AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Break on Mining Mafia: ਖਣਨ ਮਾਫੀਆ ਦਾ ਏਕਾਧਿਕਾਰ ਹੁਣ ਬੀਤੇ ਸਮੇਂ ਦੀ ਗੱਲ: ਮੀਤ ਹੇਅਰ

Meet Hayer ਨੇ ਕਿਹਾ ਕਿ ਇਸ ਵਾਰ ਸੂਬੇ ਨੂੰ 100 ਕਲੱਸਟਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਇਸ ਨੂੰ ਹੋਰ ਪ੍ਰਤੀਯੋਗੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਸਤੀ ਰੇਤਾ ਅਤੇ ਬੱਜਰੀ ਉਪਲਬਧ ਹੋ ਸਕੇਗੀ।

Break on Mining Mafia: ਖਣਨ ਮਾਫੀਆ ਦਾ ਏਕਾਧਿਕਾਰ ਹੁਣ ਬੀਤੇ ਸਮੇਂ ਦੀ ਗੱਲ: ਮੀਤ ਹੇਅਰ
tv9-punjabi
| Published: 24 Apr 2023 15:55 PM IST
Share
ਚੰਡੀਗੜ੍ਹ ਨਿਊਜ:ਖਣਨ ਕਾਰਜਾਂ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਸਬੰਧੀ ਸੂਬੇ ਵਿੱਚ ਰੇਤ ਅਤੇ ਬੱਜਰੀ ਦੀਆਂ ਵਪਾਰਕ ਖਾਣਾਂ ਨੂੰ ਚਲਾਉਣ ਲਈ ਜਾਰੀ ਕੀਤੇ ਗਏ ਟੈਂਡਰਾਂ ਲਈ ਪ੍ਰਾਪਤ ਹੋਈਆਂ ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਪਾਰਕ ਰੇਤ ਅਤੇ ਬੱਜਰੀ ਦੀਆਂ ਖਾਣਾਂ ਨੂੰ ਚਲਾਉਣ ਲਈ 68 ਲੱਖ ਮੀਟਰਕ ਟਨ ਰੇਤ/ਬੱਜਰੀ ਦਾ ਪਹਿਲਾ ਟੈਂਡਰ www.eproc.punjab.gov.in ‘ਤੇ ਜਾਰੀ ਕੀਤਾ ਗਿਆ ਸੀ ਅਤੇ ਇਸ਼ਤਿਹਾਰ ਵਿੱਚ ਦਿੱਤੀਆਂ 14 ਮਾਈਨਿੰਗ ਕਲੱਸਟਰਾਂ ਵਿਰੁੱਧ 562 ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਈਨਿੰਗ ਕਲੱਸਟਰਾਂ ਦੇ ਆਕਾਰ ਨੂੰ ਘਟਾ ਕੇ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਖਣਨ ਨੀਤੀ ਤਹਿਤ ਹੋਰ ਮੁਕਾਬਲੇਬਾਜ਼ ਬਣਾ ਕੇ ਖਣਨ ਕਾਰਜਾਂ ਵਿੱਚ ਏਕਾਧਿਕਾਰ ਨੂੰ ਖਤਮ ਕਰਨ ਦੇ ਯਤਨਾਂ ਦਾ ਪ੍ਰਮਾਣ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਸੂਬੇ ਨੂੰ ਸਿਰਫ਼ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਨੇ ਸਮੁੱਚੇ ਖਣਨ ਕਾਰਜਾਂ ਦੇ ਆਪਰੇਸ਼ਨ ਨੂੰ ਏਕਾਧਿਕਾਰ ਬਣਾ ਦਿੱਤਾ ਸੀ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਅਜਿਹੇ ਕਲੱਸਟਰਾਂ ਲਈ ਸਿਰਫ਼ ਵੱਡੇ ਖਣਨ ਦਿੱਗਜਾਂ ਲਈ ਹੀ ਬੋਲੀ ਲਗਾਉਣਾ ਸੰਭਵ ਸੀ।

