AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 70 ਲੱਖ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ, 1 ਅਗਸਤ ਨੂੰ ਫਿਰ ਖ਼ਾਤਿਆਂ ‘ਚ ਆਉਣਗੇ ਪੈਸੇ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੀ ਗਿਣਤੀ 70 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਸੂਬੇ ਭਰ ਵਿੱਚ ਹਾਲੇ ਵੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 70 ਲੱਖ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ, 1 ਅਗਸਤ ਨੂੰ ਫਿਰ ਖ਼ਾਤਿਆਂ 'ਚ ਆਉਣਗੇ ਪੈਸੇ
ਫਾਇਲ ਫੋਟੋ
tv9-punjabi
| Updated On: 24 Jul 2026 13:10 PM IST
Share

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੀ ਗਿਣਤੀ 70 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਸੂਬੇ ਭਰ ਵਿੱਚ ਹਾਲੇ ਵੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਇਕੱਲੇ ਜੁਲਾਈ ਮਹੀਨੇ ਦੌਰਾਨ ਹੀ ਸੂਬੇ ਦੀਆਂ 37 ਲੱਖ ਔਰਤਾਂ ਨੇ ਨਵੀਂ ਰਜਿਸਟ੍ਰੇਸ਼ਨ ਕਰਵਾਈ ਹੈ, ਜਦੋਂ ਕਿ ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਲਗਭਗ 33 ਲੱਖ ਔਰਤਾਂ ਨੇ ਆਪਣਾ ਨਾਂ ਦਰਜ ਕਰਵਾਇਆ ਸੀ।

ਜਾਣਕਾਰੀ ਮੁਤਾਬਕ ਸੂਬਾ ਸਰਕਾਰ ਨੇ ਸ਼ੁਰੂਆਤ ‘ਚ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਗਿਣਤੀ 52 ਲੱਖ ਦੇ ਕਰੀਬ ਪਹੁੰਚਣ ਦਾ ਅਨੁਮਾਨਿਤ ਟੀਚਾ ਰੱਖਿਆ ਸੀ। ਹਾਲਾਂਕਿ, ਔਰਤਾਂ ਦੇ ਭਾਰੀ ਉਤਸ਼ਾਹ ਕਾਰਨ ਇਹ ਅੰਕੜਾ ਵੱਧ ਕੇ 70 ਲੱਖ ਤੋਂ ਵੀ ਉੱਪਰ ਟੱਪ ਗਿਆ ਹੈ। ਪੰਜਾਬ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 66 ਹਲਕੇ ਅਜਿਹੇ ਹਨ, ਜਿੱਥੇ ਇਸ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 50 ਹਜ਼ਾਰ ਤੋਂ ਵਧੇਰੇ ਦਰਜ ਕੀਤੀ ਗਈ ਹੈ।

ਜਲਾਲਾਬਾਦ ‘ਚ ਸਭ ਤੋਂ ਵੱਧ, ਲੁਧਿਆਣਾ ਪੱਛਮੀ ‘ਚ ਸਭ ਤੋਂ ਘੱਟ ਰਜਿਸਟ੍ਰੇਸ਼ਨ

ਸੂਬੇ ਵਿੱਚ ਸਭ ਤੋਂ ਵੱਧ ਰਜਿਸਟ੍ਰੇਸ਼ਨ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਹੋਈ ਹੈ, ਜਿੱਥੇ 87,460 ਔਰਤਾਂ ਨੇ ਯੋਜਨਾ ਲਈ ਅਪਲਾਈ ਕੀਤਾ ਹੈ। ਇਸ ਲਿਸਟ ਵਿੱਚ ਦੂਜੇ ਨੰਬਰ ‘ਤੇ ਵਿਧਾਨ ਸਭਾ ਹਲਕਾ ਸਨੌਰ ਰਿਹਾ, ਜਿੱਥੇ 84,111 ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦੀ ਗੱਲ ਕਰੀਏ ਤਾਂ ਉੱਥੇ 63,036 ਔਰਤਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਪਣਾ ਨਾਂ ਦਰਜ ਕਰਵਾਇਆ ਹੈ। ਦੂਜੇ ਪਾਸੇ, ਸਭ ਤੋਂ ਘੱਟ ਰਜਿਸਟ੍ਰੇਸ਼ਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਦਰਜ ਕੀਤੀ ਗਈ ਹੈ, ਜਿੱਥੇ ਸਿਰਫ਼ 30,073 ਔਰਤਾਂ ਨੇ ਹੀ ਫਾਰਮ ਭਰੇ ਹਨ।

ਤਿੰਨ ਮਹੀਨਿਆਂ ਦੀ ਪਹਿਲੀ ਕਿਸ਼ਤ ਟ੍ਰਾਂਸਫਰ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਮਹੀਨਾ ਅਤੇ ਅਨੁਸੂਚਿਤ ਜਾਤੀ (SC) ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਸਰਕਾਰ ਨੇ ਪਹਿਲੀ ਜੁਲਾਈ ਨੂੰ ਹੀ ਸੂਬੇ ਦੀਆਂ 32.96 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ (ਜੁਲਾਈ, ਅਗਸਤ ਅਤੇ ਸਤੰਬਰ) ਦੀ ਪਹਿਲੀ ਕਿਸ਼ਤ ਸਿੱਧੀ ਟ੍ਰਾਂਸਫਰ ਕਰ ਦਿੱਤੀ ਸੀ। ਇਸ ਮਕਸਦ ਲਈ ਸੂਬਾ ਸਰਕਾਰ ਹੁਣ ਤੱਕ 1,149.59 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਚੁੱਕੀ ਹੈ।

1 ਅਗਸਤ ਨੂੰ ਮੋਬਾਈਲਾਂ ‘ਚ ਫਿਰ ਹੋਵੇਗੀ ‘ਟੂੰ-ਟੂੰ’

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜੁਲਾਈ ਮਹੀਨੇ ‘ਚ ਰਜਿਸਟਰਡ ਹੋਈਆਂ 37 ਲੱਖ ਤੋਂ ਵੱਧ ਔਰਤਾਂ ਨੂੰ 1 ਅਗਸਤ ਨੂੰ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੀ ਇਕੱਠੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲਾਂ ‘ਤੇ ਪੈਸੇ ਆਉਣ ਦਾ ਮੈਸੇਜ (ਟੂੰ-ਟੂੰ) ਹੋਵੇਗਾ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਸੂਬੇ ਦੀ ਕਿਸੇ ਵੀ ਯੋਗ ਔਰਤ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...