ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ; CM ਮਾਨ ਨੇ ਕੀਤੇ ਹੋਰ ਵੱਡੇ ਐਲਾਨ

Updated On: 

01 Nov 2026 14:20 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਦੌਰਾਨ ਮਹਿਲਾਵਾਂ ਲਈ ਹੋਰ ਅਹਿਮ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੀ 1 ਦਸੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ 'ਤੇ ਮੁੜ ਖ਼ੁਸ਼ੀ ਦੀ ਟੂੰ-ਟੂੰ ਹੋਵੇਗੀ। ਇਸ ਤੋਂ ਇਲਾਵਾ 1 ਜਨਵਰੀ ਨੂੰ ਵੀ ਮਹਿਲਾਵਾਂ ਦੇ ਬੈਂਕ ਖਾਤਿਆਂ 'ਚ 3,000 ਅਤੇ 4,500 ਰੁਪਏ ਦੀ ਸਨਮਾਨ ਰਾਸ਼ੀ ਭੇਜੀ ਜਾਵੇਗੀ।

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ਚ ਪਹੁੰਚਣਗੇ 1291 ਕਰੋੜ ਰੁਪਏ; CM ਮਾਨ ਨੇ ਕੀਤੇ ਹੋਰ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨ ਰਾਸ਼ੀ ਦੀ ਅਗਲੀ ਕਿਸ਼ਤ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਦੀਆਂ 37,43,168 ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਕੁੱਲ 1,291.09 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾਵੇਗੀ।

ਸਮਾਗਮ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਤਾਂ ਕਈ ਮਹਿਲਾਵਾਂ ਨੇ ਆਪਣੇ ਮੋਬਾਈਲ ਫ਼ੋਨਾਂ ‘ਤੇ ਖਾਤਿਆਂ ‘ਚ ਪੈਸੇ ਪਹੁੰਚਣ ਦੇ ਸੁਨੇਹੇ ਮਿਲਣ ਦੀ ਖ਼ੁਸ਼ੀ ਵੀ ਸਾਂਝੀ ਕੀਤੀ।

1 ਦਸੰਬਰ ਨੂੰ ਫਿਰ ਵੱਜੇਗੀ ਖ਼ੁਸ਼ੀ ਦੀ ਟੂੰ-ਟੂੰ, 1 ਜਨਵਰੀ ਨੂੰ ਵੀ ਮਿਲੇਗੀ ਸਨਮਾਨ ਰਾਸ਼ੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਦੌਰਾਨ ਮਹਿਲਾਵਾਂ ਲਈ ਹੋਰ ਅਹਿਮ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੀ 1 ਦਸੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ‘ਤੇ ਮੁੜ ਖ਼ੁਸ਼ੀ ਦੀ ਟੂੰ-ਟੂੰ ਹੋਵੇਗੀ। ਇਸ ਤੋਂ ਇਲਾਵਾ 1 ਜਨਵਰੀ ਨੂੰ ਵੀ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ 3,000 ਅਤੇ 4,500 ਰੁਪਏ ਦੀ ਸਨਮਾਨ ਰਾਸ਼ੀ ਭੇਜੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਸਨਮਾਨ ਰਾਸ਼ੀ ਦਾ ਸਿਲਸਿਲਾ ਜਾਰੀ ਰਹੇਗਾ।

ਸਤਿਕਾਰ ਸਖੀਆਂ ਤੇ ਆਂਗਣਵਾੜੀ ਵਰਕਰਾਂ ਲਈ ਵੀ ਵੱਡੇ ਐਲਾਨ

ਇਸ ਮੌਕੇ ਮੁੱਖ ਮੰਤਰੀ ਨੇ 1,37,723 ਸਤਿਕਾਰ ਸਖੀਆਂ ਨੂੰ 51.20 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ‘ਚ ਵੀ 25 ਕਰੋੜ ਰੁਪਏ ਪਾਉਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਭਲਾਈ ਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।

ਸਾਢੇ ਚਾਰ ਸਾਲਾਂ ‘ਚ ਪੰਜਾਬ ਦੀ ਤਰੱਕੀ ਦਾ ਕੀਤਾ ਜ਼ਿਕਰ

ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੇ ਵੱਖ-ਵੱਖ ਖੇਤਰਾਂ ‘ਚ ਤਰੱਕੀ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਉਣ, ਨਹਿਰੀ ਪਾਣੀ ਦੀ ਵਰਤੋਂ ‘ਚ ਵਾਧਾ ਕਰਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਰਗੇ ਮੁੱਦਿਆਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ, ਮਹਿਲਾਵਾਂ ਤੇ ਨੌਜਵਾਨਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਗਏ ਹਨ।

ਅਬੋਹਰ ਇਲਾਕੇ ਦੇ ਵਿਕਾਸ ਲਈ ਸਹਿਯੋਗ ਦਾ ਭਰੋਸਾ

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਅਬੋਹਰ ਤੇ ਆਸ-ਪਾਸ ਦੇ ਇਲਾਕਿਆਂ ਦੇ ਵਿਕਾਸ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਨੇ ਇਲਾਕੇ ਨੂੰ ਇੱਕ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦਾ ਸੱਦਾ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਤਰ ਦੀ ਬਿਹਤਰੀ ਲਈ ਅੱਗੇ ਆਉਣ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਅਬੋਹਰ ਖੇਤਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

Loading...
Unable to load recommendations.
Follow Us
Related Stories
ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ
ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਭੂਚਾਲ! 2 ‘ਆਪ’ ਵਿਧਾਇਕਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਸਮਾਣਾ ਤੋਂ AAP ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਕੀਤਾ ਐਲਾਨ
ਖੇਮਕਰਨ ਗੋਲੀਕਾਂਡ ਦੀ ਨਵੀਂ ਵੀਡੀਓ ਵਾਇਰਲ, ਥਾਰ ‘ਚ ਬੈਠੇ ਮਨਜੀਤ ਸਿੰਘ ਕੱਟਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਣਾਈ ਗਈ ਵੀਡੀਓ ਆਈ ਸਾਹਮਣੇ
ਜਲੰਧਰ ‘ਚ ਦਰਦਨਾਕ ਸੜਕ ਹਾਦਸਾ, 2 ਦੋਸਤਾਂ ਦੀ ਮੌਤ; ਜਨਮਦਿਨ ਪਾਰਟੀ ਤੋਂ ਆ ਰਹੇ ਸਨ ਵਾਪਸ
ਚੰਡੀਗੜ੍ਹ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਪੁਲਿਸ ਸਥਾਪਨਾ ਦਿਵਸ ਪਰੇਡ ਦੀ ਲੈਣਗੇ ਸਲਾਮੀ, ਸ਼ਹਿਰ ਨੂੰ ਦੇਣਗੇ 258 ਕਰੋੜ ਦੀਆਂ 9 ਵੱਡੀਆਂ ਸੌਗਾਤਾਂ