AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਾਰਮੇਸੀ ਪੇਪਰ ਵਿਵਾਦ ‘ਤੇ ਮੰਤਰੀ ਹਰਜੋਤ ਬੈਂਸ ਦਾ ਜਵਾਬ, ਨਕਲ ਨੈੱਟਵਰਕ ਦਾ ਹੋਇਆ ਪਰਦਾਫਾਸ਼ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰਿਆ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਪਾਰਦਰਸ਼ਤਾ ਅਤੇ ਯੋਗਤਾ 'ਤੇ ਅਧਾਰਤ ਹੈ, ਜਦੋਂ ਕਿ ਹਰਿਆਣਾ ਸਾਲਾਂ ਤੋਂ ਉੱਥੇ ਚੱਲ ਰਹੇ ਰੈਕੇਟ ਦੇ ਬਾਵਜੂਦ ਪ੍ਰੀਖਿਆ ਵਿੱਚ ਨਕਲ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ।

ਫਾਰਮੇਸੀ ਪੇਪਰ ਵਿਵਾਦ 'ਤੇ ਮੰਤਰੀ ਹਰਜੋਤ ਬੈਂਸ ਦਾ ਜਵਾਬ, ਨਕਲ ਨੈੱਟਵਰਕ ਦਾ ਹੋਇਆ ਪਰਦਾਫਾਸ਼ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰਿਆ
ਪੰਜਾਬ ਦੇ ਕੈਬਨਿਟ ਮੰਤਰੀ ਹਰੋਜਤ ਸਿੰਘ ਬੈਂਸ
tv9-punjabi
| Updated On: 31 Jul 2026 23:54 PM IST
Share

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਜਿਸ ਨੇ ਕਥਿਤ ਤੌਰ ‘ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ। ਇਸ ਨਾਲ ਹਰਿਆਣਾ ਦੇ ਸੰਗਠਿਤ ਨਕਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪੰਜਾਬ ਤੇ ਲੱਗੇ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਰੈਕੇਟ ਨੂੰ ਸਾਲਾਂ ਤੋਂ ਵਧਣ-ਫੁੱਲਣ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਨੇ “ਉੱਡਦਾ ਪੰਜਾਬ” ਨੂੰ “ਪੜ੍ਹਦਾ ਪੰਜਾਬ” ਵਿੱਚ ਬਦਲ ਦਿੱਤਾ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਪਾਰਦਰਸ਼ਤਾ ਅਤੇ ਯੋਗਤਾ ‘ਤੇ ਅਧਾਰਤ ਹੈ, ਜਦੋਂ ਕਿ ਹਰਿਆਣਾ ਸਾਲਾਂ ਤੋਂ ਉੱਥੇ ਚੱਲ ਰਹੇ ਰੈਕੇਟ ਦੇ ਬਾਵਜੂਦ ਪ੍ਰੀਖਿਆ ਵਿੱਚ ਨਕਲ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ, “ਹਰਿਆਣਾ ਦੇ ਮੁੱਖ ਮੰਤਰੀ ਦੂਜੇ ਸੂਬਿਆਂ ਵਿੱਚ ਰਾਜਨੀਤਿਕ ਏਜੰਡੇ ਤੈਅ ਕਰਨ ਵਿੱਚ ਰੁੱਝੇ ਹੋਏ ਹਨ, ਪਰ ਉਨ੍ਹਾਂ ਕੋਲ ਆਪਣੇ ਸੂਬੇ ਦੇ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਲਈ ਸਮਾਂ ਨਹੀਂ ਹੈ।”

ਬੈਂਸ ਨੇ ਕਿਹਾ, “ਹਰਿਆਣਾ ਪੁਲਿਸ ਨਕਲ ਸਿੰਡੀਕੇਟ ਖਿਲਾਫ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਇਹ ਪੰਜਾਬ ਪੁਲਿਸ ਸੀ। ਜਿਸ ਨੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਨਕਲ ਮਾਮਲੇ ਨੂੰ ਸੁਲਝਾਇਆ, ਜਿਸ ਦੀਆਂ ਤਾਰਾਂ ਭਿਵਾਨੀ ਦੇ ਮਾਸਟਰਮਾਈਂਡ ਨਾਲ ਜੁੜੀਆਂ ਹੋਈਆਂ ਸਨ। ਫਿਰ ਵੀ ਸਾਨੂੰ ਬਦਨਾਮ ਕੀਤਾ ਜਾ ਰਿਹਾ ਹੈ।”

