AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਭਗਵੰਤ ਮਾਨ ਦੇ ਪਾਕਿਸਤਾਨ ਦੌਰੇ ‘ਤੇ ਵਿਦੇਸ਼ ਮੰਤਰਾਲਾ ਦਾ ਬਿਆਨ, ਕਿਹਾ- ਰਾਸ਼ਟਰੀ ਨੀਤੀ ਤਹਿਤ ਮਿਲੇਗੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵਿਤ ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਆਪਣਾ ਰੁਖ਼ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਸਾਫ਼ ਕਿਹਾ ਹੈ ਕਿ ਭਾਰਤੀ ਅਹਿਮ ਸ਼ਖ਼ਸੀਅਤਾਂ (ਗਣਮਾਨਯ ਵਿਅਕਤੀਆਂ) ਦੀਆਂ ਵਿਦੇਸ਼ ਯਾਤਰਾਵਾਂ ਲਈ ਸਿਆਸੀ ਮਨਜ਼ੂਰੀ ਇੱਕ ਨਿਰਧਾਰਤ ਰਾਸ਼ਟਰੀ ਨੀਤੀ ਤਹਿਤ ਹੀ ਦਿੱਤੀ ਜਾਂਦੀ ਹੈ।

CM ਭਗਵੰਤ ਮਾਨ ਦੇ ਪਾਕਿਸਤਾਨ ਦੌਰੇ 'ਤੇ ਵਿਦੇਸ਼ ਮੰਤਰਾਲਾ ਦਾ ਬਿਆਨ, ਕਿਹਾ- ਰਾਸ਼ਟਰੀ ਨੀਤੀ ਤਹਿਤ ਮਿਲੇਗੀ ਮਨਜ਼ੂਰੀ
tv9-punjabi
| Published: 14 Nov 2026 12:04 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵਿਤ ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਆਪਣਾ ਰੁਖ਼ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਸਾਫ਼ ਕਿਹਾ ਹੈ ਕਿ ਭਾਰਤੀ ਅਹਿਮ ਸ਼ਖ਼ਸੀਅਤਾਂ (ਗਣਮਾਨਯ ਵਿਅਕਤੀਆਂ) ਦੀਆਂ ਵਿਦੇਸ਼ ਯਾਤਰਾਵਾਂ ਲਈ ਸਿਆਸੀ ਮਨਜ਼ੂਰੀ ਇੱਕ ਨਿਰਧਾਰਤ ਰਾਸ਼ਟਰੀ ਨੀਤੀ ਤਹਿਤ ਹੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਪ੍ਰਤੀ ਭਾਰਤ ਦੇ ਸਖ਼ਤ ਕੂਟਨੀਤਕ ਰੁਖ਼ ਨੂੰ ਵੀ ਮੁੜ ਦੁਹਰਾਇਆ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਆਪਣੀ ਹਫ਼ਤਾਵਾਰੀ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ ਕਿ ਦੂਜੇ ਦੇਸ਼ਾਂ ਨਾਲ ਸਬੰਧਾਂ ਨੂੰ ਲੈ ਕੇ ਭਾਰਤ ਦੀ ਇੱਕ ਤੈਅ ਰਾਸ਼ਟਰੀ ਨੀਤੀ ਹੈ ਅਤੇ ਸਾਰਿਆਂ ਤੋਂ ਇਸ ਦੀ ਪਾਲਣਾ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਵਾਲੇ ਅਹਿਮ ਅਹੁਦੇਦਾਰਾਂ ਨੂੰ ਸਿਆਸੀ ਮਨਜ਼ੂਰੀ (ਪੋਲੀਟੀਕਲ ਕਲੀਅਰੈਂਸ) ਦੇਣ ਤੋਂ ਪਹਿਲਾਂ ਮੰਤਰਾਲਾ ਸਬੰਧਤ ਮਾਮਲੇ ਦਾ ਬਾਰੀਕੀ ਨਾਲ ਮੁਲਾਂਕਣ ਕਰਦਾ ਹੈ।

