AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੰਧਾਂ ‘ਤੇ ਖਾਲਿਸਤਾਨ ਪੱਖੀ ਅਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ SFJ ਗਿਰੋਹ ਦੇ ਮੈਂਬਰ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

ਪੁਲਿਸ ਮੁਤਾਬਕ, ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਇਨ੍ਹਾਂ ਦੋਸ਼ੀਆਂ ਨੂੰ ਨਾਅਰੇ ਲਿਖਣ ਲਈ ਪੈਸੇ ਭੇਜ ਰਿਹਾ ਸੀ। ਪੁਲਿਸ ਨੇ ਪੈਸੇ ਭੇਜਣ ਦੇ ਸਾਧਨਾਂ ਅਤੇ ਸੰਪਰਕ ਦੇ ਤਰੀਕਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੰਧਾਂ 'ਤੇ ਖਾਲਿਸਤਾਨ ਪੱਖੀ ਅਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ SFJ ਗਿਰੋਹ ਦੇ ਮੈਂਬਰ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ
tv9-punjabi
| Updated On: 30 Jun 2023 12:25 PM IST
Share
ਮੋਗਾ ਪੁਲਿਸ ਨੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਅੱਤਵਾਦੀ ਗੁਰਪਤਵੰਤ ਪੰਨੂ ਦੇ ਇਸ਼ਾਰੇ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖਣ ਅਤੇ ਖਾਲਿਸਤਾਨੀ ਝੰਡੇ ਲਹਿਰਾਉਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਹ ਇਸ ਮਾਮਲੇ ਤੇ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਡੀਜੀਪੀ ਮੁਤਾਬਕ, ਇਹ ਗਰੋਹ ਲੰਮੇ ਸਮੇਂ ਤੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਖਾਲਿਸਤਾਨੀ ਪੱਖੀ ਅਤੇ ਦੇਸ਼ ਵਿਰੋਧੀ ਨਾਅਰੇ ਲਿਖ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਚ ਲੱਗਿਆ ਹੋਇਆ ਸੀ। ਪੰਜਾਬ ਪੁਲਿਸ ਨੂੰ ਕਾਫੀ ਸਮੇਂ ਤੋਂ ਇਸ ਗਿਰੋਹ ਦੀ ਭਾਲ ਸੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕਰ ਰਹੀ ਸੀ। ਆਖ਼ਰਕਾਰ ਉਹ ਇਨ੍ਹਾਂ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਈ। ਹੁਣ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਜਾਣਕਾਰੀ ਜੁਟਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਡੀਜੀਪੀ ਯਾਦਵ ਛੇਤੀ ਹੀ ਇਸ ਮਾਮਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਜਾਣਕਾਰੀ ਦੇ ਸਕਦੇ ਨੇ।

ਪਹਿਲਾਂ ਵੀ ਕਈ ਵਾਰ ਲਿੱਖ ਚੁੱਕੇ ਹਨ ਕੰਧਾਂ ਤੇ ਨਾਅਰੇ

ਜਿਕਰਯੋਗ ਹੈ ਕਿ ਅੱਤਵਾਦੀ ਪੰਨੂ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਜੀ-20 ਕਾਨਫਰੰਸ ਤੋਂ ਪਹਿਲਾਂ ਅੰਮ੍ਰਿਤਸਰ, ਹਰਿਆਣਾ ਬਾਰਡਰ ਅਤੇ ਬਠਿੰਡਾ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਸਨ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਹਿਮਾਚਲ ਚੋਣਾਂ ਤੋਂ ਪਹਿਲਾਂ ਬਿਆਸ ਪਹੁੰਚੇ ਸਨ, ਉਦੋਂ ਵੀ ਉਨ੍ਹਾ ਦੇ ਦੌਰੇ ਤੋਂ ਪਹਿਲਾਂ ਪੰਨੂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...