ਬੈਂਸ ਨੇ ਹਰਿਆਣਾ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਹਰਜੋਤ ਸਿੰਘ ਬੈਂਸ ਨੇ ਦੋਸ਼ ਲਗਾਉਂਦਿਆਂ ਕਿਹਾ, “ਹਰਿਆਣਾ ਵਿੱਚ ਭਿਵਾਨੀ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਨਕਲ ਦਾ ਗੜ੍ਹ ਹੈ। ਉਨ੍ਹਾਂ ਨੇ ਹਰਿਆਣਾ ਦੇ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਤਬਾਹ ਕਰ ਦਿੱਤਾ ਜੋ ਨੌਕਰੀਆਂ, ਦਾਖਲੇ ਅਤੇ ਪਲੇਸਮੈਂਟ ਪ੍ਰਾਪਤ ਕਰ ਸਕਦੇ ਸਨ। ਆਪਣੇ ਬੱਚਿਆਂ ਨੂੰ ਤਬਾਹ ਕਰਨ ਤੋਂ ਬਾਅਦ, ਉਹ ਆਪਣਾ ਕਾਰੋਬਾਰ ਵਧਾਉਣ ਲਈ ਪੰਜਾਬ ਆਏ। ਇਹ ਸੈਣੀ ਸਰਕਾਰ ਦਾ ਮਾਡਲ ਹੈ; ਆਪਣੇ ਆਪ ਨੂੰ ਤਬਾਹ ਕਰੋ, ਫਿਰ ਦੂਜਿਆਂ ਨੂੰ ਤਬਾਹ ਕਰੋ।”

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਰੈਕੇਟ ਹਰਿਆਣਾ ਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਫਾਰਮ ਭਰ ਕੇ ਅਤੇ ਨਕਲ ਕਰਵਾਉਣ ਲਈ ਆਧੁਨਿਕ ਉਪਕਰਨਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੈੱਟਵਰਕ ਚਲਾਉਣ ਲਈ ਮਾਈਕ੍ਰੋ-ਚਿੱਪ ਡਿਵਾਈਸਾਂ ਵਿੱਚ ਬਦਲੇ ਕੇਚੌਡਾ (ਕੇ33) ਫੋਨਾਂ, ਲੁਕਾਏ ਗਏ ਸੰਚਾਰ ਉਪਕਰਣਾਂ ਅਤੇ ਹੋਰ ਉੱਨਤ ਯੰਤਰਾਂ ਦੀ ਵਰਤੋਂ ਕਰਦੇ ਸਨ। ਉਨ੍ਹਾਂ ਕਿਹਾ, “ਮਾਸਟਰਮਾਈਂਡ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ। ਇਹ ਹੈਂਡਲਰ ਸਾਲਾਂ ਤੋਂ ਹਰਿਆਣਾ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਅੰਜ਼ਾਮ ਦਿੰਦੇ ਸਨ। ਜਦੋਂ ਉਨ੍ਹਾਂ ਦੇ ਆਪਣੇ ਸੂਬਾ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਪੰਜਾਬ ਵੱਲ ਆਏ।”

