AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

New Sports Policy: ‘ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ ਨਵੀਂ ਖੇਡ ਨੀਤੀ’

Focus on Sports: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਖੇਤਰ ਨੂੰ ਪ੍ਰਮੁੱਖ ਤਰਜੀਹ ਦੇਣ ਦੇ ਨਿਰਦੇਸ਼ਾਂ ਤਹਿਤ ਖੇਡ ਨੀਤੀ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਜਾਵੇਗਾ ਕਿ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਕਰਵਾਉਣ ਉਤੇ ਧਿਆਨ ਕੇਂਦਰਿਤ ਕੀਤਾ ਜਾਵੇ।

New Sports Policy: 'ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ ਨਵੀਂ ਖੇਡ ਨੀਤੀ'
tv9-punjabi
| Published: 02 Mar 2023 16:05 PM IST
Share
ਚੰਡੀਗੜ੍ਹ ਨਿਊਜ: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਵਿੱਚ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਨਵੀਂ ਖੇਡ ਨੀਤੀ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਖਰੜੇ ਉਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਦਿੱਤੀ।

ਉਲੰਪਿਕਸ ਦੀ ਤਿਆਰੀ ਲਈ ਅਥਲੀਟਾਂ ਦੀ ਵਿੱਤੀ ਮਦਦ

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉਲੰਪਿਕਸ ਦੀ ਤਿਆਰੀ ਲਈ ਅਥਲੀਟ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਭਵਿੱਖ ਵਿੱਚ ਹੋਰਨਾਂ ਵੱਡੇ ਮੁਕਾਬਲਿਆਂ ਦੀ ਤਿਆਰੀ ਲਈ ਵੀ ਖਿਡਾਰੀਆਂ ਨੂੰ ਨਗਦ ਰਾਸ਼ੀ ਦੇਣ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਮੁਕਾਬਲੇ ਲਈ ਤਿਆਰ ਕਰਨਾ ਵੱਡੀ ਗੱਲ ਹੈ, ਤਮਗ਼ਾ ਜਿੱਤਣ ਤੋਂ ਬਾਅਦ ਤਾਂ ਹਰ ਕੋਈ ਇਨਾਮ, ਮਾਣ-ਸਨਮਾਨ ਦੇ ਦਿੰਦਾ ਹੈ ਪਰ ਲੋੜ ਹੈ ਮੁਕਾਬਲੇ ਤੋਂ ਪਹਿਲਾਂ ਤਿਆਰੀ ਲਈ ਮੱਦਦ ਕੀਤੀ ਜਾਵੇ।

ਸ਼ੁਰੂ ਕੀਤੀ ਗਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ

ਖੇਡ ਮੰਤਰੀ ਨੇ ਦੱਸਿਆ ਕਿ ਕੌਮੀ ਪੱਧਰ ਦੇ ਸੀਨੀਅਰ ਤੇ ਜੂਨੀਅਰ ਮੁਕਾਬਲਿਆਂ ਦੇ ਤਮਗ਼ਾ ਜੇਤੂਆਂ ਨੂੰ ਹਰ ਮਹੀਨੇ ਵਜ਼ੀਫਾ ਦੇਣ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ। ਮੀਟਿੰਗ ਵਿੱਚ ਇਹ ਵਿਚਾਰ ਕੀਤਾ ਗਿਆ ਕਿ ਇਸ ਦਾ ਦਾਇਰਾ ਵਧਾਇਆ ਜਾਵੇ ਅਤੇ ਵਜ਼ੀਫ਼ਾ ਰਾਸ਼ੀ ਵੀ ਵਧਾਈ ਜਾਵੇ। ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੇ ਤਮਗ਼ੇ ਅਨੁਸਾਰ ਨੌਕਰੀ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ। ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤਾ ਜਾਵੇਗਾ। ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਤਿਆਰ ਵਾਲੇ ਕੋਚਾਂ ਨੂੰ ਵੀ ਅਣਗੌਲਿਆ ਨਹੀਂ ਕੀਤਾ ਜਾਵੇਗਾ। ਕਾਲਜਾਂ-ਯੂਨੀਵਰਸਿਟੀਆਂ ਵਿੱਚ ਖੇਡ ਮੁਕਾਬਲਿਆਂ ਦਾ ਪੱਧਰ ਉਚਾ ਚੁੱਕਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਅੰਤਰ ‘ਵਰਸਿਟੀ ਖੇਡ ਮੁਕਾਬਲੇ ਕਰਵਾਏ ਜਾਣਗੇ।

ਖੇਡ ਨੀਤੀ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਲਈ ਲੰਬੇ ਸਮੇਂ ਦੀਆਂ ਯੋਜਨਾਵਾਂ ਦਾ ਖਾਕਾ ਉਲੀਕਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਨੀਤੀ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਉਹ ਨਿਰੰਤਰ ਇਸ ਦੀਆਂ ਮੀਟਿੰਗਾਂ ਕਰਕੇ ਇਕ-ਇਕ ਨੁਕਤੇ ਉਤੇ ਮਾਹਿਰਾਂ ਨਾਲ ਵਿਚਾਰ ਕਰ ਰਹੇ ਹਨ। ਜਲਦ ਹੀ ਨਵੀਂ ਖੇਡ ਨੀਤੀ ਜਾਰੀ ਕੀਤੀ ਜਾਵੇਗੀ। ਮੀਟਿੰਗ ਵਿੱਚ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ.ਚੀਮਾ, ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਿਪਟੀ ਡਾਇਰੈਕਟਰ ਲਲਿਤ ਲੋਹਾਨੀ, ਡਾਇਰੈਕਟਰ ਉਚੇਰੀ ਸਿੱਖਿਆ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ (ਕਾਲਜਾਂ) ਡਾ.ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ (ਸਕੂਲਾਂ) ਸੁਨੀਲ ਕੁਮਾਰ ਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...