Abusive Photos: ਸਰਕਾਰੀ ਸਕੂਲ ‘ਚ ਦਾਖਲ ਹੋ ਸ਼ਰਾਰਤੀ ਅਨਸਰਾਂ ਨੇ ਲਿਖੀ ਗਲਤ ਸ਼ਬਦਾਵਾਲੀ
Mischievous elements: ਜਲਾਲਾਬਾਦ ਦੇ ਪਿੰਡ ਚੱਕ ਪੱਖੀ ਦੇ ਸਰਕਾਰੀ ਮਿਡਲ ਸਕੂਲ ਦੇ ਅੰਦਰ ਬਣੇ ਹੋਏ ਲੜਕੀਆਂ ਦੇ ਬਾਥਰੂਮ ਦੀਆਂ ਦੀਵਾਰਾਂ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਸ਼ਲੀਲ ਫੋਟੋਆਂ ਬਣਾਇਆ ਗਈਆਂ ਅਤੇ ਗੰਦੀਆਂ ਗਾਲਾਂ ਲਿਖੀਆਂ ਗਈਆਂ। ਸ਼ਰਾਰਤੀ ਅਨਸਰਾਂ ਵੱਲੋਂ ਸਕੂਲ ਦੇ ਅੰਦਰ ਪਏ ਸਾਮਾਨ ਦੀ ਭੰਨਤੋੜ ਵੀ ਕੀਤੀ ਗਈ। ਸਕੂਲ ਦੇ ਗਰਾਊਂਡ ਵਿੱਚ ਲੱਗੇ ਨਲਕੇ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਉਖਾੜ ਦਿੱਤਾ ਗਿਆ ਅਤੇ ਲੜਕੀਆਂ ਦੇ ਬਾਥਰੂਮ ਵਿੱਚ ਸੁੱਟ ਦਿੱਤਾ ਗਿਆ।
ਫਾਜ਼ਿਲਕਾ ਨਿਊਜ਼: ਜਲਾਲਾਬਾਦ ਦੇ ਅਧੀਨ ਆਉਂਦੇ ਪਿੰਡ ਚੱਕ ਪੱਖੀ ਦੇ ਸਰਕਾਰੀ ਮਿਡਲ ਸਕੂਲ (Government Middle School) ਵਿੱਚ ਸਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸਰਕਾਰੀ ਸਕੂਲ ਦੇ ਅੰਦਰ ਬਣੇ ਹੋਏ ਲੜਕੀਆਂ ਦੇ ਬਾਥਰੂਮ ਦੀਆਂ ਦੀਵਾਰਾਂ ‘ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਸ਼ਲੀਲ ਫੋਟੋਆਂ ਬਣਾਇਆ ਗਈਆਂ ਅਤੇ ਗੰਦੀਆਂ ਗਾਲਾਂ ਲਿਖੀਆਂ ਗਈਆਂ। ਸ਼ਰਾਰਤੀ ਅਨਸਰਾਂ ਵੱਲੋਂ ਸਕੂਲ ਦੇ ਅੰਦਰ ਪਏ ਸਾਮਾਨ ਦੀ ਭੰਨਤੋੜ ਵੀ ਕੀਤੀ ਗਈ। ਸਕੂਲ ਦੇ ਗਰਾਊਂਡ ਵਿੱਚ ਲੱਗੇ ਨਲਕੇ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਉਖਾੜ ਦਿੱਤਾ ਗਿਆ ਅਤੇ ਲੜਕੀਆਂ ਦੇ ਬਾਥਰੂਮ ਵਿੱਚ ਸੁੱਟ ਦਿੱਤਾ ਗਿਆ। ਸਕੂਲ ਦੇ ਸਟਾਫ ਦਾ ਕਹਿਣਾ ਹੈ ਕਿ ਇਹ ਘਟਨਾ ਪਹਿਲੀ ਵਾਰ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਸ਼ਰਾਰਤੀ ਅਨਸਰ ਸਕੂਲ ਵਿੱਚ ਦਾਖਲ ਹੋਏ ਹਨ ਅਤੇ ਉਨ੍ਹਾਂ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਪਰ ਇਸ ਵਾਰ ਤਾਂ ਸ਼ਰਾਰਤੀ ਅਨਸਰਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।
ਦੋਸ਼ੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ
ਸਕੂਲ ਦੇ ਅਧਿਆਪਕਾਂ ਨੇ ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਚੱਕ ਪੱਖੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਭੰਨਤੋੜ ਕਰਦੇ ਹੋਈਆਂ ਲੜਕੀਆਂ ਦੇ ਬਾਥਰੂਮ ਦੀਆਂ ਦੀਵਾਰਾਂ ‘ਤੇ ਅਸ਼ਲੀਲ ਫੋਟੋਆਂ (Abusive Photos) ਬਣਾ ਕੇ ਗਲਤ ਸ਼ਬਦਾਬਲੀ ਲਿਖੀ ਗਈ। ਅਧਿਆਪਕਾਂ ਨੇ ਇਹ ਵੀ ਦੱਸਿਆ ਕਿ ਸਕੂਲ ਦੇ ਅੰਦਰ ਬਣੀ ਹੋਈ ਓਪਨ ਜਿੰਮ ਵਿੱਚ ਵੀ ਸ਼ਰਾਰਤੀ ਅਨਸਰਾਂ ਵੱਲੋਂ ਸਾਮਾਨ ਦੀ ਭੰਨਤੋੜ ਕੀਤੀ ਗਈ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀ ਹਰਕਤ ਕਰਨ ਵਾਲੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ। ਤਾ ਜੋ ਕੋਈ ਵੀ ਸਖ਼ਸ ਅਜਿਹੀ ਹਰਕਤ ਮੁੜ ਨਾ ਕਰ ਸਕੇ।
ਡੀ.ਐੱਸ.ਪੀ ਨੇ ਘਟਨਾ ਦੀ ਜਾਂਚ ਕਰਨ ਦੇ ਹੁਕਮ ਕੀਤੇ ਜਾਰੀ
ਇਸ ਮਾਮਲੇ ‘ਤੇ ਜਲਾਲਾਬਾਦ ਸਬ ਡਵੀਜ਼ਨ ਦੇ ਡੀ ਐੱਸ ਪੀ ਅਤੁਲ ਸੋਨੀ ਹੋਰਾਂ ਨੇ ਦੱਸਿਆ ਕਿ ਉਹ ਖੁਦ ਮੌਕੇ ‘ਤੇ ਜਾ ਕੇ ਜਾਇਜ਼ਾ ਲੈਣਗੇ ਅਤੇ ਜਿਸ ਵੱਲੋਂ ਵੀ ਇਸ ਤਰ੍ਹਾਂ ਦੀ ਹਰਕਤ ਕੀਤੀ ਗਈ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਬੰਧਿਤ ਥਾਣੇ ਦੇ ਇੰਚਾਰਜ ਨੂੰ ਇਸ ਘਟਨਾ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਚੈੱਕ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਨ ਦੀ ਕਹੀ ਜਾ ਰਹੀ ਹੈ ਪਰ ਇਸ ਹਰਕਤ ਤੋਂ ਬਾਅਦ ਵਿਦਿਆਰਥੀਆਂ ਦੇ ਮਾਪੇ (Parents) ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