ਜਲੰਧਰ ‘ਚ ਰੇਪ ਤੋਂ ਬਾਅਦ ਨਾਬਾਲਗ ਕੁੜੀ ਨੇ ਬੱਚੇ ਨੂੰ ਦਿੱਤਾ ਜਨਮ, ਪੁਲਿਸ ਨੇ ਦਰਜ ਕੀਤਾ ਮਾਮਲਾ

Updated On: 

22 Apr 2026 00:14 AM IST

ਡੀਐਸਪੀ ਫਿਲੌਰ, ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਬਿਲਗਾ ਥਾਣੇ ਦੇ ਐਸਐਚਓ ਗੁਰਸ਼ਰਨ ਸਿੰਘ ਨੇ ਮੁਲਜ਼ਮ ਰਾਹੁਲ ਖਿਲਾਫ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਕੇਸ ਅੰਮ੍ਰਿਤਸਰ ਪੁਲਿਸ ਨੂੰ ਸੌਂਪ ਦਿੱਤਾ ਹੈ, ਕਿਉਂਕਿ ਇਹ ਅੰਮ੍ਰਿਤਸਰ ਖੇਤਰ ਦੇ ਅਧੀਨ ਆਉਂਦਾ ਹੈ।

ਜਲੰਧਰ ਚ ਰੇਪ ਤੋਂ ਬਾਅਦ ਨਾਬਾਲਗ ਕੁੜੀ ਨੇ ਬੱਚੇ ਨੂੰ ਦਿੱਤਾ ਜਨਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਜਲੰਧਰ ਦੇ ਬਿਲਗਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪੁਆਦਰਾ ਵਿੱਚ ਇੱਕ ਨਾਬਾਲਗ ਲੜਕੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਜਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਹੁਲ ਨਾਮ ਦੇ ਇੱਕ ਨੌਜਵਾਨ ‘ਤੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਭਾਰਤੀ ਦੰਡਾਵਲੀ (BNS) ਦੀ ਧਾਰਾ 65(1) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ

ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 15 ਸਾਲਾ ਭਤੀਜੀ, ਜੋ ਕਿ ਨੌਵੀਂ ਜਮਾਤ ਦੀ ਵਿਦਿਆਰਥਣ ਹੈ, ਪਿਛਲੇ ਡੇਢ ਮਹੀਨੇ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੀ ਸੀ। ਸ਼ੁਰੂ ਵਿੱਚ ਇੱਕ ਪ੍ਰਾਈਵੇਟ ਡਾਕਟਰ ਨੇ ਉਸ ਨੂੰ ਦਵਾਈ ਦਿੱਤੀ ਪਰ ਇਸ ਨਾਲ ਕੋਈ ਰਾਹਤ ਨਹੀਂ ਮਿਲੀ। 19 ਅਪ੍ਰੈਲ, 2026 ਨੂੰ ਉਸ ਨੂੰ ਪੇਟ ਵਿੱਚ ਤੇਜ਼ ਦਰਦ ਹੋਇਆ ਅਤੇ ਉਸ ਨੂੰ ਫਿਲੌਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਇੱਕ ਮਹਿਲਾ ਡਾਕਟਰ ਕੋਲ ਰੈਫਰ ਕੀਤਾ ਗਿਆ।

ਉਸ ਦੀ ਜਾਂਚ ਕਰਨ ਤੋਂ ਬਾਅਦ, ਡਾਕਟਰ ਨੇ ਦੱਸਿਆ ਕਿ ਉਹ ਗਰਭਵਤੀ ਹੈ ਅਤੇ ਉਸ ਦੀ ਡਲੀਵਰੀ ਦੀ ਤਾਰੀਖ ਨੇੜੇ ਹੈ। ਜਿਸ ਤੋਂ ਬਾਅਦ ਜਣੇਪਾ ਕੀਤਾ ਗਿਆ। ਜਣੇਪੇ ਤੋਂ ਬਾਅਦ, ਔਰਤ ਨੇ ਆਪਣੀ ਭਤੀਜੀ ਤੋਂ ਪੁੱਛਗਿੱਛ ਕੀਤੀ। ਜਿਸ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਹੁਲ ਨਾਮ ਦੇ ਇੱਕ ਨੌਜਵਾਨ ਨੇ ਉਸ ਨਾਲ ਬਲਾਤਕਾਰ ਕੀਤਾ ਸੀ। ਰਾਹੁਲ ਦਾ ਪੂਰਾ ਪਤਾ ਫਿਲਹਾਲ ਅਣਜਾਣ ਹੈ।

ਆਪਣੀ ਸ਼ਿਕਾਇਤ ਵਿੱਚ, ਔਰਤ ਨੇ ਦੱਸਿਆ ਕਿ ਪੀੜਤਾ ਉਸ ਦੇ ਭਰਾ ਦੀ ਛੋਟੀ ਧੀ ਹੈ। ਉਸ ਦੇ ਭਰਾ ਦੀ ਪਤਨੀ ਉਨ੍ਹਾਂ ਨੂੰ ਲਗਭਗ 13 ਸਾਲ ਪਹਿਲਾਂ ਛੱਡ ਗਈ ਸੀ। ਉਸ ਦੇ ਪਿਤਾ, ਅਸ਼ਵਨੀ ਕੁਮਾਰ ਦੀ ਲਗਭਗ ਡੇਢ ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਲਈ ਪੀੜਤਾ ਪਿਛਲੇ ਸੱਤ ਮਹੀਨਿਆਂ ਤੋਂ ਆਪਣੀ ਮਾਸੀ ਨਾਲ ਰਹਿ ਰਹੀ ਹੈ।

ਬਿਲਗਾ ਥਾਣੇ ਦੇ ਕੇਸ ਅੰਮ੍ਰਿਤਸਰ ਪੁਲਿਸ ਨੂੰ ਸੌਂਪਿਆ

ਡੀਐਸਪੀ ਫਿਲੌਰ, ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਬਿਲਗਾ ਥਾਣੇ ਦੇ ਐਸਐਚਓ ਗੁਰਸ਼ਰਨ ਸਿੰਘ ਨੇ ਮੁਲਜ਼ਮ ਰਾਹੁਲ ਖਿਲਾਫ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਕੇਸ ਅੰਮ੍ਰਿਤਸਰ ਪੁਲਿਸ ਨੂੰ ਸੌਂਪ ਦਿੱਤਾ ਹੈ, ਕਿਉਂਕਿ ਇਹ ਅੰਮ੍ਰਿਤਸਰ ਖੇਤਰ ਦੇ ਅਧੀਨ ਆਉਂਦਾ ਹੈ।

Follow Us