AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Abusive Photos: ਸਰਕਾਰੀ ਸਕੂਲ ‘ਚ ਦਾਖਲ ਹੋ ਸ਼ਰਾਰਤੀ ਅਨਸਰਾਂ ਨੇ ਲਿਖੀ ਗਲਤ ਸ਼ਬਦਾਵਾਲੀ

Mischievous elements: ਜਲਾਲਾਬਾਦ ਦੇ ਪਿੰਡ ਚੱਕ ਪੱਖੀ ਦੇ ਸਰਕਾਰੀ ਮਿਡਲ ਸਕੂਲ ਦੇ ਅੰਦਰ ਬਣੇ ਹੋਏ ਲੜਕੀਆਂ ਦੇ ਬਾਥਰੂਮ ਦੀਆਂ ਦੀਵਾਰਾਂ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਸ਼ਲੀਲ ਫੋਟੋਆਂ ਬਣਾਇਆ ਗਈਆਂ ਅਤੇ ਗੰਦੀਆਂ ਗਾਲਾਂ ਲਿਖੀਆਂ ਗਈਆਂ। ਸ਼ਰਾਰਤੀ ਅਨਸਰਾਂ ਵੱਲੋਂ ਸਕੂਲ ਦੇ ਅੰਦਰ ਪਏ ਸਾਮਾਨ ਦੀ ਭੰਨਤੋੜ ਵੀ ਕੀਤੀ ਗਈ। ਸਕੂਲ ਦੇ ਗਰਾਊਂਡ ਵਿੱਚ ਲੱਗੇ ਨਲਕੇ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਉਖਾੜ ਦਿੱਤਾ ਗਿਆ ਅਤੇ ਲੜਕੀਆਂ ਦੇ ਬਾਥਰੂਮ ਵਿੱਚ ਸੁੱਟ ਦਿੱਤਾ ਗਿਆ।

Abusive Photos: ਸਰਕਾਰੀ ਸਕੂਲ 'ਚ ਦਾਖਲ ਹੋ ਸ਼ਰਾਰਤੀ ਅਨਸਰਾਂ ਨੇ ਲਿਖੀ ਗਲਤ ਸ਼ਬਦਾਵਾਲੀ
ਸਰਕਾਰੀ ਸਕੂਲ ‘ਚ ਦਾਖਲ ਹੋ ਸ਼ਰਾਰਤੀ ਅਨਸਰਾਂ ਨੇ ਲਿਖੀ ਗਲਤ ਸ਼ਬਦਾਵਾਲੀ ।
arvinder-taneja-fazilka
| Updated On: 11 Mar 2023 17:09 PM IST
Share
ਫਾਜ਼ਿਲਕਾ ਨਿਊਜ਼: ਜਲਾਲਾਬਾਦ ਦੇ ਅਧੀਨ ਆਉਂਦੇ ਪਿੰਡ ਚੱਕ ਪੱਖੀ ਦੇ ਸਰਕਾਰੀ ਮਿਡਲ ਸਕੂਲ (Government Middle School) ਵਿੱਚ ਸਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸਰਕਾਰੀ ਸਕੂਲ ਦੇ ਅੰਦਰ ਬਣੇ ਹੋਏ ਲੜਕੀਆਂ ਦੇ ਬਾਥਰੂਮ ਦੀਆਂ ਦੀਵਾਰਾਂ ‘ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਸ਼ਲੀਲ ਫੋਟੋਆਂ ਬਣਾਇਆ ਗਈਆਂ ਅਤੇ ਗੰਦੀਆਂ ਗਾਲਾਂ ਲਿਖੀਆਂ ਗਈਆਂ। ਸ਼ਰਾਰਤੀ ਅਨਸਰਾਂ ਵੱਲੋਂ ਸਕੂਲ ਦੇ ਅੰਦਰ ਪਏ ਸਾਮਾਨ ਦੀ ਭੰਨਤੋੜ ਵੀ ਕੀਤੀ ਗਈ। ਸਕੂਲ ਦੇ ਗਰਾਊਂਡ ਵਿੱਚ ਲੱਗੇ ਨਲਕੇ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਉਖਾੜ ਦਿੱਤਾ ਗਿਆ ਅਤੇ ਲੜਕੀਆਂ ਦੇ ਬਾਥਰੂਮ ਵਿੱਚ ਸੁੱਟ ਦਿੱਤਾ ਗਿਆ। ਸਕੂਲ ਦੇ ਸਟਾਫ ਦਾ ਕਹਿਣਾ ਹੈ ਕਿ ਇਹ ਘਟਨਾ ਪਹਿਲੀ ਵਾਰ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਸ਼ਰਾਰਤੀ ਅਨਸਰ ਸਕੂਲ ਵਿੱਚ ਦਾਖਲ ਹੋਏ ਹਨ ਅਤੇ ਉਨ੍ਹਾਂ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਪਰ ਇਸ ਵਾਰ ਤਾਂ ਸ਼ਰਾਰਤੀ ਅਨਸਰਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।

