AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਠਾਨਕੋਟ ‘ਚ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ, ₹525 ਕਰੋੜ ਦਾ ਖ਼ਾਕਾ ਤਿਆਰ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਸਰਨਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ ਚੱਲ ਰਹੇ ਸੜਕ ਨਿਰਮਾਣ, ਕੁਨੈਕਟੀਵਿਟੀ ਸੁਧਾਰ, ਪੰਜਾਬ ਮੰਡੀ ਬੋਰਡ ਦੇ ਪ੍ਰੋਜੈਕਟਾਂ ਅਤੇ ਨਵੇਂ ਬਿਜਲੀ ਫ਼ੀਡਰਾਂ ਤੇ ਟਰਾਂਸਫਾਰਮਰਾਂ ਦੀ ਸਥਾਪਨਾ ਨਾਲ ਜੁੜੇ ਵਿਕਾਸ ਕਾਰਜਾਂ ਦੀ ਜ਼ਮੀਨੀ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਠਾਨਕੋਟ 'ਚ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ, ₹525 ਕਰੋੜ ਦਾ ਖ਼ਾਕਾ ਤਿਆਰ
tv9-punjabi
| Published: 18 Aug 2026 16:07 PM IST
Share

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਸਰਨਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ ਚੱਲ ਰਹੇ ਸੜਕ ਨਿਰਮਾਣ, ਕੁਨੈਕਟੀਵਿਟੀ ਸੁਧਾਰ, ਪੰਜਾਬ ਮੰਡੀ ਬੋਰਡ ਦੇ ਪ੍ਰੋਜੈਕਟਾਂ ਅਤੇ ਨਵੇਂ ਬਿਜਲੀ ਫ਼ੀਡਰਾਂ ਤੇ ਟਰਾਂਸਫਾਰਮਰਾਂ ਦੀ ਸਥਾਪਨਾ ਨਾਲ ਜੁੜੇ ਵਿਕਾਸ ਕਾਰਜਾਂ ਦੀ ਜ਼ਮੀਨੀ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ।

ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ (PWD), ਪੰਜਾਬ ਮੰਡੀ ਬੋਰਡ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਅਧਿਕਾਰੀਆਂ ਕੋਲੋਂ ਚੱਲ ਰਹੇ ਕੰਮਾਂ ਦੀ ਗਰਾਊਂਡ ਰਿਪੋਰਟ ਹਾਸਲ ਕੀਤੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ।

ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਲਈ ਵੱਡਾ ਐਕਸ਼ਨ ਪਲਾਨ

ਸੜਕੀ ਨੈੱਟਵਰਕ ਲਈ 425 ਕਰੋੜ ਰੁਪਏ ਮਨਜ਼ੂਰ: ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਸੁਧਾਰ ਲਈ ਲਗਭਗ 425 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ। ਉਨ੍ਹਾਂ ਹਦਾਇਤ ਦਿੱਤੀ ਕਿ ਬਰਸਾਤ ਕਾਰਨ ਰੁਕੇ ਜਾਂ ਪ੍ਰਭਾਵਿਤ ਹੋਏ ਸੜਕੀ ਕੰਮਾਂ ਨੂੰ ਮੌਸਮ ਸਾਫ਼ ਹੁੰਦੇ ਹੀ ਜੰਗੀ ਪੱਧਰ ‘ਤੇ ਸ਼ੁਰੂ ਕਰਕੇ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਮੰਡੀ ਬੋਰਡ ਦੀਆਂ ਸੜਕਾਂ ‘ਤੇ ਬੈੱਡਮਿਕਸ ਅਤੇ ਪ੍ਰੀਮਿਕਸ ਪਾਉਣ ਦਾ ਕੰਮ ਤੇਜ਼ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਨਵੇਂ ਮਨਜ਼ੂਰ ਹੋਏ ਪੁਲਾਂ ਦੀ ਉਸਾਰੀ ਜਲਦ ਮੁਕੰਮਲ ਕਰਨ ਲਈ ਕਿਹਾ ਗਿਆ ਤਾਂ ਜੋ ਪੇਂਡੂ ਖੇਤਰਾਂ ਦੀ ਆਪਸੀ ਕੁਨੈਕਟੀਵਿਟੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਬਿਜਲੀ ਢਾਂਚੇ ਦੇ ਸੁਧਾਰ ‘ਤੇ ਖ਼ਰਚ ਹੋਣਗੇ 100 ਕਰੋੜ ਰੁਪਏ: ਜ਼ਿਲ੍ਹੇ ਅੰਦਰ ਬਿਜਲੀ ਦੀ ਨਿਰਵਿਘਨ ਅਤੇ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਜਾਰੀ 100 ਕਰੋੜ ਰੁਪਏ ਦੇ ਵਿਸ਼ੇਸ਼ ਫ਼ੰਡ ਦੀ ਵਰਤੋਂ ਦੀ ਸਮੀਖਿਆ ਕੀਤੀ ਗਈ। ਭੋਆ ਖੇਤਰ ਵਿੱਚ ਲਗਭਗ 12 ਨਵੇਂ ਬਿਜਲੀ ਫ਼ੀਡਰ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਭੜੋਲੀ ਅਤੇ ਰਛਪਾਲਮਾ ਵਿਖੇ ਨਿਰਮਾਣ ਕਾਰਜ ਪਹਿਲਾਂ ਹੀ ਤੇਜ਼ੀ ਨਾਲ ਜਾਰੀ ਹੈ।

