ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ, 17 ਤੋਂ 25 ਸਤੰਬਰ ਤੱਕ ਦੁਆਬੇ ਤੇ ਮਾਝੇ ‘ਚ ਦਿੱਤਾ ਜਾਵੇਗਾ ਸੰਦੇਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਜੀਪੀਸੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਮਾਨਯੋਗ ਸਿੰਘ ਸਾਹਿਬਾਨ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ। ਪਹਿਲੇ ਤੇ ਦੂਜੇ ਪੜਾਅ ਦੀ ਭਰਵੀਂ ਸਫਲਤਾ ਤੋਂ ਬਾਅਦ, ਇਹ ਤੀਜਾ ਪੜਾਅ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਗੰਭੀਰ ਅਲਾਮਤਾਂ ਤੇ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਆਰੰਭੇ ਗਏ ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ 17 ਸਤੰਬਰ ਤੋਂ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਜੀਪੀਸੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਮਾਨਯੋਗ ਸਿੰਘ ਸਾਹਿਬਾਨ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ। ਪਹਿਲੇ ਤੇ ਦੂਜੇ ਪੜਾਅ ਦੀ ਭਰਵੀਂ ਸਫਲਤਾ ਤੋਂ ਬਾਅਦ, ਇਹ ਤੀਜਾ ਪੜਾਅ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਵੇਗਾ।
ਇਹ ਯਾਤਰਾ ਦੁਆਬੇ ਦੇ ਖੇਤਰ ‘ਚੋਂ ਹੁੰਦੀ ਹੋਈ ਗੁਰਦਾਸਪੁਰ, ਬਾਬਾ ਬਕਾਲਾ ਸਾਹਿਬ ਤੇ ਕੱਥੂਨੰਗਲ ਆਦਿ ਥਾਵਾਂ ਤੋਂ ਹੁੰਦੀ ਹੋਈ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗੀ। ਇਸ ਮਾਰਚ ਦੌਰਾਨ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਰਿਹਾ ਹੈ ਅਤੇ ਗੁਰੂ ਸਾਹਿਬ ਦਾ ਸਿਧਾਂਤ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।
ਸਕੱਤਰ ਕਾਹਲਵਾਂ ਨੇ ਦੱਸਿਆ ਕਿ ਪਹਿਲੇ ਪੜਾਵਾਂ ਦੌਰਾਨ ਨੌਜਵਾਨਾਂ ਵਿੱਚ ਨਸ਼ਿਆਂ ਦੇ ਤਿਆਗ ਅਤੇ ਗੁਰੂ ਨਾਲ ਜੁੜਨ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਕਈ ਨੌਜਵਾਨਾਂ ਨੇ ਗਲਤ ਰਸਤੇ ਛੱਡ ਕੇ ਅੰਮ੍ਰਿਤ ਛਕਿਆ ਹੈ ਅਤੇ ਆਪਣੇ ਜੀਵਨ ਨੂੰ ਸਫਲ ਬਣਾਇਆ ਹੈ।
ਉਨ੍ਹਾਂ ਸਮੂਹ ਸਿੱਖ ਸੰਗਤਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤੀਜੇ ਪੜਾਅ ਦੇ ਮਾਰਚ ਵਿੱਚ ਆਪਣੇ ਪਰਿਵਾਰਾਂ ਸਮେਤ ਵੱਧ ਤੋਂ ਵੱਧ ਸ਼ਾਮਲ ਹੋਣ। ਰਸਤਿਆਂ ਵਿੱਚ ਸਾਫ਼-ਸਫ਼ਾਈ, ਜਲ ਪਾਣੀ, ਲੰਗਰਾਂ ਅਤੇ ਸਵਾਗਤੀ ਗੇਟਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਗੁਰੂ ਸਾਹਿਬ ਦੀ ਇਸ ਪਵਿੱਤਰ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾ ਸਕੇ।