ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

Updated On: 

25 Aug 2026 11:33 AM IST

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ, ਇਸ ਯੋਜਨਾ ਅਧੀਨ 75 ਲੱਖ ਤੋਂ ਵੱਧ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਅਤੇ 2,274.42 ਕਰੋੜ ਰੁਪਏ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਟ੍ਰਾਂਸਫਰ ਕੀਤੇ ਗਏ ਹਨ। ਇਸ ਮਹੀਨੇ ਲਗਭਗ 7 ਲੱਖ ਨਵੀਆਂ ਮਹਿਲਾਵਾਂ ਨੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਈ ਹੈ। 28 ਅਗਸਤ ਨੂੰ ਉਨ੍ਹਾਂ ਦੇ ਖਾਤਿਆਂ 'ਚ ਮਾਣਭੱਤਾ ਰਾਸ਼ੀ ਜਮ੍ਹਾਂ ਕੀਤੀ ਜਾਵੇਗੀ।

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ ਲਈ ਇੱਕ ਵਿਸ਼ੇਸ਼ ਤੋਹਫ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 28 ਅਗਸਤ ਰੱਖੜੀ ਦੇ ਤਿਉਹਾਰ ਵਾਲੇ ਦਿਨ ਇਸ ਯੋਜਨਾ ਤਹਿਤ ਰਜਿਸਟਰਡ ਹੋਣ ਵਾਲੀਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਮਾਣ ਭੱਤਾ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ, ਇਸ ਯੋਜਨਾ ਅਧੀਨ 75 ਲੱਖ ਤੋਂ ਵੱਧ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਅਤੇ 2,274.42 ਕਰੋੜ ਰੁਪਏ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੇ ਗਏ ਹਨ। ਇਸ ਮਹੀਨੇ ਲਗਭਗ 7 ਲੱਖ ਨਵੀਆਂ ਮਹਿਲਾਵਾਂ ਨੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਈ ਹੈ। 28 ਅਗਸਤ ਨੂੰ ਉਨ੍ਹਾਂ ਦੇ ਖਾਤਿਆਂ ‘ਚ ਮਾਣਭੱਤਾ ਰਾਸ਼ੀ ਜਮ੍ਹਾਂ ਕੀਤੀ ਜਾਵੇਗੀ।

ਇਸ ਯੋਜਨਾ ਤਹਿਤ, 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੀ ਸਹਾਇਤਾ ਮਿਲਦੀ ਹੈ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਸਹਾਇਤਾ ਮਿਲਦੀ ਹੈ।

9,300 ਕਰੋੜ ਰੁਪਏ ਦਾ ਬਜਟ ਪ੍ਰਬੰਧ

ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਸਰਕਾਰ ਦਾ ਅਨੁਮਾਨ ਹੈ ਕਿ ਪੰਜਾਬ ਦੀਆਂ ਲਗਭਗ 97 ਪ੍ਰਤੀਸ਼ਤ ਔਰਤਾਂ ਇਸ ਯੋਜਨਾ ਦਾ ਲਾਭ ਉਠਾ ਸਕਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ ਦੀ ਸਪਲਾਈ, ਸਿਹਤ ਸੰਭਾਲ ਸੇਵਾਵਾਂ, ਖੇਡਾਂ ਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ‘ਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ।

ਪੰਜਾਬ ਨੂੰ ਨਵੇਂ ਖੇਡ ਮੈਦਾਨ ਸਮਰਪਿਤ

ਇਸ ਸਮਾਗਮ ਦੌਰਾਨ, ਪੰਜਾਬ ਭਰ ‘ਚ 500 ਤੋਂ ਵੱਧ ਨਵੇਂ ਖੇਡ ਮੈਦਾਨ ਵੀ ਸਮਰਪਿਤ ਕੀਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਦੇ ਖੇਤਰ ‘ਚ ਪੰਜਾਬ ਦੀ ਲੀਡਰਸ਼ਿਪ ਸਥਿਤੀ ਨੂੰ ਬਹਾਲ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ।

Loading...
Unable to load recommendations.
Follow Us
Related Stories
ਵਿਧਾਨ ਸਭਾ ਹਲਕਾ ਜਲਾਲਾਬਾਦ ਦਾ ਸਿਆਸੀ ਸਮੀਕਰਨ, ਵਿਧਾਇਕ ਗੋਲਡੀ ਦੇ ਵਿਕਾਸ ਦਾਅਵੇ ਬਨਾਮ ਵਿਰੋਧੀਆਂ ਦੇ ਸਵਾਲ; ਜਾਣੋ ਅਣਸੁਲਝੇ ਮੁੱਦੇ
ਜਲੰਧਰ ‘ਚ ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਮਕਾਨ ਦੀ ਛੱਤ, 8 ਸਾਲਾ ਮਾਸੂਮ ਸਮੇਤ ਤਿੰਨ ਜੀਅ ਮਲਬੇ ਹੇਠ ਦੱਬੇ
ਪੰਜਾਬ ਪੁਲਿਸ ਦਾ ਅੰਮ੍ਰਿਤਸਰ ‘ਚ ਵੱਡਾ ਐਕਸ਼ਨ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਏ ਹਥਿਆਰਾਂ ਸਮੇਤ 8 ਬਦਮਾਸ਼ ਗ੍ਰਿਫ਼ਤਾਰ
2027 ਚੋਣਾਂ ਲਈ ਸਿਆਸੀ ਪਾਰਟੀਆਂ ਮੈਦਾਨ ਚ ਨਿੱਤਰੀਆਂ, AAP ਦੀ ਘਰ-ਘਰ ਮੁਹਿੰਮ ਤਾਂ BJP ਦੀ ਨਸ਼ਾ ਮੁਕਤ ਯਾਤਰਾ; ਪੜ੍ਹੋ ਪੂਰੀ ਰਿਪੋਰਟ
ਪੰਜਾਬ ਚ ਜਨਗਣਨਾ-2027 ਦੀਆਂ ਤਿਆਰੀਆਂ ਤੇਜ਼, 16 ਨਵੰਬਰ ਤੋਂ ਸਵੈ-ਗਣਨਾ ਸ਼ੁਰੂ; ਲੋਕਾਂ ਤੋਂ ਪੁੱਛੇ ਜਾਣਗੇ ਇਹ ਸਵਾਲ
ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋ ਸਕਦੇ ਨੇ ਸ਼ਾਮਲ, ਭਲਕੇ ਹੋ ਸਕਦਾ ਹੈ ਰਸਮੀ ਐਲਾਨ