MLA ਅਨਮੋਲ ਗਗਨ ਮਾਨ ਦਾ ਟਿਕਟ ਕੱਟੇ ਜਾਣ ‘ਤੇ ਵੱਡਾ ਦਾਅਵਾ, ਜਾਣੋ ਕੀ ਬੋਲੇ
ਮੋਹਾਲੀ ਦੇ ਖਰੜ ਤੋਂ ਟਿਕਟ ਨਾ ਮਿਲਣ ਤੋਂ ਬਾਅਦ, ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, "5 ਅਗਸਤ ਨੂੰ ਦੁਪਹਿਰ 12 ਵਜੇ, ਮੈਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿੱਚ ਚੋਣ ਲੜਨ ਦੀ ਇਜਾਜ਼ਤ ਦੇਣ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ। ਅਰਵਿੰਦ ਕੇਜਰੀਵਾਲ ਇਸ ਫੈਸਲੇ ਤੋਂ ਖੁਸ਼ ਨਹੀਂ ਸਨ।"
MLA ਅਨਮੋਲ ਗਗਨ ਮਾਨ ਦਾ ਟਿਕਟ ਕੱਟੇ ਜਾਣ 'ਤੇ ਵੱਡਾ ਦਾਅਵਾ
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈਕੇ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਉੱਥੇ ਹੀ ਕੁਝ ਵਿਧਾਇਕਾਂ ਨੂੰ ਟਿਕਟ ਨਹੀਂ ਮਿਲੀ। ਜਿਸ ਕਰਕੇ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਨਾਂਅ ਵੀ ਸਿਆਸੀ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।
ਦੱਸ ਦਈਏ ਕਿ ਖਰੜ ਵਿਧਾਨ ਸਭਾ ਹਲਕੇ ਤੋਂ ਟਿਕਟ ਕੱਟੇ ਜਾਣ ਮਗਰੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪਾਰਟੀ ਸੁਪਰੀਮੋ ਨੂੰ ਚੋਣ ਲੜਨ ਤੋਂ ਮਨ੍ਹਾਂ ਕਰ ਦਿੱਤਾ ਸੀ। ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਫੇਸਬੁੱਕ ਉਪਰ ਪੋਸਟ ਪਾ ਕੇ ਲਿਖਿਆ ਹੈ….
ਪਿਆਰੇ ਪੰਜਾਬ ਵਾਸੀਓ ਤੇ ਪੰਜਾਬੀ ਮੀਡੀਆ, ਮੇਰੇ ਚੁੱਪ ਰਹਿਣ ਕਰਕੇ ਮੇਰੇ ਚੋਣ ਨਾ ਲੜਨ ਬਾਰੇ ਕਾਫ਼ੀ ਬਿਆਨ ਦਿੱਤੇ ਜਾ ਰਹੇ ਹਨ। ਮੈਂ ਸਿਰਫ਼ ਇੱਕ ਗੱਲ ਤੁਹਾਡੇ ਨਾਲ ਸਾਂਝੀ ਕਰਾਂਗੀ। 5 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਜੀ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ। ਤਿੰਨ ਦਿਨ ਪਹਿਲਾਂ ਵੀ ਅਰਵਿੰਦ ਜੀ ਦਾ ਫ਼ੋਨ ਆਇਆ ਸੀ ਕਿ ਕੀ ਤੇਰਾ ਇਹੀ ਫ਼ੈਸਲਾ ਹੈ ਕਿ ਤੂੰ ਚੋਣ ਨਹੀਂ ਲੜਨੀ?
ਮੈਂ ਉਨ੍ਹਾਂ ਨੂੰ ਦੁਬਾਰਾ ਵੀ ਉਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਤੂੰ ਲੋਕਾਂ ਨੂੰ ਦੱਸ ਦੇਵੀਂ ਕਿ ਅਸੀਂ ਤੇਰੀ ਟਿਕਟ ਨਹੀਂ ਕੱਟੀ, ਇਹ ਤੇਰਾ ਆਪਣਾ ਫ਼ੈਸਲਾ ਹੈ। ਅਰਵਿੰਦ ਸਰ ਮੇਰੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਇਹ ਮੈਂ ਜਾਣਦੀ ਹਾਂ ਪਰ ਇਹ ਫ਼ੈਸਲਾ ਮੇਰਾ ਆਪਣਾ ਹੈ।ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ।
ਇਹ ਵੀ ਪੜ੍ਹੋ
ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਦਾਅਵਾ
ਆਮ ਆਦਮੀ ਪਾਰਟੀ ਨੇ 2027 ਚੋਣਾਂ ਲਈ ਜਾਰੀ ਦੂਜੀ ਲਿਸਟ ਵਿੱਚ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੀ ਟਿਕਟ ਕੱਟ ਦਿੱਤੀ ਹੈ। ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਕਾਫੀ ਚਰਚਾ ਹੈ। ਇਥੋਂ ਤੱਕ ਕਿ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੀ ਆਪਣੀ ਨਾਰਾਜ਼ਗੀ ਜਤਾਈ ਹੈ। ਹਲਾਂਕਿ, ਅਨਮੋਲ ਗਗਨ ਮਾਨ ਨੇ ਪੋਸਟ ਪਾ ਕੇ ਆਪਣੀ ਸਫਾਈ ਪੇਸ਼ ਕੀਤੀ ਹੈ।
