ਕਿਸਾਨਾਂ ਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, 4 ਮਈ ਨੂੰ ਅਗਲੀ ਬੈਠਕ

sajan-kumar-2
Updated On: 

19 Mar 2025 16:48 PM

ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਤੇ ਪਿਊਸ਼ ਗੋਇਲ ਮੌਜ਼ੂਦ ਸਨ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ।

ਕਿਸਾਨਾਂ ਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, 4 ਮਈ ਨੂੰ ਅਗਲੀ ਬੈਠਕ

ਕਿਸਾਨ ਆਗੂਆਂ ਦੀ ਪੁਰਾਣੀ ਮੀਟਿੰਗ

Follow Us On

Farmers Meeting With Government: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਤੇ ਹੋਰ ਮੰਗਾਂ ‘ਤੇ ਕੇਂਦਰ ਤੇ ਕਿਸਾਨਾਂ ਵਿਚਾਲੇ ਬੁਧਵਾਰ ਨੂੰ ਸੱਤਵੇਂ ਦੌਰ ਦੀ ਗੱਲਬਾਤ ਖ਼ਤਮ ਹੋ ਚੁੱਕੀ ਹੈ। ਕਿਸਾਨਾਂ ਵੱਲੋਂਆਗੂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਪਹੁੰਚੇ ਸਨ।

ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਤੇ ਪਿਊਸ਼ ਗੋਇਲ ਮੌਜ਼ੂਦ ਸਨ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ।

7ਵੇਂ ਦੌਰ ਦੀ ਇਹ ਮੀਟਿੰਗ ਬੇਨਤੀਜਾ ਰਹੀ ਹੈ, ਇਸ ਲਈ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਹੁਣ ਇੱਕ ਹੋਰ ਮੀਟਿੰਗ ਹੋਵੇਗੀ। ਕੇਂਦਰ ਨੇ ਇੱਕ ਸਕੱਤਰ ਪੱਧਰ ਦਾ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਦੇਸ਼ ਭਰ ਦੇ ਕਿਸਾਨਾਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਸੁਝਾਅ ਲੈਣਗੇ। ਇਹ ਮੀਟਿੰਗ 4 ਮਈ ਨੂੰ ਹੋ ਸਕਦੀ ਹੈ। ਇਹ ਮੀਟਿੰਗ ਕਰੀਬ 4 ਘੰਟੇ ਚੱਲੀ ਹੈ।

ਹਰਪਾਲ ਸਿੰਘ ਚੀਮਾ ਨੇ ਕਹੀ ਇਹ ਗੱਲ

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਮੀਟਿੰਗ ਵਿੱਚ, ਕਿਸਾਨ ਸਮੂਹਾਂ ਵੱਲੋਂ ਮੰਗਾਂ ਦੀ ਇੱਕ ਸੂਚੀ ਸਾਂਝੀ ਕੀਤੀ ਗਈ ਸੀ। ਕਿਸਾਨ ਕਿਸ ਅੰਕੜਿਆਂ ਦੇ ਆਧਾਰ ‘ਤੇ ਐਮਐਸਪੀ ਸਮੇਤ ਹੋਰ ਮੰਗਾਂ ਕਰ ਰਹੇ ਸਨ? ਅੱਜ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਵਿੱਚ ਇਸ ਬਾਰੇ ਚਰਚਾ ਕੀਤੀ ਗਈ। ਹੋਰ ਸਾਰੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਹੁਣ ਕੇਂਦਰ ਸਰਕਾਰ ਇੱਕ ਵਾਰ ਫਿਰ ਵਪਾਰੀਆਂ ਅਤੇ ਖੇਤੀ ਨਾਲ ਜੁੜੇ ਹੋਰ ਵਰਗਾਂ ਨਾਲ ਗੱਲਬਾਤ ਕਰੇਗੀ। ਗੱਲਬਾਤ ਵਿੱਚ ਇਹ ਸਹਿਮਤੀ ਬਣੀ ਕਿ ਇਸ ਏਜੰਡੇ ‘ਤੇ 4 ਮਈ ਨੂੰ ਦੁਬਾਰਾ ਮੀਟਿੰਗ ਕੀਤੀ ਜਾਵੇਗੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਚਾਨਕ ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪੁਲਿਸ ਫੋਰਸ ਵਧਾ ਦਿੱਤੀ ਹੈ, ਜਿਸ ਦਾ ਮੰਤਰੀ ਹਰਪਾਲ ਚੀਮਾ ਨੇ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਅਜਿਹੀ ਕੋਈ ਮੁਵਮੈਂਟ ਨਹੀਂ ਹੈ।