ਕਰਨੀ ਹੋਵਗੀ ਨਿਯਮਾਂ ਦੀ ਪਾਲਣਾ

ਸੂਬਾ ਸਰਕਾਰ ਨੇ ਕਾਨੂੰਨੀ ਪਹੁੰਚ ਅਪਣਾਉਂਦਿਆਂ ਕਿਸੇ ਵੀ ਮਾਈਨਿੰਗ ਸਾਈਟ ਲਈ ਕੋਈ ਵੀ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਜਿਵੇਂ ਸਟੇਟ ਇਨਵਾਇਰਨਮੈਂਟਲ ਇਮਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਮਨਜ਼ੂਰੀ ਲੈਣਾ ਅਤੇ ਖਣਨ ਯੋਜਨਾਵਾਂ ਦੀ ਤਿਆਰੀ ਨੂੰ ਮੁਕੰਮਲ ਕਰਨ ਦਾ ਵਿਸ਼ੇਸ਼ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਜਿਹਨਾਂ ਖਾਣਾਂ ਤੋਂ ਲਗਭਗ 5 ਕਰੋੜ ਟਨ ਰੇਤ/ਬੱਜਰੀ ਕੱਢੀ ਜਾ ਸਕਦੀ ਹੈ, ਦੀ ਨਿਲਾਮੀ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਹੁਣ ਤੱਕ 1 ਕਰੋੜ ਟਨ ਤੋਂ ਵੱਧ ਦੇ ਦੋ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ 15-20 ਲੱਖ ਟਨ ਦਾ ਤੀਜਾ ਟੈਂਡਰ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਇਨ੍ਹਾਂ ਟੈਂਡਰਾਂ ਦੇ ਮੁਲਾਂਕਣ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੀਤ ਹੇਅਰ (Meet Hayer) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨਾਲ ਇੱਕ ਬਹੁ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਾਰੇ ਟੈਂਡਰਾਂ ਦਾ ਮੁਲਾਂਕਣ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਸਕੇ। ਜਿੱਥੇ ਕਿਤੇ ਵੀ ਵਿੱਤੀ ਬੋਲੀਆਂ ਵਿੱਚ ਬਰਾਬਰੀ ਹੁੰਦੀ ਹੈ, ਤਾਂ ਇਸ ਮਸਲੇ ਨੂੰ ਡਰਾਅ ਕੱਢ ਕੇ ਸੁਲਝਾਇਆ ਜਾਣਾ ਚਾਹੀਦਾ ਹੈ, ਬੋਲੀਕਾਰਾਂ ਨੂੰ ਕਾਰਵਾਈ ਨੂੰ ਰਿਕਾਰਡ ਕਰਨ ਲਈ ਆਪਣੇ ਖੁਦ ਦੇ ਕੈਮਰੇ ਲਗਾਉਣ ਦੀ ਇਜਾਜ਼ਤ ਦੇਣ ਨਾਲ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਜਨਤਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਡਰਾਅ ਕੱਢਣ ਮੌਕੇ ਮੀਡੀਆ ਨੂੰ ਵੀ ਸੱਦਾ ਦਿੱਤਾ ਜਾਵੇਗਾ।

ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਮਿਲ ਰਿਹਾ ਕੰਮ

ਸੂਬੇ ਭਰ ਵਿੱਚ ਸ਼ੁਰੂ ਕੀਤੀਆਂ ਗਈਆਂ 55 ਜਨਤਕ ਮਾਈਨਿੰਗ ਸਾਈਟਾਂ ਦੀ ਸਫਲਤਾ ਬਾਰੇ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਸਾਈਟਾਂ ਸਥਾਨਕ ਮਜ਼ਦੂਰਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਈਆਂ ਹਨ, ਜੋ ਹੁਣ ਆਪਣਾ ਸਮਾਂ ਬਰਬਾਦ ਕਰਨ ਅਤੇ ਆਪਣੇ ਆਪ ਨੂੰ ਨਸ਼ਿਆਂ ਦੇ ਖ਼ਤਰੇ ਵਿੱਚ ਪਾਉਣ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਆਮਦਨ ਕਮਾ ਰਹੇ ਹਨ। ਸਿਰਫ 32 ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਕਾਮੇ 5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ, ਜਦੋਂ ਕਿ ਇਨ੍ਹਾਂ ਸਾਈਟਾਂ ਦੇ ਸ਼ੁਰੂ ਹੋਣ ਉਪਰੰਤ ਟਰੈਕਟਰ-ਟਰਾਲੀਆਂ ਲਾਉਣ ਵਾਲੇ ਸਥਾਨਕ ਨੌਜਵਾਨ ਸਿਰਫ ਦੋ ਮਹੀਨਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ। ਇਸ ਤਰ੍ਹਾਂ ਗਰੀਬ ਪਿੰਡ ਵਾਸੀਆਂ ਨੇ ਸਿਰਫ 32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬ ਸਰਕਾਰ ਸੂਬੇ ਭਰ ਵਿੱਚ 150 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਲੈਂਦੀ ਹੈ, ਤਾਂ ਹਜ਼ਾਰਾਂ ਪੰਜਾਬੀ ਹੱਥੀਂ ਰੇਤ ਕੱਢ ਕੇ ਅਤੇ ਇਸ ਦੀ ਢੋਆ-ਢੁਆਈ ਕਰਕੇ ਆਪਣੀ ਇਮਾਨਦਾਰੀ, ਸਖ਼ਤ ਮਿਹਨਤ ਨਾਲ 450 ਕਰੋੜ ਰੁਪਏ ਸਾਲਾਨਾ ਕਮਾਈ ਕਰਨਾ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪ੍ਰਕਿਰਿਆ ਬਿਲਕੁਲ ਉਲਟ ਸੀ ਜਦੋਂ ਇਹ ਸਾਰਾ ਪੈਸਾ ਸੂਬੇ ਵਿੱਚ ਧੜੱਲੇ ਨਾਲ ਕੰਮ ਕਰ ਰਹੇ ਮਾਈਨਿੰਗ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਆਪਣੀਆਂ ਜੇਬਾਂ ਵਿੱਚ ਪਾ ਲਿਆ ਜਾਂਦਾ ਸੀ। ਖਣਨ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...