ਦੋਸ਼ੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ

ਸਕੂਲ ਦੇ ਅਧਿਆਪਕਾਂ ਨੇ ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਚੱਕ ਪੱਖੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਭੰਨਤੋੜ ਕਰਦੇ ਹੋਈਆਂ ਲੜਕੀਆਂ ਦੇ ਬਾਥਰੂਮ ਦੀਆਂ ਦੀਵਾਰਾਂ ‘ਤੇ ਅਸ਼ਲੀਲ ਫੋਟੋਆਂ (Abusive Photos) ਬਣਾ ਕੇ ਗਲਤ ਸ਼ਬਦਾਬਲੀ ਲਿਖੀ ਗਈ। ਅਧਿਆਪਕਾਂ ਨੇ ਇਹ ਵੀ ਦੱਸਿਆ ਕਿ ਸਕੂਲ ਦੇ ਅੰਦਰ ਬਣੀ ਹੋਈ ਓਪਨ ਜਿੰਮ ਵਿੱਚ ਵੀ ਸ਼ਰਾਰਤੀ ਅਨਸਰਾਂ ਵੱਲੋਂ ਸਾਮਾਨ ਦੀ ਭੰਨਤੋੜ ਕੀਤੀ ਗਈ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀ ਹਰਕਤ ਕਰਨ ਵਾਲੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ। ਤਾ ਜੋ ਕੋਈ ਵੀ ਸਖ਼ਸ ਅਜਿਹੀ ਹਰਕਤ ਮੁੜ ਨਾ ਕਰ ਸਕੇ।

ਡੀ.ਐੱਸ.ਪੀ ਨੇ ਘਟਨਾ ਦੀ ਜਾਂਚ ਕਰਨ ਦੇ ਹੁਕਮ ਕੀਤੇ ਜਾਰੀ

ਇਸ ਮਾਮਲੇ ‘ਤੇ ਜਲਾਲਾਬਾਦ ਸਬ ਡਵੀਜ਼ਨ ਦੇ ਡੀ ਐੱਸ ਪੀ ਅਤੁਲ ਸੋਨੀ ਹੋਰਾਂ ਨੇ ਦੱਸਿਆ ਕਿ ਉਹ ਖੁਦ ਮੌਕੇ ‘ਤੇ ਜਾ ਕੇ ਜਾਇਜ਼ਾ ਲੈਣਗੇ ਅਤੇ ਜਿਸ ਵੱਲੋਂ ਵੀ ਇਸ ਤਰ੍ਹਾਂ ਦੀ ਹਰਕਤ ਕੀਤੀ ਗਈ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਬੰਧਿਤ ਥਾਣੇ ਦੇ ਇੰਚਾਰਜ ਨੂੰ ਇਸ ਘਟਨਾ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਚੈੱਕ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਨ ਦੀ ਕਹੀ ਜਾ ਰਹੀ ਹੈ ਪਰ ਇਸ ਹਰਕਤ ਤੋਂ ਬਾਅਦ ਵਿਦਿਆਰਥੀਆਂ ਦੇ ਮਾਪੇ (Parents) ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...