CM ਮਾਨ ਨੂੰ ਮਿਲਿਆ ਹੈ ਸੱਦਾ

ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਕਿਸਤਾਨ ਦੇ ਲਾਹੌਰ ਵਿਖੇ 27 ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ ਚੌਥੇ ਅੰਤਰਰਾਸ਼ਟਰੀ ਵਿਸ਼ਵ ਪੰਜਾਬੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਦਫ਼ਤਰ ਇਸ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਕੇਂਦਰ ਸਰਕਾਰ ਤੋਂ ਰਸਮੀ ਮਨਜ਼ੂਰੀ ਲੈਣ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਇਸ ਸੱਦੇ ਨੂੰ ਲੈ ਕੇ ਇਹ ਸਵਾਲ ਵੀ ਉਠਾਇਆ ਸੀ ਕਿ ਕੀ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੇਗੀ? ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਵਿਧਾਨ ਸਭਾ ਵਿੱਚ ਵੀ ਮੁੱਖ ਮੰਤਰੀ ਮਾਨ ਨੇ ਇਸ ਸੰਮੇਲਨ ਦਾ ਸੱਦਾ ਮਿਲਣ ਦੀ ਪੁਸ਼ਟੀ ਕੀਤੀ ਸੀ।

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਆਪਣਾ ਰੁਖ਼

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਇਸ ਮੁੱਦੇ ‘ਤੇ ਬੋਲਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਦੂਜੇ ਦੇਸ਼ਾਂ ਨਾਲ ਸਬੰਧਾਂ ਦੀ ਗੱਲ ਆਉਂਦੀ ਹੈ ਤਾਂ ਸਾਡੀ ਇੱਕ ਰਾਸ਼ਟਰੀ ਨੀਤੀ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਕੋਈ ਇਸ ਦੀ ਪਾਲਣਾ ਕਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਵਿਦੇਸ਼ ਜਾਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਿਆਸੀ ਮਨਜ਼ੂਰੀ ਦੇਣ ਦਾ ਸਵਾਲ ਹੈ, ਤਾਂ ਵਿਦੇਸ਼ ਮੰਤਰਾਲਾ ਆਪਣੀ ਸਮੁੱਚੀ ਨੀਤੀ ਦੇ ਅਨੁਸਾਰ ਇਸ ਦਾ ਮੁਲਾਂਕਣ ਕਰਦਾ ਹੈ ਅਤੇ ਉਸੇ ਮੁਤਾਬਕ ਅਗਲੇਰੀ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਸਾਡਾ ਕੀ ਰੁਖ਼ ਹੈ, ਇਹ ਸਾਰਿਆਂ ਲਈ ਬਿਲਕੁਲ ਸਪੱਸ਼ਟ ਹੋਣਾ ਚਾਹੀਦਾ ਹੈ।

ਪੰਜਾਬ ਦੇ ਨੌਜਵਾਨਾਂ ਲਈ ਸ਼ੁਰੂ ਹੋਵੇਗੀ ‘ਪੰਜਾਬ ਦਾ ਕਰੋੜਪਤੀ’ ਪ੍ਰਤੀਯੋਗਤਾ

ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸ਼ਨੀਵਾਰ, 14 ਨਵੰਬਰ) ਨੂੰ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਲਈ ਇੱਕ ਵੱਡਾ ਐਲਾਨ ਕਰਨ ਵਾਲੀ ਹੈ। ਮੁੱਖ ਮੰਤਰੀ ਮਾਨ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਪ੍ਰਤੀਯੋਗਤਾ ਦੀ ਸ਼ੁਰੂਆਤ ਕਰਨਗੇ।

ਇਸ ਵਿਸ਼ੇਸ਼ ਪ੍ਰਤੀਯੋਗਤਾ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਮੁਕਾਬਲਾ ‘ਪੰਜਾਬ, ਪੰਜਾਬੀ ਅਤੇ ਪੰਜਾਬੀਅਤ’ ਦੇ ਵਿਸ਼ੇ ‘ਤੇ ਆਧਾਰਿਤ ਹੋਵੇਗਾ ਅਤੇ ਇਸ ਪ੍ਰਤੀਯੋਗਤਾ ਦੇ ਜੇਤੂ ਨੂੰ 1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

Follow Us
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...