Bribe Case: ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ ਮੁੜ 2 ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ
ਬਠਿੰਡਾ ਦਿਹਾਤੀ 'ਚ ਪੈਂਦੇ ਪਿੰਡ ਘੁੱਦਾ ਦੇ ਸਰਪੰਚ ਦੇ ਪਤੀ ਤੋਂ ਕਥੀਤ ਤੌਰ 'ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ 2 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਰਿਸ਼ਵਤ ਮਾਮਲੇ 'ਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ ਮੁੜ 2 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ | MLA Amit Ratan again sent to police remand till March 2
ਬਠਿੰਡਾ ਦੇ ਸਰਕਟ ਹਾਊਸ ਨੇੜੇ ਓ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ (Amit Ratan) ਦੇ ਨਜ਼ਦੀਕੀ ਰਿਸ਼ਮ ਗਰਗ (Risham Garg) ਵੱਲੋ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ ‘ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਮਾਣਯੋਗ ਅਦਾਲਤ ਨੇ 27 ਫਰਬਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਦਾਲਤ ਵੱਲੋਂ 2 ਮਾਰਚ ਤੱਕ ਮੋੜ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ।ਇਥੇ ਦੱਸਣਯੋਗ ਹੈ ਕਿ ਰਿਸ਼ਮ ਦੀ ਗ੍ਰਿਫਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ ਪਰ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ।ਵਿਧਾਇਕ ਦੀ ਇਸ ਮਾਮਲੇ ਵਿੱਚ ਗ੍ਰਿਫਤਾਰੀ ਨਾ ਹੋਣ ਕਰਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ‘ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਸੀ।
ਮਾਮਲੇ ਦਾ ਆਡੀਓ ਹੋਇਆ ਸੀ ਵਾਇਰਲ
ਇਸ ਮਾਮਲੇ ਦੌਰਾਨ ਇੱਕ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਪੈਸਿਆਂ ਦੇ ਲੈਣ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਵਿਜੀਲੈਂਸ ਨੇ ਆਡੀਓ ਨੂੰ ਕੇਸ ਦਾ ਹਿੱਸਾ ਬਣਾਉਂਦਿਆਂ ਜਾਂਚ ਲਈ ਫਰਾਂਸਿਕ ਲੈਬ ਵਿੱਚ ਭੇਜਿਆ ਸੀ ਜਿੱਥੇ ਵਿਧਾਇਕ ਦੀ ਆਵਾਜ਼ ਦੀ ਪਹਿਚਾਣ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ । ਇਸ ਮਗਰੋਂ ਵਿਜੀਲੈਂਸ ਨੇ ਉੱਚ ਅਫਸਰਾਂ ਤੋਂ ਮਿਲੀ ਪ੍ਰਵਾਨਗੀ ਤਹਿਤ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਨੇੜਿਓਂ ਗ੍ਰਿਫਤਾਰ ਕਰ ਲਿਆ ਸੀ। ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਵਿਧਾਇਕ ਅਮਿਤ ਰਤਨ ਨੂੰ 2 ਮਾਰਚ ਤੱਕ ਪੁਲੀਸ ਰਿਮਾਂਡ ਤੇ ਅਦਾਲਤ ਵੱਲੋਂ ਭੇਜ ਦਿੱਤਾ ਗਿਆ ਹੈ।
2 ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ
ਇਸ ਮੌਕੇ ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਧਾਇਕ ਉਹਨਾਂ ਨੂੰ ਪੁੱਛਗਿਛ ਵਿੱਚ ਸਹਿਯੋਗ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਵਿਧਾਇਕ ਦੇ ਖਾਤਿਆਂ ਦੀ ਜਾਂਚ ਕੀਤੀ ਜਾਣੀ ਹੈ ਇਸਦੇ ਨਾਲ ਹੀ ਉਹਨਾਂ ਦੀ ਚੰਡੀਗੜ੍ਹ ਵਿੱਚ ਦੀ ਸਰਕਾਰੀ ਰਿਹਾਇਸ਼ ਕਦੀ ਵੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਲਈ ਉਨ੍ਹਾਂ ਵੱਲੋਂ ਪਤਾ ਉਸ ਕੋਲੋਂ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਅਦਾਲਤ ਵੱਲੋਂ 2 ਮਾਰਚ ਤੱਕ ਵਿਧਾਇਕ ਨੂੰ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