ਮੌੜ ਮੰਡੀ ਬੰਬ ਧਮਾਕਾ: ਭਗੌੜੇ ਨੂੰ ਫੜਨ ਆਈ CIA ਟੀਮ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ, ਪੁਲਿਸ ਨੂੰ ਕੀਤੀ ਸ਼ਿਕਾਇਤ

Updated On: 

13 Aug 2025 17:27 PM IST

Maud Mandi Bomb Blast: ਪੁਲਿਸ ਨੇ ਮੌੜ ਮੰਡੀ ਬੰਬ ਧਮਾਕੇ ਦੇ ਮੁਲਜ਼ਮ ਕਾਲਾ ਅਤੇ ਹੋਰ ਦੋਸ਼ੀਆਂ ਨੂੰ ਭਗੌੜਾ ਐਲਾਨ ਦਿੱਤਾ ਹੈ। ਸੀਆਈਏ ਇੰਚਾਰਜ ਕੁਲਦੀਪ ਸਿੰਘ ਦੇ ਮੁਤਾਬਕ ਉਨ੍ਹਾਂ ਨੂੰ ਭਗੌੜਾ ਕਾਲਾ ਦੀ ਲੋਕੇਸ਼ਨ ਮਿਲੀ ਸੀ, ਜਿਸ ਕਾਰਨ ਉਹ ਉਸ ਨੂੰ ਗ੍ਰਿਫ਼ਤਾਰ ਕਰਨ ਗਏ ਸਨ।

ਮੌੜ ਮੰਡੀ ਬੰਬ ਧਮਾਕਾ: ਭਗੌੜੇ ਨੂੰ ਫੜਨ ਆਈ CIA ਟੀਮ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ, ਪੁਲਿਸ ਨੂੰ ਕੀਤੀ ਸ਼ਿਕਾਇਤ

Photo Credit: Social Media

Follow Us On

2017 ਵਿੱਚ ਬਠਿੰਡਾ ਦੇ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਵਿੱਚ ਸ਼ਾਮਲ ਮੁਲਜ਼ਮ ਕਾਲਾ ਨੂੰ ਫੜਨ ਲਈ ਡੱਬਵਾਲੀ ਦੇ ਅਲੀਕਾ ਪਿੰਡ ਪਹੁੰਚੀ ਸੀਆਈਏ ਪੁਲਿਸ ਦਾ ਲੋਕਾਂ ਨੇ ਵਿਰੋਧ ਕੀਤਾ। ਲੋਕਾਂ ਦੇ ਵਿਰੋਧ ਤੋਂ ਬਾਅਦ ਪੁਲਿਸ ਵਾਪਸ ਪਰਤ ਗਈ। ਪੁਲਿਸ ਟੀਮ ਸਿਵਲ ਵਰਦੀ ਵਿੱਚ ਛਾਪਾ ਮਾਰਨ ਗਈ ਸੀ, ਜਿਸ ਕਾਰਨ ਲੋਕ ਗੁੱਸੇ ਵਿੱਚ ਆ ਗਏ ਅਤੇ ਪਿੰਡ ਵਿੱਚ ਰੌਲਾ ਪਾਉਣ ਲੱਗੇ ਕਿ ਬਾਹਰਲੇ ਲੋਕ ਅੰਦਰ ਆ ਗਏ ਹਨ।

ਪੁਲਿਸ ਨੇ ਬੰਬ ਧਮਾਕੇ ਦੇ ਮੁਲਜ਼ਮ ਕਾਲਾ ਅਤੇ ਹੋਰ ਦੋਸ਼ੀਆਂ ਨੂੰ ਭਗੌੜਾ ਐਲਾਨ ਦਿੱਤਾ ਹੈ। ਸੀਆਈਏ ਇੰਚਾਰਜ ਕੁਲਦੀਪ ਸਿੰਘ ਦੇ ਮੁਤਾਬਕ ਉਨ੍ਹਾਂ ਨੂੰ ਭਗੌੜਾ ਕਾਲਾ ਦੀ ਲੋਕੇਸ਼ਨ ਮਿਲੀ ਸੀ, ਜਿਸ ਕਾਰਨ ਉਹ ਉਸ ਨੂੰ ਗ੍ਰਿਫ਼ਤਾਰ ਕਰਨ ਗਏ ਸਨ। ਦੂਜੇ ਪਾਸੇ, ਕਾਲਾ ਦੇ ਭਰਾ ਅੰਗਰੇਜ਼ ਸਿੰਘ ਨੇ ਕਿਹਾ ਕਿ ਉਸ ਦਾ ਭਗੌੜਾ ਮੁਲਜ਼ਮ ਕਾਲਾ ਨਾਲ ਕੋਈ ਸਬੰਧ ਨਹੀਂ ਹੈ, ਇਸ ਦੇ ਬਾਵਜੂਦ ਪੁਲਿਸ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ।

ਉਸ ਨੇ ਦੱਸਿਆ ਕਿ ਉਸ ਨੇ ਚਿੱਟਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਸੀ, ਪਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ, ਪੁਲਿਸ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ।

ਜਾਣੋ ਕੀ ਹੈ ਪੂਰਾ ਮਾਮਲਾ

ਫਰਵਰੀ 2017 ਵਿੱਚ ਜਦੋਂ ਵਿਧਾਨ ਸਭਾ ਚੋਣਾਂ ਹੋਣੀਆਂ ਸਨ। ਉਸ ਵੇਲੇ ਕਾਂਗਰਸੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਮੌੜ ਮੰਡੀ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਜਾ ਰਹੇ ਸਨ, ਤਾਂ ਉਨ੍ਹਾਂ ਦੀ ਗੱਡੀ ਤੋਂ ਥੋੜ੍ਹੀ ਦੂਰੀ ‘ਤੇ ਇੱਕ ਧਮਾਕਾ ਹੋਇਆ। ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ, ਪੁਲਿਸ ਨੇ ਧਮਾਕੇ ਲਈ ਵਰਤੀ ਗਈ ਗੱਡੀ ਦੇ ਨਾਲ-ਨਾਲ ਕੁੱਕਰ ਵੀ ਬਰਾਮਦ ਕਰ ਲਿਆ ਹੈ। ਉਕਤ ਮਾਮਲੇ ਵਿੱਚ, ਪੁਲਿਸ ਨੇ ਨਾਮਜ਼ਦ ਮੁਲਜ਼ਮ ਕਾਲਾ ਸਮੇਤ ਹੋਰ ਮੁਲਜ਼ਮਾਂ ਨੂੰ ਪੀਓ ਐਲਾਨ ਦਿੱਤਾ ਹੈ।

ਮੁਲਜ਼ਮ ਕਾਲਾ ਨੂੰ ਗ੍ਰਿਫ਼ਤਾਰ ਕਰ ਗਈ ਸੀ ਪੁਲਿਸ

ਸੀਆਈਏ ਸਟਾਫ਼-1 ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਉਨ੍ਹਾਂ ਨੂੰ ਪਿੰਡ ਅਲੀਕਾ ਡੱਬਵਾਲੀ ਵਿੱਚ ਮੁਲਜ਼ਮ ਕਾਲਾ ਦਾ ਟਿਕਾਣਾ ਮਿਲਿਆ। ਪੁਲਿਸ ਨੂੰ ਸੂਚਨਾ ਸੀ ਕਿ ਕਾਲਾ ਉੱਥੇ ਲੁਕਿਆ ਹੋਇਆ ਹੋ ਸਕਦਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਕਾਲਾ ਨੂੰ ਗ੍ਰਿਫ਼ਤਾਰ ਕਰਨ ਲਈ ਪਿੰਡ ਅਲੀਕਾ ਪਹੁੰਚੀ।

ਘਟਨਾ ਤੋਂ ਬਾਅਦ ਮੁਲਜ਼ਮ ਪੀਓ ਦੇ ਭਰਾ ਅੰਗਰੇਜ਼ ਸਿੰਘ, ਜੋ ਉਸ ਘਰ ਵਿੱਚ ਰਹਿੰਦਾ ਸੀ ਜਿੱਥੇ ਪੁਲਿਸ ਨੇ ਛਾਪਾ ਮਾਰਿਆ ਸੀ, ਨੇ ਡੱਬਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ ਪੁਲਿਸ ਨੂੰ ਚਿੱਟਾ ਤਸਕਰਾਂ ਬਾਰੇ ਸੂਚਿਤ ਕੀਤਾ ਸੀ। ਪਰ ਪੁਲਿਸ ਤਸਕਰਾਂ ਨੂੰ ਫੜਨ ਦੀ ਬਜਾਏ, ਉਨ੍ਹਾਂ ਨੂੰ ਤੰਗ ਕਰ ਰਹੀ ਹੈ।

ਜਿਸ ਘਰ ਵਿੱਚ ਪੁਲਿਸ ਨੇ ਰੇਡ ਕੀਤੀ ਸੀ। ਇਸ ਘਰ ਵਿੱਚ ਰਹਿਣ ਵਾਲੇ ਮੁਲਜ਼ਮ ਪੀਓ ਦੇ ਭਰਾ ਅੰਗਰੇਜ਼ ਸਿੰਘ ਨੇ ਇਸ ਘਟਨਾ ਤੋਂ ਬਾਅਦ ਡੱਬਵਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਸਿਰਫ ਪੁਲਿਸ ਨੂੰ ਚਿੱਟਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਸੀ। ਪਰ ਪੁਲਿਸ ਤਸਕਰਾਂ ਨੂੰ ਫੜਨ ਦੀ ਬਜਾਏ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦਾ ਜਾਂ ਉਸ ਦੇ ਪਰਿਵਾਰ ਦਾ ਪੀਓ ਕਾਲਾ ਨਾਲ ਕੋਈ ਸਬੰਧ ਨਹੀਂ ਹੈ। ਸੀਆਈਏ ਇੰਚਾਰਜ ਨੇ ਕਿਹਾ ਕਿ ਪੁਲਿਸ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।