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ, ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੀ ਕਾਰਗੁਜ਼ਾਰੀ ਲਗਾਤਾਰ ਕਈ ਜਾਣੇ-ਪਛਾਣੇ ਸਿੱਖਿਆ ਕੇਂਦਰਾਂ ਨੂੰ ਪਛਾੜਦੀ ਰਹੀ ਹੈ। ਉਨ੍ਹਾਂ ਕਿਹਾ, “ਹਰਿਆਣਾ ਦਾਅਵਾ ਕਰਦਾ ਹੈ ਕਿ ਸਿੱਖਿਆ ਪੱਖੋਂ ਗੁਰੂਗ੍ਰਾਮ ਇਸਦਾ ਨੰਬਰ ਇੱਕ ਸ਼ਹਿਰ ਹੈ। ਪਰ ਪੰਜਾਬ ਦਾ ਸਭ ਤੋਂ ਘੱਟ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ ਪਟਿਆਲਾ ਵੀ ਗੁਰੂਗ੍ਰਾਮ ਨਾਲੋਂ ਬਿਹਤਰ ਪ੍ਰਦਰਸ਼ਨ ਕਰਦਾ ਹੈ। ਪੰਜਾਬ ਨੇ ਪ੍ਰਾਇਮਰੀ ਸਕੂਲ ਸਿੱਖਿਆ ਵਿੱਚ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ। ਜਦੋਂ ਕਿ ਉਹ ਰਾਜਨੀਤੀ ਖੇਡਣ ਵਿੱਚ ਰੁੱਝੇ ਹੋਏ ਹਨ। ਅਸੀਂ ਨੀਤੀ ਬਣਾਉਣ ਵਿੱਚ ਰੁੱਝੇ ਹੋਏ ਹਾਂ।”

ਸਿੱਖਿਆ ਸੁਧਾਰਾਂ ਦੇ ਸ਼ਾਨਦਾਰ ਨਤੀਜੇ

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਸੁਧਾਰਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ, ਸਾਲ 2026 ਵਿੱਚ 361 ਵਿਦਿਆਰਥੀਆਂ ਨੇ ਜੇਈਈ (ਮੇਨ) ਅਤੇ 64 ਨੇ ਜੇਈਈ (ਐਡਵਾਂਸਡ) ਪਾਸ ਕੀਤੀ। ਇਸੇ ਤਰ੍ਹਾਂ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸਾਲ 2024 ਵਿੱਚ 437 ਤੋਂ 2026 ਵਿੱਚ 882 ਹੋ ਗਈ। ਇਹ ਦੋ ਸਾਲਾਂ ਵਿੱਚ 100 ਫ਼ੀਸਦ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦਾ ਹੈ। ਸਾਲ 2022 ਵਿੱਚ 80 ਤੋਂ ਘੱਟ ਵਿਦਿਆਰਥੀਆਂ ਨੇ ਇਹ ਸਫਲਤਾ ਹਾਸਲ ਕੀਤੀ ਸੀ ਜੋ ਅੱਜ 882 ਵਿਦਿਆਰਥੀਆਂ ਤੱਕ ਪਹੁੰਚ ਗਈ ਹੈ। ਇਹ ਮਿਆਰੀ ਸਿੱਖਿਆ ਨਾਲ ਹੀ ਸੰਭਵ ਹੋਇਆ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਬਲਾਕਚੈਨ ਤਕਨਾਲੋਜੀ ਦੀ ਪੜਚੋਲ ਕਰ ਰਿਹਾ ਹੈ ਤਾਂ ਜੋ ਪ੍ਰੀਖਿਆਵਾਂ ਵਿੱਚ ਨਕਲ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ, “ਪੰਜਾਬ ਪ੍ਰੀਖਿਆਵਾਂ ਦੀ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਭਵਿੱਖ ਮੁੱਖੀ ਪ੍ਰਣਾਲੀਆਂ ਵਿੱਚ ਨਿਵੇਸ਼ ਕਰ ਰਿਹਾ ਹੈ। ਹਰਿਆਣਾ ਕੀ ਕਰ ਰਿਹਾ ਹੈ? ਕੁਝ ਵੀ ਨਹੀਂ, ਕਿਉਂਕਿ ਇਸਦਾ ਮੁੱਖ ਮੰਤਰੀ ਫੋਟੋਆਂ ਖਿੱਚਣ ਵਿੱਚ ਰੁੱਝਿਆ ਹੋਇਆ ਹੈ।”

Follow Us
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ...