ਆਨੰਦਪੁਰ ਸਾਹਿਬ ਪਹੁੰਚੇ ਮੰਤਰੀ ਬੈਂਸ, ਲੋਕਾਂ ਨੂੰ ਨਸ਼ਾ ਨਾ ਕਰਨ ਦੀ ਚੁਕਾਈ ਸੰਹੁ
ਮੰਤਰੀ ਬੈਂਸ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਬਹੁਤ ਸਾਰੇ ਅਜਿਹੇ ਪਿੰਡ ਹਨ ਜਿੱਥੇ ਕੋਈ ਵੀ ਵਿਅਕਤੀ ਨਸ਼ਾ ਨਹੀਂ ਕਰਦਾ ਤੇ ਹੋਰ ਲੋਕਾਂ ਨੂੰ ਵੀ ਅਜਿਹੇ ਲੋਕਾਂ ਤੋਂ ਸੇਧ ਲੈਣੀ ਚਾਹੀਦੀ ਹੈ। ਆਪਣੇ ਪਿੰਡਾਂ ਨੂੰ ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਯੋਗਦਾਨ ਪਾਉਣਾ ਚਾਹੀਦਾ ਹੈ।
Harjot Bains: ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸੂਬਾਈ ਪੱਧਰ ਤੇ ਆਰੰਭਤਾ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਇਸ ਮੁਹਿੰਮ ਦੇ ਤਹਿਤ ਪ੍ਰੋਗਰਾਮ ਕਰਵਾਏ ਗਏ। ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਹੇਠਲੇ ਦੜੋਲੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਕਰਵਾਏ ਗਏ ਪ੍ਰੋਗਰਾਮ ਵਿੱਚ ਸਥਾਨਕ ਵਿਧਾਇਕ ਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਪੁੱਜੇ ਹਨ।
ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜਿੱਥੇ ਨਵਾਂਸ਼ਹਿਰ ਵਿਖੇ ਇਸ ਮੁਹਿੰਮ ਦੀ ਆਰੰਭਤਾ ਕੀਤੀ ਗਈ, ਉੱਥੇ ਹੀ ਮਾਣ ਦੀ ਗੱਲ ਹੈ ਕਿ ਉਹ ਹਲਕਾ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੇ ਅਧੀਨ ਹੇਠਲੀ ਦੜੋਲੀ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਪੁੱਜੇ ਹਨ। ਉਹਨਾਂ ਦਾਅਵਾ ਕੀਤਾ ਕਿ ਇਸ ਸਮੁੱਚਾ ਪਿੰਡ ਪੂਰਨ ਤੌਰ ‘ਤੇ ਨਸ਼ਾ ਮੁਕਤ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਬਹੁਤ ਸਾਰੇ ਅਜਿਹੇ ਪਿੰਡ ਹਨ ਜਿੱਥੇ ਕੋਈ ਵੀ ਵਿਅਕਤੀ ਨਸ਼ਾ ਨਹੀਂ ਕਰਦਾ ਤੇ ਹੋਰ ਲੋਕਾਂ ਨੂੰ ਵੀ ਅਜਿਹੇ ਲੋਕਾਂ ਤੋਂ ਸੇਧ ਲੈਣੀ ਚਾਹੀਦੀ ਹੈ। ਆਪਣੇ ਪਿੰਡਾਂ ਨੂੰ ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਯੋਗਦਾਨ ਪਾਉਣਾ ਚਾਹੀਦਾ ਹੈ।
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਮੀਡੀਆ ਨੂੰ ਸੰਬੋਧਨ ਕਰਦੇ ਹੋਏ Live https://t.co/v2XUfNF8FL
— AAP Punjab (@AAPPunjab) May 16, 2025
ਇਸ ਮੌਕੇ ਮੰਤਰੀ ਹਰਜੋਤ ਬੈਂਸ ਵੱਲੋਂ ਹਾਜ਼ਰ ਪਿੰਡ ਵਾਸੀਆਂ ਨੂੰ ਨਸ਼ਾ ਨਾ ਕਰਨ ਦੀ ਸੰਹੁ ਵੀ ਚੁਕਾਈ ਗਈ ਅਤੇ ਪ੍ਰਣਵ ਦਵਾਇਆ ਗਿਆ ਕਿ ਕੋਈ ਵੀ ਵਿਅਕਤੀ ਨਾ ਆਪ ਨਸ਼ਾ ਕਰੇਗਾ ਤੇ ਨਾ ਹੀ ਆਪਣੇ ਆਸ-ਪਾਸ ਦੇ ਕਿਸੇ ਵਿਅਕਤੀ ਨੂੰ ਨਸ਼ਾ ਕਰਨ ਦੇਵੇਗਾ। ਇਸ ਮੌਕੇ ‘ਤੇ ਛੋਟੇ-ਛੋਟੇ ਬੱਚਿਆਂ ਵੱਲੋਂ ਪਿੰਡ ਵਿੱਚ ਰੈਲੀ ਕੱਢੇਗੀ। ਨਸ਼ਿਆਂ ਦੇ ਖਾਤਮੇ ਲਈ ਉੱਚੀ-ਉੱਚੀ ਨਾਅਰੇ ਲਗਾ ਕੇ ਲੋਕਾਂ ਵਿੱਚ ਜਾਗਰੂਕਤਾ ਦੀ ਫੈਲਾਈ ਗਈ।