ਮਹਿਲਾ ਸਨਮਾਨ ਰਾਸ਼ੀ ਨਾਲ ਮਾਵਾਂ-ਧੀਆਂ ਨੂੰ ਮਿਲੀ ਆਰਥਿਕ ਮਜ਼ਬੂਤੀ, ਸਰਕਾਰ ਨੇ ਨਿਭਾਈ ਆਖ਼ਰੀ ਗਾਰੰਟੀ: AAP
ਆਪ ਆਗੂਆਂ ਨੇ ਕਿਹਾ ਕਿ ਸੂਬੇ ਦੀਆਂ ਹਜ਼ਾਰਾਂ ਮਾਵਾਂ, ਧੀਆਂ ਤੇ ਭੈਣਾਂ ਅੱਜ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਲੋਂ ਅਸੀਸਾਂ ਦੇ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ ਤੇ ਉਨ੍ਹਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਮਹਿਲਾ ਸਨਮਾਨ ਰਾਸ਼ੀ ਨਾਲ ਮਾਵਾਂ-ਧੀਆਂ ਨੂੰ ਮਿਲੀ ਆਰਥਿਕ ਮਜ਼ਬੂਤੀ, ਸਰਕਾਰ ਨੇ ਨਿਭਾਈ ਆਖ਼ਰੀ ਗਾਰੰਟੀ: AAP
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸੂਬੇ ਦੀਆਂ ਮਾਵਾਂ, ਧੀਆਂ ਤੇ ਭੈਣਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ, ਸਗੋਂ ਉਨ੍ਹਾਂ ਦੇ ਸਵੈ-ਸਨਮਾਨ ਤੇ ਆਤਮ-ਨਿਰਭਰਤਾ ਨੂੰ ਵੀ ਨਵੀਂ ਤਾਕਤ ਮਿਲੇਗੀ।
ਆਪ ਆਗੂਆਂ ਨੇ ਕਿਹਾ ਕਿ ਸੂਬੇ ਦੀਆਂ ਹਜ਼ਾਰਾਂ ਮਾਵਾਂ, ਧੀਆਂ ਤੇ ਭੈਣਾਂ ਅੱਜ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਲੋਂ ਅਸੀਸਾਂ ਦੇ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ ਤੇ ਉਨ੍ਹਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪਾਰਟੀ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਨੂੰ ਆਪਣੇ ਰੋਜ਼ਾਨਾ ਦੇ ਖਰਚਿਆਂ ਲਈ ਇੱਕ ਮਜ਼ਬੂਤ ਆਰਥਿਕ ਸਹਾਰਾ ਮਿਲੇਗਾ।
“ਇੱਕ ਨਵਾਂ ਇਤਿਹਾਸ ਰਚਿਆ ਗਿਆ”
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਿਰਫ਼ ਵਾਅਦੇ ਨਹੀਂ, ਸਗੋਂ “ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ” ਕਿਹਾ ਗਿਆ ਸੀ। ਹੁਣ ਸਰਕਾਰ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਕਰੀਬ ਛੇ ਮਹੀਨੇ ਪਹਿਲਾਂ ਹੀ ਇਹ ਆਖ਼ਰੀ ਵੱਡੀ ਗਾਰੰਟੀ ਵੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ਦੀ ਰਾਜਨੀਤੀ ‘ਚ ਇੱਕ ਨਵਾਂ ਇਤਿਹਾਸ ਰਚਿਆ ਗਿਆ ਹੈ, ਜਿੱਥੇ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ।
ਆਪ ਆਗੂਆਂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਸਿਰਫ਼ ਉਹੀ ਕੰਮ ਨਹੀਂ ਕੀਤੇ, ਜਿਨ੍ਹਾਂ ਦੀ ਚੋਣਾਂ ਦੌਰਾਨ ਗਾਰੰਟੀ ਦਿੱਤੀ ਗਈ ਸੀ, ਸਗੋਂ ਕਈ ਅਜਿਹੀਆਂ ਲੋਕ ਭਲਾਈ ਯੋਜਨਾਵਾਂ ਵੀ ਸ਼ੁਰੂ ਕੀਤੀਆਂ, ਜਿਨ੍ਹਾਂ ਦਾ ਚੋਣੀ ਐਲਾਨਾਂ ਵਿੱਚ ਕੋਈ ਜ਼ਿਕਰ ਨਹੀਂ ਸੀ। ਉਨ੍ਹਾਂ ਦੱਸਿਆ ਕਿ ‘ਮੇਰੀ ਰਸੋਈ ਕਿੱਟ’, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸੜਕ ਸੁਰੱਖਿਆ ਫੋਰਸ (SSF), ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀਆਂ ਯੋਜਨਾਵਾਂ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਉਪਰਾਲੇ ਇਸ ਦੀਆਂ ਮਿਸਾਲਾਂ ਹਨ।
ਉਨ੍ਹਾਂ ਦੇ ਅਨੁਸਾਰ, ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਮਹਿਲਾ ਭਲਾਈ ਤੇ ਬੁਨਿਆਦੀ ਢਾਂਚੇ ਸਮੇਤ ਕਈ ਖੇਤਰਾਂ ‘ਚ ਵੱਡੇ ਫੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰ ਭਾਵੇਂ ਸਰਕਾਰ ਦੇ ਕੰਮਾਂ ‘ਤੇ ਸਵਾਲ ਉਠਾ ਰਹੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈ ਰਹੇ ਹਨ ਤੇ ਉਨ੍ਹਾਂ ‘ਚ ਸੰਤੁਸ਼ਟੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ
“ਸਮਾਜ ‘ਚ ਮਹਿਲਾਵਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ”
ਆਪ ਆਗੂਆਂ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਹੋਣਗੀਆਂ ਤੇ ਆਪਣੇ ਛੋਟੇ-ਵੱਡੇ ਖਰਚੇ ਖ਼ੁਦ ਪੂਰੇ ਕਰਨ ਦੇ ਯੋਗ ਬਣਨਗੀਆਂ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾ ਸਸ਼ਕਤੀਕਰਨ ਵੱਲ ਇੱਕ ਅਹਿਮ ਕਦਮ ਹੈ, ਜਿਸ ਨਾਲ ਸਮਾਜ ‘ਚ ਮਹਿਲਾਵਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ।
ਆਮ ਆਦਮੀ ਪਾਰਟੀ ਆਗੂਆਂ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਹਰ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਤੱਕ ਉਸ ਦਾ ਲਾਭ ਪਹੁੰਚਾਉਣਾ ਹੈ। ਇਸੇ ਕਾਰਨ ਅੱਜ ਪੰਜਾਬ ਦੀਆਂ ਮਾਵਾਂ, ਧੀਆਂ ਤੇ ਭੈਣਾਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀਆਂ ਹੋਈਆਂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰ ਰਹੀਆਂ ਹਨ।
