AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਮੇਰੀ ਰਸੋਈ’ ਸਕੀਮ ਦੇ ਤਹਿਤ ਕਣਕ ਦੇ ਨਾਲ ਮਿਲੇਗੀ ‘ਫੂਡ ਕਿੱਟ’, 40 ਲੱਖ ਲੋਕਾਂ ਨੂੰ ਮਿਲੇਗਾ ਫਾਇਦਾ, ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਮਾਨ ਦਾ ਐਲਾਨ

Punjab Cabinet Meeting: ਇਸ ਯੋਜਨਾ ਦਾ ਫਾਇਦਾ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗਾ। ਇਸ ਦੇ ਤਹਿਤ ਸਰਕਾਰ ਇੱਕ ਫੂਡ ਕਿੱਟ ਤਿਆਰ ਕਰੇਗੀ। ਇਹ ਕਿੱਟ ਨੀਲੇ ਕਾਰਡ ਵਾਲਿਆਂ ਨੂੰ ਦਿੱਤੀ ਜਾਵੇਗੀ। ਇਸ ਕਿੱਟ 'ਚ ਕਣਕ ਦੇ ਨਾਲ-ਨਾਲ ਮਾਂਹ-ਛੋਲਿਆਂ ਦੀ ਕਿਲੋ ਦਾਲ, 2 ਕਿਲੋ ਚੀਨੀ, 1 ਕਿਲੋ ਆਈਓਡੀਨ ਨਮਕ, 200 ਗ੍ਰਾਮ ਹਲਦੀ ਪਾਊਡਰ, ਇੱਕ ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗੀ।

'ਮੇਰੀ ਰਸੋਈ' ਸਕੀਮ ਦੇ ਤਹਿਤ ਕਣਕ ਦੇ ਨਾਲ ਮਿਲੇਗੀ 'ਫੂਡ ਕਿੱਟ', 40 ਲੱਖ ਲੋਕਾਂ ਨੂੰ ਮਿਲੇਗਾ ਫਾਇਦਾ, ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਮਾਨ ਦਾ ਐਲਾਨ
CM ਭਗਵੰਤ ਮਾਨ
amanpreet-kaur
| Updated On: 23 Feb 2026 14:55 PM IST

Meri Rasoi Scheme: ਪੰਜਾਬ ਕੈਬਨਿਟ ਦੀ ਸੋਮਵਾਰ ਨੂੰ ਮੀਟਿੰਗ ਹੋਈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ। ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਤ ਕਰਦਿਆਂ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਤਹਿਤ ਕਣਕ, ਤੇਲ, ਦਾਲ, ਖੰਡ ਸਮੇਤ ਪੂਰੀ ਫੂਡ ਕਿੱਟ ਦਿੱਤੀ ਜਾਵੇਗੀ। ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਹਨ, ਉਹ ਇਸ ਸਕੀਮ ਦਾ ਫਾਇਦਾ ਲੈ ਸਕਣਗੇ।

40 ਲੱਖ ਪਰਿਵਾਰਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਯੋਜਨਾ ਦਾ ਫਾਇਦਾ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗਾ। ਇਸ ਸਕੀਮ ਦੇ ਤਹਿਤ ਸਰਕਾਰ ਇੱਕ ਫੂਡ ਕਿੱਟ ਤਿਆਰ ਕਰੇਗੀ। ਇਹ ਕਿੱਟ ਨੀਲੇ ਕਾਰਡ ਵਾਲਿਆਂ ਨੂੰ ਦਿੱਤੀ ਜਾਵੇਗੀ। ਇਸ ਕਿੱਟ ‘ਚ ਕਣਕ ਦੇ ਨਾਲ-ਨਾਲ ਮਾਂਹ-ਛੋਲਿਆਂ ਦੀ 2 ਕਿਲੋ ਦਾਲ, 2 ਕਿਲੋ ਚੀਨੀ, 1 ਕਿਲੋ ਆਈਓਡੀਨ ਨਮਕ, 200 ਗ੍ਰਾਮ ਹਲਦੀ ਪਾਊਡਰ, ਇੱਕ ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਖਾਣੇ ਨੂੰ ਹੋਰ ਵੀ ਪੌਸ਼ਟਿਕ ਬਣਾਉਣ ਦਾ ਆਗਾਜ਼ ਕਰ ਰਹੇ ਹਾਂ ਤਾਂ ਜੋ ਪਰਿਵਾਰ ਦੇ ਬੱਚਿਆਂ ਨੂੰ ਪੌਸ਼ਟਿਕ ਖਾਣਾ ਮਿਲਦਾ ਰਹੇ ਤੇ ਉਹ ਕਪੌਸ਼ਣ ਦਾ ਸ਼ਿਕਾਰ ਨਾ ਹੋਣ। ਸੀਐਮ ਮਾਨ ਨੇ ਕਿਹਾ ਕਿ ਅਨਾਜਾਂ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੀ ਕਵਾਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅਸੀਂ ਆਪਣੀਆਂ ਰਸੋਈਆਂ ‘ਚ ਜੋ ਤੇਲ ਵਰਤਦੇ ਹਾਂ, ਉਹ ਕਿੱਟਾਂ ‘ਚ ਸ਼ਾਮਲ ਕੀਤਾ ਜਾਵੇਗਾ।

ਉੱਥੇ ਹੀ, ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਬਜਟ ਸੈਸ਼ਨ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ 6 ਮਾਰਚ ਨੂੰ ਬਜਟ ਸੈਸ਼ਨ ਸ਼ੁਰੂ ਹੋਵੇਗਾ ਤੇ 16 ਮਾਰਚ ਤੱਕ ਬਜਟ ਸੈਸ਼ਨ ਚਲੇਗਾ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਆਖਿਰੀ ਬਜਟ ਇਜਲਾਸ ਹੋਵੇਗਾ। ਪੰਜਾਬ ‘ਚ ਅਗਲੇ 2027 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਗੁਰਦਾਸਪੁਰ ਕਤਲ ਕਾਂਡ ‘ਤੇ ਕੀ ਬੋਲੇ?

ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲਕਾਂਡ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਤੋਂ ਜਦੋਂ ਪੁੱਛਿਆ ਕਿ ਇਸ ਘਟਨਾ ਨੂੰ ਗੈਂਗਸਟਰਾਂ ਜਾਂ ਅੱਤਵਾਦੀ ਵਾਰਦਾਤ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਰਿਪੋਰਟਾਂ ਅਜਿਹੀਆਂ ਹਨ ਕਿ ਦੋਵਾਂ ਦਾ ਆਪਸ ‘ਚ ਝਗੜਾ ਹੋਇਆ। ਜਾਂਚ ਤੋਂ ਬਾਅਦ ਇਸ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਚਲੇਗਾ।

ਉੱਥੇ ਹੀ, ਇਸ ਘਟਨਾ ਨੂੰ ਲੈ ਕੇ ਸੀਐਮ ਮਾਨ ਨੇ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...