਵਿਖੇ ਪੁੱਜੀ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਸੀ।
ਭੁੱਬਾਂ ਮਾਰ ਰੋਇਆ ਸ਼ਹੀਦ ਦਾ ਪਰਿਵਾਰ
ਫੌਜ ਦੇ ਅਧਿਕਾਰੀਆਂ ਨੇ ਸ਼ਹੀਦ ਜਵਾਨ ਸੇਵਕ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਘਰ ਲਿਆਂਦੀ। ਜਿੱਥੇ ਸ਼ਹੀਦ ਜਵਾਨ ਦੇ ਮਾਤਾ-ਪਿਤਾ, ਦਾਦਾ ਦਾਦੀ ਅਤੇ ਉਸ ਦੀਆਂ ਭੈਣਾਂ ਅਤੇ ਰਿਸ਼ਤੇਦਾਰਾਂ ਨੇ ਉਸ ਦੇ ਅੰਤਿਮ ਦਰਸ਼ਨ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਨੇ ਸ਼ਹੀਦ ਸਿਪਾਹੀ ਸੇਵਕ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ ਅਤੇ ਪਾਕਿਸਤਾਨ (Pakistan) ਦਾ ਵਿਰੋਧ ਕੀਤੀ।


