ਜਲੰਧਰ RTI ਕਾਰਕੁਨ ਹੱਤਿਆਕਾਂਡ ‘ਤੇ ਬੋਲੇ MP ਹੇਅਰ – ਹੋਵੇਗੀ ਸਖ਼ਤ ਕਾਰਵਾਈ; ਠੇਕੇਦਾਰੀ ਪ੍ਰਥਾ ਖ਼ਤਮ ਕਰਨਾ ਸ਼ਲਾਘਾਯੋਗ

Published: 

30 May 2026 21:15 PM IST

ਸੰਗਰੂਰ ਤੋਂ ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਲੰਧਰ ਵਿੱਚ ਆਰ.ਟੀ.ਆਈ. (RTI) ਕਾਰਕੁਨ ਸਿਮਰਨਜੀਤ ਸਿੰਘ ਦੇ ਕਤਲ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਹੈ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਸਰਕਾਰੀ ਪ੍ਰਣਾਲੀ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ।

ਜਲੰਧਰ RTI ਕਾਰਕੁਨ ਹੱਤਿਆਕਾਂਡ ਤੇ ਬੋਲੇ MP ਹੇਅਰ - ਹੋਵੇਗੀ ਸਖ਼ਤ ਕਾਰਵਾਈ; ਠੇਕੇਦਾਰੀ ਪ੍ਰਥਾ ਖ਼ਤਮ ਕਰਨਾ ਸ਼ਲਾਘਾਯੋਗ

ਸੰਗਰੂਰ ਤੋਂ ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਲੰਧਰ ਵਿੱਚ ਆਰ.ਟੀ.ਆਈ. (RTI) ਕਾਰਕੁਨ ਸਿਮਰਨਜੀਤ ਸਿੰਘ ਦੇ ਕਤਲ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਹੈ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਸਰਕਾਰੀ ਪ੍ਰਣਾਲੀ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ।

ਬਰਨਾਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਕਦਮ ਪੂਰੇ ਦੇਸ਼ ਲਈ ਇੱਕ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਦੀ ਇਸ ਮੰਗ ਨੂੰ ਮਾਨ ਸਰਕਾਰ ਨੇ ਪੂਰਾ ਕੀਤਾ ਹੈ, ਜਿਸ ਨਾਲ ਸੂਬੇ ਦੇ ਲਗਭਗ 26,500 ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਲਾਭ ਮਿਲੇਗਾ। ਸਰਕਾਰ ਦੇ ਸਿੱਧੇ ਸੰਪਰਕ ਵਿੱਚ ਆਉਣ ਨਾਲ ਭਵਿੱਖ ਵਿੱਚ ਉਨ੍ਹਾਂ ਦੇ ਪੱਕੇ ਹੋਣ ਦਾ ਰਸਤਾ ਵੀ ਖੁੱਲ੍ਹੇਗਾ। ਸੰਸਦ ਮੈਂਬਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਪਿਛਲੀਆਂ ਅਕਾਲੀ ਦਲ ਤੇ ਕਾਂਗਰਸ ਸਰਕਾਰਾਂ ‘ਤੇ ਇਸ ਮੰਗ ਨੂੰ ਨਜ਼ਰਅੰਦਾਜ਼ ਕਰਨ ਦਾ ਆਰੋਪ ਲਗਾਇਆ।

ਸਰਕਾਰ ਦੀਆਂ ਉਪਲਬਧੀਆਂ ਗਿਣਵਾਈਆਂ

ਮੀਤ ਹੇਅਰ ਨੇ ‘ਆਪ’ ਸਰਕਾਰ ਦੀਆਂ ਹੋਰ ਉਪਲਬਧੀਆਂ ਵੀ ਗਿਣਵਾਈਆਂ, ਜਿਨ੍ਹਾਂ ਵਿੱਚ ਪੰਜਾਬ ਦੇ ਹਜ਼ਾਰਾਂ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ, ਬਿਨਾਂ ਭੇਦਭਾਵ ਮੁਫ਼ਤ ਬਿਜਲੀ ਦੇਣਾ ਅਤੇ ਮੁਫ਼ਤ ਮੁਫ਼ਤ ਇਲਾਜ ਦੀ ਸਹੂਲਤ ਦੇਣਾ ਸ਼ਾਮਲ ਹੈ। ਉਨ੍ਹਾਂ ਸਾਰੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।

ਜਲੰਧਰ ਵਿੱਚ ਹੋਏ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੇ ਕਤਲ ਮਾਮਲੇ ‘ਤੇ ਸੰਸਦ ਮੈਂਬਰ ਹੇਅਰ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਾਫ਼ ਕੀਤਾ ਕਿ ਮੁੱਖ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਸ ਵਾਰਦਾਤ ਦੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ। ਮੀਤ ਹੇਅਰ ਨੇ ਭਰੋਸਾ ਦਿੱਤਾ ਕਿ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

Follow Us