ਬੁੱਢਾ ਦਰਿਆ ‘ਤੇ ਚੱਲ ਰਹੇ ਕਾਰਜ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਡਾ. ਰਵਜੋਤ ਸਿੰਘ,ਕਾਰ ਸੇਵਾ ਕਰ ਰਹੇ ਸੰਤ ਸੀਚੇਵਾਲ
ਸੰਸਦ ਮੈਂਬਰ ਸੀਚੇਵਾਲ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਸ਼ੁਰੂ ਕੀਤੀ ਕਾਰ ਸੇਵਾ ਤਹਿਤ ਆਰਜ਼ੀ ਪੰਪਿੰਗ ਸਟੇਸ਼ਨ ਬਣਾਇਆ ਜਾ ਰਿਹਾ ਹੈ। ਇਸਦਾ ਉਦੇਸ਼ ਸੀਵਰੇਜ ਦੇ ਗੰਦੇ ਪਾਣੀ ਨੂੰ ਗਊਸ਼ਾਲਾ ਸਾਈਟ ਤੋਂ ਐਸ.ਟੀ.ਪੀ ਜਮਾਲਪੁਰ ਤੱਕ ਪੰਪ ਕਰਨਾ ਹੈ ਜਦੋਂ ਤੱਕ ਗਊਸ਼ਾਲਾ ਸਾਈਟ 'ਤੇ ਇੱਕ ਸਥਾਈ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈਪੀਐਸ) ਸਥਾਪਤ ਨਹੀਂ ਹੋ ਜਾਂਦਾ।
ਪੰਜਾਬ ਦੇ ਨਗਰ ਨਿਗਮ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ ਬੁੱਢਾ ਦਰਿਆ ਦੀ ਗਊਸ਼ਾਲਾ ਪੁਆਇੰਟ ਨੇੜੇ ਆਰਜ਼ੀ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ (ਡੀਸੀ) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ, ਏਡੀਸੀ ਰੋਹਿਤ ਗੁਪਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਹੋਰ ਅਧਿਕਾਰੀ ਹਾਜ਼ਰ ਸਨ।
ਸੰਸਦ ਮੈਂਬਰ ਸੀਚੇਵਾਲ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਸ਼ੁਰੂ ਕੀਤੀ ਕਾਰ ਸੇਵਾ ਤਹਿਤ ਆਰਜ਼ੀ ਪੰਪਿੰਗ ਸਟੇਸ਼ਨ ਬਣਾਇਆ ਜਾ ਰਿਹਾ ਹੈ। ਇਸਦਾ ਉਦੇਸ਼ ਸੀਵਰੇਜ ਦੇ ਗੰਦੇ ਪਾਣੀ ਨੂੰ ਗਊਸ਼ਾਲਾ ਸਾਈਟ ਤੋਂ ਐਸਟੀਪੀ ਜਮਾਲਪੁਰ ਤੱਕ ਪੰਪ ਕਰਨਾ ਹੈ ਜਦੋਂ ਤੱਕ ਗਊਸ਼ਾਲਾ ਸਾਈਟ ‘ਤੇ ਇੱਕ ਸਥਾਈ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈਪੀਐਸ) ਸਥਾਪਤ ਨਹੀਂ ਹੋ ਜਾਂਦਾ।
ਗਊਸ਼ਾਲਾ ਆਈਪੀਐਸ ਸਥਾਪਤ ਕਰਨ ਦਾ ਪ੍ਰਾਜੈਕਟ ਅਦਾਲਤ ਵਿੱਚ ਚੱਲ ਰਹੇ ਕੇਸ ਕਾਰਨ ਲਟਕਿਆ ਹੋਇਆ ਹੈ। ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਚਰਚਾ ਕੀਤੀ ਹੈ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਕਿ ਗਊਆਂ ਅਤੇ ਉਦਯੋਗਿਕ ਗੰਦੇ ਪਾਣੀ ਨੂੰ ਬੁੱਢਾ ਦਰਿਆ ਵਿੱਚ ਨਾ ਛੱਡਿਆ ਜਾਵੇ।
ਡਾ. ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿਖੇ ਬਾਇਓ ਗੈਸ ਪਲਾਂਟ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਇਨ੍ਹਾਂ ਪਲਾਂਟਾਂ ਵਿੱਚ ਬਾਇਓਗੈਸ ਬਣਾਉਣ ਲਈ ਗਾਂ ਦੇ ਗੋਹੇ ਦੀ ਵਰਤੋਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਡੇਅਰੀ ਯੂਨਿਟਾਂ ਤੋਂ ਗੋਹੇ ਨੂੰ ਚੁੱਕਣ ਅਤੇ ਨਿਰਧਾਰਤ ਪੁਆਇੰਟਾਂ ‘ਤੇ ਡੰਪ ਕਰਨ ਲਈ ਅਸਥਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
ਇਹ ਵੀ ਪੜ੍ਹੋ
ਡਾ: ਸਿੰਘ ਨੇ ਕਿਹਾ ਕਿ ਇਸ ਆਰਜ਼ੀ ਪੰਪਿੰਗ ਸਟੇਸ਼ਨ ਦੀ ਸਥਾਪਨਾ ਨਾਲ ਦਰਿਆ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਯਕੀਨੀ ਤੌਰ ‘ਤੇ ਮਦਦ ਮਿਲੇਗੀ ਕਿਉਂਕਿ ਘਰੇਲੂ ਕੂੜਾ (ਸੀਵਰੇਜ) ਦਰਿਆ ਵਿੱਚ ਜਾਣ ਤੋਂ ਪਹਿਲਾਂ ਜਮਾਲਪੁਰ ਐਸ.ਟੀ.ਪੀ. ਵਿਖੇ ਸਹੀ ਢੰਗ ਨਾਲ ਟ੍ਰੀਟ ਕੀਤਾ ਜਾਵੇਗਾ। ਡਾ: ਸਿੰਘ ਨੇ ਕਿਹਾ ਕਿ ਬੁੱਢਾ ਦਰਿਆ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।