ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਹੋਈ ਮੈਗਾ ਪੀਟੀਐਮ, ਸੀਐਮ ਮਾਨ ਨੇ ਨੰਗਲ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ, ਬੋਲੇ- ਬੱਚਿਆਂ ‘ਤੇ ਨਾ ਪਾਓ ਦਬਾਅ

Mega PTM In Punjab Schools: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀਕਾਰੀ ਤਬਦੀਲੀ ਕਾਰਨ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀਟੀਐਮ) ਦੌਰਾਨ 27 ਲੱਖ ਮਾਪਿਆਂ ਨੇ ਭਾਗ ਲਿਆ। ਪੀਟੀਐਮ ਦੌਰਾਨ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਲਈ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਦੇ ਹਰ ਸਰਕਾਰੀ ਸਕੂਲ ਵਿੱਚ ਪੀਟੀਐਮ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਹੋਈ ਮੈਗਾ ਪੀਟੀਐਮ, ਸੀਐਮ ਮਾਨ ਨੇ ਨੰਗਲ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ, ਬੋਲੇ- ਬੱਚਿਆਂ 'ਤੇ ਨਾ ਪਾਓ ਦਬਾਅ
ਮਾਪਿਆਂ ਤੇ ਬੱਚਿਆਂ ਨਾਲ ਮਿਲੇ CM ਮਾਨ
Follow Us
tv9-punjabi
| Updated On: 22 Oct 2024 18:48 PM IST

ਪੰਜਾਬ ਦੇ ਵੀਹ ਹਜ਼ਾਰ ਸਕੂਲਾਂ ਵਿੱਚ ਮੰਗਲਵਾਰ ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਕਰਵਾਈ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਵਿਧਾਇਕ ਤੇ ਮੰਤਰੀ ਆਪੋ-ਆਪਣੇ ਹਲਕਿਆਂ ਦੇ ਸਕੂਲਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨੰਗਲ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ ਸੀਐਮ ਭਗਵੰਤ ਮਾਨ ਨੇ ਮਾਪਿਆਂ ਨੂੰ ਬੱਚਿਆਂ ਤੇ ਦਬਾਅ ਨਾ ਪਾਉਣ ਦੀ ਸਲਾਹ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਚੇ ਜੋ ਚਾਹੁੰਦੇ ਹਨ, ਉਨ੍ਹਾਂ ਨੂੰ ਕਰਨ ਦਿਓ। ਉਨ੍ਹਾਂ ਤੇ ਵਿਸ਼ਵਾਸ ਕਰੋ ਅਤੇ ਉਨ੍ਹਾਂ ਦੀ ਤਾਰੀਫ ਕਰੋ। ਪ੍ਰਮਾਤਮਾ ਨੇ ਹਰ ਬੱਚੇ ਨੂੰ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਦਿੱਤੀ ਹੈ। ਉਸ ਦੀ ਤੁਲਨਾ ਕਿਸੇ ਹੋਰ ਨਾਲ ਨਾ ਕਰੋ। ਕੁਝ ਬੱਚਿਆਂ ਦੀ ਲਿਖਾਈ ਸੁੰਦਰ ਹੁੰਦੀ ਹੈ ਅਤੇ ਕੁਝ ਖੇਡਦੇ ਵਧੀਆ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਸਾਨੂੰ ਬੱਚਿਆਂ ਤੋਂ ਬਹੁਤ ਜ਼ਿਆਦਾ ਉਮੀਦਾਂ ਵੀ ਹੁੰਦੀਆਂ ਹਨ। ਇਸ ਨਾਲ ਵੀ ਬੱਚਿਆਂ ‘ਤੇ ਦਬਾਅ ਬਣਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਐਲੋਨ ਮਸਕ ਦੀ ਕੰਪਨੀ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਤੁਹਾਨੂੰ ਆਪਣੇ ਕੰਮ ਵਿੱਚ ਇਸ ਤਰ੍ਹਾਂ ਮਾਹਰ ਬਣਨਾ ਚਾਹੀਦਾ ਹੈ ਕਿ ਕੋਈ ਤੁਹਾਡਾ ਵਿਕਲਪ ਨਾ ਬਣ ਸਕੇ।

ਦਸ ਹਜ਼ਾਰ ਵਿਦਿਆਰਥੀਆਂ ਨੂੰ ਮਿਲੀ ਬੱਸ ਦੀ ਸਹੂਲਤ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ। ਬਾਕੀ ਕੰਮਾਂ ਲਈ ਹੋਰ ਲੋਕ ਤਾਇਨਾਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਚੱਲ ਰਹੀ ਬੱਸ ਸੇਵਾ ਦਾ 10 ਹਜ਼ਾਰ ਤੋਂ ਵੱਧ ਬੱਚੇ ਲਾਭ ਲੈ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ 7200 ਲੜਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਉਨ੍ਹਾਂ ਨੂੰ ਸਿਰਫ਼ ਮਾਹੌਲ ਦੇਣ ਦੀ ਲੋੜ ਹੈ। ਸਾਡੀ ਸਰਕਾਰ ਨੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਮੌਕਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਲਾਸ ਰੂਮ ਵਿੱਚ ਜਾ ਕੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ।

ਉਨ੍ਹਾਂ ਦੱਸਿਆ ਕਿ ਅੱਜ 27 ਲੱਖ ਦੇ ਕਰੀਬ ਮਾਪਿਆਂ ਨੇ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਿੱਖਿਆ, ਵਾਤਾਵਰਨ, ਗਤੀਵਿਧੀਆਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਅਧਿਆਪਕਾਂ ਨੂੰ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਵਿਚਾਰ ਕਰਨ ਦਾ ਸਹੀ ਮੌਕਾ ਪ੍ਰਦਾਨ ਕਰਦਾ ਹੈ।

ਪੀਟੀਐਮ ਦਾ ਆਯੋਜਨ ਇੱਕ ਮਿਸਾਲੀ ਕਦਮ – ਸੀਐਮ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀਟੀਐਮ ਦਾ ਆਯੋਜਨ ਕਰਨ ਦਾ ਫੈਸਲਾ ਇੱਕ ਮਿਸਾਲੀ ਕਦਮ ਹੈ, ਕਿਉਂਕਿ ਪਹਿਲਾਂ ਅਜਿਹੇ ਪੀਟੀਐਮ ਕੇਵਲ ਪ੍ਰਾਈਵੇਟ ਸਕੂਲਾਂ ਵਿੱਚ ਹੀ ਆਯੋਜਿਤ ਕੀਤੇ ਜਾਂਦੇ ਸਨ, ਜਦਕਿ ਸਰਕਾਰੀ ਸਕੂਲ ਅਜਿਹੇ ਮਹੱਤਵਪੂਰਨ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਹ ਕਦਮ ਵਿਦਿਆਰਥੀਆਂ ਦੇ ਹਿੱਤ ਵਿੱਚ ਸਿੱਖਿਆ ਦਾ ਸਭ ਤੋਂ ਵਧੀਆ ਤਰੀਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟ੍ਰੇਨਿੰਗ ਲਈ ਵਿਦੇਸ਼ ਭੇਜੇ ਅਧਿਆਪਕ – ਸੀਐਮ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦਾ ਇੱਕ ਜੱਥਾ ਪਿਛਲੇ ਬੀਤੇ ਸ਼ੁੱਕਰਵਾਰ ਨੂੰ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਦੇ ਦੌਰੇ ‘ਤੇ ਗਿਆ ਸੀ। ਉਨ੍ਹਾਂ ਕਿਹਾ ਕਿ 152 ਹੈੱਡਮਾਸਟਰਾਂ/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚਾਂ ਨੇ ਆਈਆਈਐਮ ਅਹਿਮਦਾਬਾਦ ਵਿਖੇ ਉੱਚ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ 12,316 ਯੋਗ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ 10,361 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲਾਂ ਦੀ ਸੁਰੱਖਿਆ ਅਤੇ ਸਫਾਈ ਲਈ 82 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਵਿਦਿਆਰਥੀਆਂ ਨੂੁੰ ਢੁਕਵਾਂ ਪਲੇਟਫਾਰਮ ਮੁਹੱਈਆ ਕਰਵਾਏਗੀ ਸਰਕਾਰ – ਸੀਐਮ

ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਉੱਚ ਪੱਧਰੀ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਇੰਟਰਨੈਟ ਕਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ . ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 35 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 118 ਸਕੂਲ ਆਫ ਐਮੀਨੈਂਸ ਅਤੇ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲੜਕੀਆਂ ਲਈ ਟਰਾਂਸਪੋਰਟ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿੱਚ ਜਨਮ ਤੋਂ ਹੀ ਅਗਵਾਈ ਦੇ ਗੁਣ ਹੁੰਦੇ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਵਿੱਚ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਦੇ ਗੁਣ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਆਪਣੇ ਸੁਪਨਿਆਂ ਦੀ ਉਡਾਣ ਭਰਨਗੇ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਢੁੱਕਵਾਂ ਪਲੇਟਫਾਰਮ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।

‘ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਸੂਬਾ ਸਰਕਾਰ’

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂਪੀਐੱਸਸੀ ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿਚ ਵੱਕਾਰੀ ਅਹੁਦਿਆਂ ‘ਤੇ ਸੇਵਾਵਾਂ ਨਿਭਾਉਣ ਲਈ ਮਾਪਦੰਡ ਆਧਾਰਿਤ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਨਿਯੁਕਤ ਕਰਕੇ ਦੇਸ਼ ਦੀ ਸੇਵਾ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਸੂਬਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਮੋਹਰੀ ਸੂਬਾ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਸੰਕਲਪ ਦੀ ਦੀ ਵਿਸ਼ੇਸ਼ਤਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ।

ਕੰਢੀ ਖੇਤਰਾਂ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਉਪਰਾਲਾ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕੁਦਰਤੀ ਸਰੋਤਾਂ ਦੀ ਭਰਪੂਰਤਾ ਹੈ ਅਤੇ ਇਨ੍ਹਾਂ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਵਿਕਾਸ ਦੀਆਂ ਅਪਾਰ ਸੰਭਾਵਨਾਵਾਂ ਹਨ, ਜਿਸ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਪੰਜਾਬ ਪੁਨਰਗਠਨ ਐਕਟ-1966 ਦੇ ਉਪਬੰਧਾਂ ਅਧੀਨ ਇੱਕ ਸੰਵਿਧਾਨਕ ਸੰਸਥਾ ਹੈ, ਜੋ ਮੁੱਖ ਤੌਰ ‘ਤੇ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੀਬੀਐਮਬੀ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਪਹਿਲਾਂ ਹੀ ਯਤਨਸ਼ੀਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਕੋਟੇ ਦੀਆਂ ਸਾਰੀਆਂ ਅਸਾਮੀਆਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਅਤੇ ਹੁਣ ਇਹ ਅਸਾਮੀਆਂ ਬੀਬੀਐਮਬੀ ਵਿੱਚ ਭਰੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਾਡੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਗੀਦਾਰ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ‘ਤੇ ਹੈ ਕਿ ਰਾਜ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਨੌਜਵਾਨਾਂ ਦੇ ਦਾਖਲੇ ਵਿੱਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਾਰਨ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...