AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਧੂਰੀ ਤੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ, ਸੀਐਮ ਬੋਲੇ- ਕਦੇ ਵੀ ਬੰਦ ਨਹੀਂ ਹੋਵੇਗੀ ਸਕੀਮ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯੋਜਨਾ ਅਜਿਹੇ ਵਕਤ 'ਚ ਸ਼ੁਰੂ ਕੀਤੀ ਗਈ, ਜਦੋਂ ਸਾਨੂੰ ਪੱਕਾ ਹੋ ਗਿਆ ਕਿ ਕਦੇ ਇਸ ਸਕੀਮ ਨੂੰ ਬੰਦ ਨਾ ਕਰਨਾ ਪਵੇ। ਪੈਸੇ ਜਿੱਥੋਂ ਮਰਜ਼ੀ ਆਉਣ, ਪਰ ਇਸ ਯੋਜਨਾ ਲਈ ਪੈਸ ਆਉਣੇ ਹੀ ਆਉਣੇ ਹਨ। ਇਹ ਸਕੀਮ ਕਦੇ ਵੀ ਵਾਪਸ ਨਹੀਂ ਲਈ ਜਾਵੇਗੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕੀ ਹੁਣ ਤੱਕ ਇਸ ਯੋਜਨਾ ਲਈ 40 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।

ਧੂਰੀ ਤੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ, ਸੀਐਮ ਬੋਲੇ- ਕਦੇ ਵੀ ਬੰਦ ਨਹੀਂ ਹੋਵੇਗੀ ਸਕੀਮ
tv9-punjabi
| Updated On: 01 Jul 2026 15:13 PM IST
Share

ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਅੱਜ ਸ਼ੁਰੂਆਤ ਹੋ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਧੂਰੀ ਤੋਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਮਾਨ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ, ਬਲਜੀਤ ਕੌਰ, ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਹੋਰ ਲੀਡਰ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯੋਜਨਾ ਸਾਡੀਆਂ ਮਾਵਾਂ ਧੀਆਂ ਦੇ ਲਈ ਸਨਮਾਨ ਰਾਸ਼ੀ ਹੈ, ਇਸ ਲਈ ਇਸ ਦਾ ਨਾਮ ਮਾਵਾਂ ਧੀਆਂ ਸਤਿਕਾਰ ਯੋਜਨਾ ਰੱਖਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯੋਜਨਾ ਅਜਿਹੇ ਵਕਤ ‘ਚ ਸ਼ੁਰੂ ਕੀਤੀ ਗਈ, ਜਦੋਂ ਸਾਨੂੰ ਪੱਕਾ ਹੋ ਗਿਆ ਕਿ ਕਦੇ ਇਸ ਸਕੀਮ ਨੂੰ ਬੰਦ ਨਾ ਕਰਨਾ ਪਵੇ। ਪੈਸੇ ਜਿੱਥੋਂ ਮਰਜ਼ੀ ਆਉਣ, ਪਰ ਇਸ ਯੋਜਨਾ ਲਈ ਪੈਸ ਆਉਣੇ ਹੀ ਆਉਣੇ ਹਨ। ਇਹ ਸਕੀਮ ਕਦੇ ਵੀ ਵਾਪਸ ਨਹੀਂ ਲਈ ਜਾਵੇਗੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕੀ ਹੁਣ ਤੱਕ ਇਸ ਯੋਜਨਾ ਲਈ 40 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।

ਸੀਐਮ ਮਾਨ ਨੇ ਕਿਹਾ ਕਿ ਅੱਜ ਤੋਂ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁਪਏ ਪ੍ਰਤੀ ਮਹੀਨਾ ਤੇ ਐਸਸੀ ਸ਼੍ਰੇਣੀ ਦੀਆਂ ਮਹਿਲਾਵਾਂ ਦੇ ਖਾਤਿਆਂ ‘ਚ 1500 ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਹਿਲੀ ਕਿਸ਼ਤ ‘ਚ 3 ਮਹੀਨਿਆਂ ਦੇ ਇਕੱਠੇ ਪੈਸੇ ਖਾਤਿਆਂ ‘ਚ ਆਉਣਗੇ। ਸੀਐਮ ਮਾਨ ਨੇ ਕਿਹਾ ਕਿ ਕਈ ਵਿਰੋਧੀ ਪਾਰਟੀਆਂ ਵਾਲੇ ਕਹਿ ਰਹੇ ਹਨ ਕਿ 1000 ਤੇ 1500 ਰੁਪਏ ਨਾਲ ਕੀ ਹੋ ਜਾਵੇਗਾ, ਪਰ ਸ਼ਾਇਦ ਉਨ੍ਹਾਂ ਲਈ ਇਹ ਰਾਸ਼ੀ ਕੁੱਝ ਨਾ ਹੋਵੇ, ਪਰ ਮੈਂ ਗਰੀਬੀਆਂ ਦੇਖੀਆਂ ਹੋਈਆਂ ਹਨ।

ਉਨ੍ਹਾਂ ਨੇ ਕਿਹਾ ਅਰਵਿੰਦ ਕੇਜਰੀਵਾਲ ਨੇ ਜਿਸ ਵੇਲੇ ਇਹ ਆਮ ਆਦਮੀ ਪਾਰਟੀ ਬਣਾਈ ਸੀ ਤਾਂ ਇਹੀ ਸੋਚ ਕੇ ਬਣਾਈ ਸੀ ਕਿ ਆਮ ਲੋਕਾਂ ਦਾ ਪੈਸਾ ਆਮ ਲੋਕਾਂ ਨੂੰ ਕਿਸੇ ਨਾ ਕਿਸੇ ਰੂਪ ‘ਚ ਮਿਲੇਗਾ, ਚਾਹੇ ਉਹ ਆਮ ਆਦਮੀ ਕਲੀਨਿਕਾਂ, ਹਸਪਤਾਲਾਂ, ਸੜਕਾਂ, ਮੁਫ਼ਤ ਬਿਜਲੀ ਤੇ ਨੌਕਰੀਆਂ ਜਾਂ ਹੋਰ ਕਿਸੇ ਤਰੀਕੇ ਰਾਹੀਂ ਮਿਲੇ। ਸੀਐਮ ਨੇ ਕਿਹਾ ਕਿ ਜੇ ਮਾਵਾਂ ਖੁਸ਼ ਹਨ, ਧੀਆਂ ਖੁਸ਼ ਹਨ ਤੇ ਭੈਣਾਂ ਖੁਸ਼ ਹਨ ਤਾਂ ਪੂਰੀ ਕਾਇਨਾਤ ਹੀ ਖੁਸ਼ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...