ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਲ; ਚਾਚਾ ਹਰਜੀਤ ਸਿੰਘ ਨੂੰ ਵੀ 3 ਦਿਨ ਦੀ ਪੈਰੋਲ
ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਹੁਣ ਉਹ ਆਪਣੇ ਪਿੰਡ ਪਹੁੰਚ ਚੁੱਕੇ ਹਨ, ਜਿੱਥੇ ਉਹ ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚ ਗਏ ਹਨ। ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੰਜਾਬ ਪਹੁੰਚੇ ਹਨ। ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਆਏ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਹੁਣ ਉਹ ਆਪਣੇ ਪਿੰਡ ਪਹੁੰਚ ਚੁੱਕੇ ਹਨ, ਜਿੱਥੇ ਉਹ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ।
ਚਾਚਾ ਹਰਜੀਤ ਸਿੰਘ ਨੂੰ ਵੀ ਪਿੰਡ ਲੈ ਕੇ ਪਹੁੰਚੀ ਪੁਲਿਸ
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਪੁਲਿਸ ਫੋਰਸ ਵੱਲੋਂ ਜੱਲੂਪੁਰ ਖੇੜਾ ਪਿੰਡ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਆਪਣੀ ਮਾਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੁਲਿਸ ਸੁਰੱਖਿਆ ਹੇਠ ਉਨ੍ਹਾਂ ਨੂੰ ਪਿੰਡ ਪਹੁੰਚਾਇਆ ਗਿਆ।
ਏਅਰਪੋਰਟ ‘ਤੇ ਸਖ਼ਤ ਸੁਰੱਖਿਆ ਪ੍ਰਬੰਧ
ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਸੀ। ਰੱਸੀਆਂ ਲਗਾ ਕੇ ਇਲਾਕੇ ਨੂੰ ਘੇਰਿਆ ਗਿਆ ਤੇ ਆਮ ਲੋਕਾਂ ਸਮੇਤ ਯਾਤਰੀਆਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪਿੰਡ ਜੱਲੂਪੁਰ ਖੇੜਾ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।