Bribe Case: 16 ਮਾਰਚ ਤੱਕ ਪਟਿਆਲਾ ਜੇਲ੍ਹ ਭੇਜਿਆ ਗਿਆ ਵਿਧਾਇਕ ਅਮਿਤ ਰਤਨ
Case History: ਅਮਿਤ ਰਤਨ ਦੇ ਨਜ਼ਦੀਕੀ ਰਿਸ਼ਮ ਗਰਗ ਵੱਲੋਂ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ 'ਤੇ ਚਾਰ ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਪਟਿਆਲਾ ਜੇਲ੍ਹ ਭੇਜਿਆ ਗਿਆ। MLA Amit Ratan arrested in bribery case sent to Patiala jail till March 16
ਬਠਿੰਡਾ ਨਿਊਜ: ਪੰਜਾਬ ਵਿਜਿਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ (Amit Ratan) ਨੂੰ ਅਦਾਲਤ ਨੇ 16 ਮਾਰਚ ਤੱਕ ਜੁਡੀਸ਼ਲ ਰਿਮਾਂਡ ‘ਤੇ ਪਟਿਆਲਾ ਜੇਲ੍ਹ ਭੇਜਿਆ ਦਿੱਤਾ ਹੈ। ਵਿਜੀਲੈਂਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਦਲਜੀਤ ਕੌਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ ਦੋ ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਸੀ, ਜਿਸ ਦਾ ਅੱਜ ਰਿਮਾਂਡ ਖ਼ਤਮ ਹੋਣ ‘ਤੇ ਮੁੜ ਅਦਾਲਤ ਚ ਪੇਸ਼ ਕੀਤਾ ਗਿਆ ਸੀ।
ਵਕੀਲ ਦਾ ਵਿਜੀਲੈਂਸ ‘ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼
ਵਿਧਾਇਕ ਅਮਿਤ ਰਤਨ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਵਿਜੀਲੈਂਸ ਦੀ ਤਰਫੋਂ ਮੇਰੇ ਕਲਾਇੰਟ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਹ ਬੇਗੁਨਾਹ ਹੈ ਤੇ ਕੁੱਝ ਵੀ ਵਿਧਾਇਕ ਤੋਂ ਬਰਾਮਦ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਦੋ ਵਾਰੀ ਪੁਲਿਸ ਰਿਮਾਂਡ ਦੌਰਾਨ ਤੇ ਮੇਰੀ ਤਰਫ਼ੋਂ ਜੱਜ ਸਾਹਬ ਦੇ ਕੋਲੇ ਅਪੀਲ ਕੀਤੀ ਗਈ ਸੀ ਕੀ ਵਿਧਾਇਕ ਅਮਿਤ ਰਤਨ ਨੂੰ ਬਠਿੰਡਾ ਜੇਲ੍ਹ ਨਾ ਭੇਜਿਆ ਜਾਵੇ ਕਿਉਕਿ ਉੱਥੇ ਗੈਂਗਸਟਰ ਬੰਦ ਹਨ ਤੇ ਉਨ੍ਹਾਂ ਨੂੰ ਖਤਰਾ ਹੈ। ਇਸ ਲਈ ਜੱਜ ਸਾਹਿਬ ਨੇ ਵਿਧਾਇਕ ਨੂੰ 16 ਮਾਰਚ ਤੱਕ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਹੈ।
ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਖਿਲਾਫ ਗੈਰ-ਜ਼ਮਾਨਤੀ ਵਾਰੰਟ
ਉੱਧਰ, ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਪੁਲਿਸ ਵੱਲੋਂ ਛੇ ਜੁਲਾਈ 2020 ਨੂੰ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਕੋਰੋਨਾ ਦੇ ਦੌਰ ਦੌਰਾਨ ਵਿਧਾਇਕ ਦਿਨੇਸ਼ ਚੱਢਾ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਧਰਨਾ ਦੇਣ ਦੇ ਦੋਸ਼ ਵਿੱਚ ਕੇਸ ਦਰਜ਼ ਕੀਤਾ ਗਿਆ ਸੀ। ਪੁਲਿਸ ਨੇ ਇਨ੍ਹਾਂ ਪੰਜਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਅਤੇ ਆਫ਼ਤ ਪ੍ਰਬੰਧਨ ਐਕਟ 2005 ਦੀਆਂ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਸੀ। ਇਸ ਮਾਮਲੇ ਵਿੱਚ ਵਿਧਾਇਕ ਦਿਨੇਸ਼ ਚੱਢਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਜਗਮਿਲਾਪ ਸਿੰਘ ਖੁਸ਼ਦਿਲ ਦੀ ਅਦਾਲਤ ਨੇ 11 ਜਨਵਰੀ 2023 ਨੂੰ ਦਿਨੇਸ਼ ਚੱਢਾ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਹੁਣ ਤੱਕ ਵਿਧਾਇਕ ਦਿਨੇਸ਼ ਚੱਢਾ ਅਦਾਲਤ ਵਿੱਚ ਪੇਸ਼ ਨਹੀਂ ਹੋਏ।