ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
Punjab Weather: ਐਤਵਾਰ ਦੇ ਮੁਕਾਬਲੇ ਸੋਮਵਾਰ ਨੂੰ ਔਸਤ ਤਾਪਮਾਨ 'ਚ 2.6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਬੇ ਵਿੱਚ ਤਾਪਮਾਨ ਆਮ ਦੇ ਨੇੜੇ ਹੀ ਰਹਿਗਾ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 23.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

Punjab Weather: ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸੀਤ ਲਹਿਰ ਬਾਰੇ ਨਹੀਂ ਹੈ, ਸਗੋਂ ਪੰਜਾਬ ਵਿੱਚ 5 ਫਰਵਰੀ ਤੱਕ ਮੀਂਹ ਦੀ ਸੰਭਾਵਨਾ ਬਾਰੇ ਜਾਰੀ ਕੀਤਾ ਗਿਆ ਹੈ। ਦਰਅਸਲ, ਪਿਛਲੇ ਸੋਮਵਾਰ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸਦਾ ਪ੍ਰਭਾਵ 5 ਫਰਵਰੀ ਤੱਕ ਰਹੇਗਾ।
ਇਸ ਦੇ ਨਾਲ ਹੀ, ਆਉਣ ਵਾਲੇ 3 ਦਿਨਾਂ ਦੌਰਾਨ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਐਤਵਾਰ ਦੇ ਮੁਕਾਬਲੇ ਸੋਮਵਾਰ ਨੂੰ ਔਸਤ ਤਾਪਮਾਨ ‘ਚ 2.6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਬੇ ਵਿੱਚ ਤਾਪਮਾਨ ਆਮ ਦੇ ਨੇੜੇ ਹੀ ਰਹਿਗਾ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 23.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
8 ਫਰਵਰੀ ਤੋਂ ਮੁੜ ਸਰਗਰਮ ਹੋਵੇਗਾ ਵੈਸਟਰਨ ਡਿਸਟਬੈਂਸ
ਨਵੇ ਐਕਟਿਵ ਵੈਸਟਰਨ ਡਿਸਟਬੈਂਸ ਈਰਾਨ ਅਤੇ ਅਫਗਾਨਿਸਤਾਨ ਦੇ ਬਾਰਡਰ ‘ਤੇ ਸਥਿਤ ਹਨ। ਇਸ ਵੈਸਟਰਨ ਡਿਸਟਬੈਂਸ ਦੇ ਐਕਟਿਵ ਹੋਣ ਤੋਂ ਬਾਅਦ, ਪੰਜਾਬ ਤੇ ਆਸ ਪਾਸ ਦੇ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 8 ਫਰਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਬੈਂਸ ਐਕਟਿਨ ਹੋ ਰਿਹਾ ਹੈ। ਵੈਸਟਰਨ ਡਿਸਟਬੈਂਸ ਦੇ ਐਕਟਿਨ ਹੋਣ ਤੋਂ ਬਾਅਦ, ਇਸਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਵੀ ਦਿਖਾਈ ਦੇਵੇਗਾ।
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ ਜਿਲ੍ਹੇ ‘ਚ ਹਲਕੇ ਬੱਦਲ ਛਾਏ ਰਹਿਣਗੇ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਤੇ ਤੂਫਾਨ ਦੀ ਵੀ ਸੰਭਾਵਨਾ ਜਤਾਈ ਗਈ ਹੈ। ਜਿਲ੍ਹੇ ਦਾ ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ
ਜੇਕਰ ਪੰਜਾਬ ਦੇ ਹੋਰ ਸ਼ਹਿਰ ਜਲੰਧਰ, ਲੁਧਿਆਣਾ, ਪਟਿਆਲਾ ਅਕੇ ਮੋਹਾਲੀ ਦੀ ਗੱਲ ਕਰੀਏ ਤਾਂ ਇਸ ‘ਚ ਹਲਕੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਮੀਂਹ ਅਤੇ ਤੂਫਾਨ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਇਨ੍ਹਾਂ ਜਿਲ੍ਹਿਆਂ ਚ ਤਾਪਮਾਨ ਡਿੱਗਣ ਦੀ ਸੰਭਾਵਾ ਦੱਸੀ ਜਾ ਰਹੀ ਹੈ।