ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਲ; ਚਾਚਾ ਹਰਜੀਤ ਸਿੰਘ ਨੂੰ ਵੀ 3 ਦਿਨ ਦੀ ਪੈਰੋਲ

Updated On: 

21 Nov 2026 13:19 PM IST

ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਹੁਣ ਉਹ ਆਪਣੇ ਪਿੰਡ ਪਹੁੰਚ ਚੁੱਕੇ ਹਨ, ਜਿੱਥੇ ਉਹ ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ।

ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸਸਕਾਰ ਚ ਹੋਣਗੇ ਸ਼ਾਮਲ; ਚਾਚਾ ਹਰਜੀਤ ਸਿੰਘ ਨੂੰ ਵੀ 3 ਦਿਨ ਦੀ ਪੈਰੋਲ

ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚ ਗਏ ਹਨ। ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੰਜਾਬ ਪਹੁੰਚੇ ਹਨ। ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਆਏ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਹੁਣ ਉਹ ਆਪਣੇ ਪਿੰਡ ਪਹੁੰਚ ਚੁੱਕੇ ਹਨ, ਜਿੱਥੇ ਉਹ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ।

ਚਾਚਾ ਹਰਜੀਤ ਸਿੰਘ ਨੂੰ ਵੀ ਪਿੰਡ ਲੈ ਕੇ ਪਹੁੰਚੀ ਪੁਲਿਸ

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਪੁਲਿਸ ਫੋਰਸ ਵੱਲੋਂ ਜੱਲੂਪੁਰ ਖੇੜਾ ਪਿੰਡ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਆਪਣੀ ਮਾਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੁਲਿਸ ਸੁਰੱਖਿਆ ਹੇਠ ਉਨ੍ਹਾਂ ਨੂੰ ਪਿੰਡ ਪਹੁੰਚਾਇਆ ਗਿਆ।

ਏਅਰਪੋਰਟ ‘ਤੇ ਸਖ਼ਤ ਸੁਰੱਖਿਆ ਪ੍ਰਬੰਧ

ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਸੀ। ਰੱਸੀਆਂ ਲਗਾ ਕੇ ਇਲਾਕੇ ਨੂੰ ਘੇਰਿਆ ਗਿਆ ਤੇ ਆਮ ਲੋਕਾਂ ਸਮੇਤ ਯਾਤਰੀਆਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪਿੰਡ ਜੱਲੂਪੁਰ ਖੇੜਾ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਪਿੰਡ ‘ਚ 800 ਪੁਲਿਸ ਮੁਲਾਜ਼ਮ ਤਾਇਨਾਤ

ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਪਿੰਡ ਜੱਲੂਪੁਰ ਖੇੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਐਂਬੂਲੈਂਸ ਰਾਹੀਂ ਪਹਿਲਾਂ ਹੀ ਪਿੰਡ ਪਹੁੰਚਾ ਦਿੱਤੀ ਗਈ ਹੈ ਤੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਰਿਵਾਰ ਤੇ ਤਾਲਮੇਲ ਕਮੇਟੀ ਵੱਲੋਂ ਸੰਗਤ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
Loading...
Unable to load recommendations.
Follow Us
Related Stories
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਕੱਲ੍ਹ ਅਟਾਰੀ-ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ ਜਥਾ
ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ‘ਚ ਪਹੁੰਚੇ ਪਰਵਿੰਦਰ ਝੋਟੇ ਦੇ ਪਿਤਾ, ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
ਗ੍ਰੀਸ ‘ਚ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, 18 ਦਿਨਾਂ ਬਾਅਦ ਅੰਮ੍ਰਿਤਸਰ ਪਹੁੰਚੀਆਂ ਮ੍ਰਿਤਕ ਦੇਹਾਂ; ਮਾਮੇ ‘ਤੇ ਕਤਲ ਦਾ ਇਲਜ਼ਾਮ
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਤੋਂ ਪਿੰਡ ਲਈ ਰਵਾਨਾ ਹੋਈ ਪੁਲਿਸ, ਸਖ਼ਤ ਸੁਰੱਖਿਆ ਹੇਠ ਜੱਲੂਪੁਰ ਖੇੜਾ ਪਹੁੰਚਣਗੇ MP
ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼, 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ
ਸਾਢੇ 3 ਸਾਲ ਬਾਅਦ ਪੰਜਾਬ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ‘ਚ ਹੋਣਗੇ ਸ਼ਾਮਲ; 800 ਪੁਲਿਸ ਮੁਲਾਜ਼ਮ ਤਾਇਨਾਤ