ਧਾਰ ਕਲਾਂ ਪਹਾੜੀ ਖੇਤਰ ਵਿੱਚ ਬਿਜਲੀ ਸਮੱਸਿਆ ਦਾ ਤੁਰੰਤ ਹੱਲ: ਬੈਠਕ ਦੌਰਾਨ ਧਾਰ ਕਲਾਂ ਦੇ ਪਹਾੜੀ ਖੇਤਰ ਵਿੱਚ ਵੱਡੇ ਟਰਾਂਸਫਾਰਮਰ ਵਿੱਚ ਆਈ ਤਕਨੀਕੀ ਖ਼ਰਾਬੀ ਕਾਰਨ ਪ੍ਰਭਾਵਿਤ ਹੋਈ ਬਿਜਲੀ ਸਪਲਾਈ ਦਾ ਮਾਮਲਾ ਵੀ ਵਿਚਾਰਿਆ ਗਿਆ। ਕੈਬਨਿਟ ਮੰਤਰੀ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਤਕਨੀਕੀ ਸਮੱਸਿਆ ਦਾ ਤੁਰੰਤ ਨਿਪਟਾਰਾ ਕਰਕੇ ਇਲਾਕੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਬਹਾਲ ਕੀਤੀ ਜਾਵੇ।

ਬਿਜਲੀ ਤਾਰਾਂ ‘ਤੇ ਕੁੰਡੀ ਲਾਉਣ ਵਾਲਿਆਂ ਖ਼ਿਲਾਫ਼ FIR ਦਰਜ ਕਰਨ ਦੀ ਚੇਤਾਵਨੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਿਜਲੀ ਸਪਲਾਈ ਵਿੱਚ ਵਿਘਨ ਪਾਉਣ ਵਾਲੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਬੇਹੱਦ ਸਖ਼ਤ ਰੁਖ਼ ਅਖ਼ਤਿਆਰ ਕੀਤਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਕੁਝ ਪੇਂਡੂ ਇਲਾਕਿਆਂ ਵਿੱਚ ਲੋਕ ਰਾਤ ਵੇਲੇ ਜੰਗਲੀ ਜਾਨਵਰਾਂ ਦਾ ਸ਼ਿਕਾਰ ਕਰਨ ਜਾਂ ਉਨ੍ਹਾਂ ਨੂੰ ਫੜਨ ਲਈ ਮੁੱਖ ਹਾਈ-ਵੋਲਟੇਜ ਬਿਜਲੀ ਲਾਈਨਾਂ ‘ਤੇ ਗ਼ੈਰ-ਕਾਨੂੰਨੀ ਕੁੰਡੀਆਂ ਲਗਾ ਦਿੰਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਤੁਰੰਤ ਰੋਕ ਲਗਾਉਣ ਅਤੇ ਜ਼ਿੰਮੇਵਾਰ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਦਮ ਚੁੱਕਣ ਦੇ ਆਦੇਸ਼ ਦਿੱਤੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਕੁੰਡੀ ਲਾਉਣ ਕਾਰਨ ਨਾ ਸਿਰਫ਼ ਬਿਜਲੀ ਦਾ ਮੇਨ ਫ਼ਿਊਜ਼ ਉੱਡ ਜਾਂਦਾ ਹੈ, ਸਗੋਂ ਕਈ ਵਾਰ ਪੂਰੇ ਦੇ ਪੂਰੇ ਪਿੰਡ ਦੀ ਬਿਜਲੀ ਗੁੱਲ ਹੋ ਜਾਂਦੀ ਹੈ ਅਤੇ ਜਾਨੀ ਨੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਖ਼ਤਰਨਾਕ ਅਤੇ ਗ਼ੈਰ-ਕਾਨੂੰਨੀ ਹਰਕਤਾਂ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਤੁਰੰਤ ਸਿੱਧੀ ਐਫ.ਆਈ.ਆਰ. (FIR) ਦਰਜ ਹੋਵੇਗੀ।

20 ਦਿਨਾਂ ਬਾਅਦ ਮੁੜ ਹੋਵੇਗੀ ਪ੍ਰਗਤੀ ਸਮੀਖਿਆ ਬੈਠਕ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਵਿਕਾਸ ਕਾਰਜਾਂ ਨੂੰ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅੱਜ ਮਿੱਥੇ ਗਏ ਟੀਚਿਆਂ ਨੂੰ ਸਮਾਂ ਰਹਿੰਦੇ ਪੂਰਾ ਕਰਨ ਦੀ ਤਾਕੀਦ ਕੀਤੀ। ਕਟਾਰੂਚੱਕ ਨੇ ਐਲਾਨ ਕੀਤਾ ਕਿ ਇਨ੍ਹਾਂ ਸਾਰੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਠੀਕ 20 ਦਿਨਾਂ ਬਾਅਦ ਦੁਬਾਰਾ ਰਿਵਿਊ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਸ ਦੌਰਾਨ ਸਾਰੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਸਪੱਸ਼ਟ ਨਿਰਦੇਸ਼ ਦਿੱਤੇ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...