ਪੰਜਾਬ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਅਤੇ ਦੇਸ਼ ਵਿਰੋਧੀ ਨਾਅਰੇ ਲਿੱਖਣ ਵਾਲੇ ਗਿਰੋਹ ਦੇ ਮੈਂਬਰ ਗ੍ਰਿਫਤਾਰ, ਪੰਨੂੰ ਦੇ ਇਸ਼ਾਰਿਆਂ ਤੇ ਕਰਦੇ ਸਨ ਕੰਮ, ਡੀਜੀਪੀ ਨੇ ਟਵੀਟ ਕਰ ਦਿੱਤੀ ਜਾਣਕਾਰੀ | member of sfj written khalistani slogan on walls arrested by punjab police funding by gurpatwant singh pannu know full detail in punjabi Punjabi news - TV9 Punjabi

ਕੰਧਾਂ ‘ਤੇ ਖਾਲਿਸਤਾਨ ਪੱਖੀ ਅਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ SFJ ਗਿਰੋਹ ਦੇ ਮੈਂਬਰ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

Updated On: 

30 Jun 2023 12:25 PM

ਪੁਲਿਸ ਮੁਤਾਬਕ, ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਇਨ੍ਹਾਂ ਦੋਸ਼ੀਆਂ ਨੂੰ ਨਾਅਰੇ ਲਿਖਣ ਲਈ ਪੈਸੇ ਭੇਜ ਰਿਹਾ ਸੀ। ਪੁਲਿਸ ਨੇ ਪੈਸੇ ਭੇਜਣ ਦੇ ਸਾਧਨਾਂ ਅਤੇ ਸੰਪਰਕ ਦੇ ਤਰੀਕਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੰਧਾਂ ਤੇ ਖਾਲਿਸਤਾਨ ਪੱਖੀ ਅਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ SFJ ਗਿਰੋਹ ਦੇ ਮੈਂਬਰ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ
Follow Us On

ਮੋਗਾ ਪੁਲਿਸ ਨੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਅੱਤਵਾਦੀ ਗੁਰਪਤਵੰਤ ਪੰਨੂ ਦੇ ਇਸ਼ਾਰੇ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖਣ ਅਤੇ ਖਾਲਿਸਤਾਨੀ ਝੰਡੇ ਲਹਿਰਾਉਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਹ ਇਸ ਮਾਮਲੇ ਤੇ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਵਿਸਥਾਰ ਨਾਲ ਜਾਣਕਾਰੀ ਦੇਣਗੇ।

ਡੀਜੀਪੀ ਮੁਤਾਬਕ, ਇਹ ਗਰੋਹ ਲੰਮੇ ਸਮੇਂ ਤੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਖਾਲਿਸਤਾਨੀ ਪੱਖੀ ਅਤੇ ਦੇਸ਼ ਵਿਰੋਧੀ ਨਾਅਰੇ ਲਿਖ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਚ ਲੱਗਿਆ ਹੋਇਆ ਸੀ। ਪੰਜਾਬ ਪੁਲਿਸ ਨੂੰ ਕਾਫੀ ਸਮੇਂ ਤੋਂ ਇਸ ਗਿਰੋਹ ਦੀ ਭਾਲ ਸੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕਰ ਰਹੀ ਸੀ।

ਆਖ਼ਰਕਾਰ ਉਹ ਇਨ੍ਹਾਂ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਈ। ਹੁਣ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਜਾਣਕਾਰੀ ਜੁਟਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਡੀਜੀਪੀ ਯਾਦਵ ਛੇਤੀ ਹੀ ਇਸ ਮਾਮਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਜਾਣਕਾਰੀ ਦੇ ਸਕਦੇ ਨੇ।

ਪਹਿਲਾਂ ਵੀ ਕਈ ਵਾਰ ਲਿੱਖ ਚੁੱਕੇ ਹਨ ਕੰਧਾਂ ਤੇ ਨਾਅਰੇ

ਜਿਕਰਯੋਗ ਹੈ ਕਿ ਅੱਤਵਾਦੀ ਪੰਨੂ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਜੀ-20 ਕਾਨਫਰੰਸ ਤੋਂ ਪਹਿਲਾਂ ਅੰਮ੍ਰਿਤਸਰ, ਹਰਿਆਣਾ ਬਾਰਡਰ ਅਤੇ ਬਠਿੰਡਾ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਸਨ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਹਿਮਾਚਲ ਚੋਣਾਂ ਤੋਂ ਪਹਿਲਾਂ ਬਿਆਸ ਪਹੁੰਚੇ ਸਨ, ਉਦੋਂ ਵੀ ਉਨ੍ਹਾ ਦੇ ਦੌਰੇ ਤੋਂ ਪਹਿਲਾਂ ਪੰਨੂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version