AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਾਨਸੂਨ ਸੈਸ਼ਨ: ਅਸ਼ਵਨੀ ਸ਼ਰਮਾ ਦੇ ‘ਮੁੰਡੇ-ਕੁੜੀ ਵਾਲੇ’ ਬਿਆਨ ‘ਤੇ ਗਰਮਾਇਆ ਮਾਹੌਲ, AAP ਨੇ ਮੁਆਫ਼ੀ ਮੰਗਣ ਲਈ ਕਿਹਾ

ਭਾਜਪਾ ਵਿਧਾਇਕ ਦੇ ਇਸ ਬਿਆਨ ਤੋਂ ਬਾਅਦ ਆਮ ਆਦੀ ਪਾਰਟੀ ਨੇ 'ਸ਼ੇਮ-ਸ਼ੇਮ' ਦੇ ਨਾਅਰੇ ਲਗਾਏ ਤੇ ਉਨ੍ਹਾਂ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਦਾ ਭੇਦ-ਭਾਵ ਵਾਲਾ ਰਵੱਈਆ ਹੈ, ਮੁੰਡੇ ਤੇ ਕੁੜੀ ਪ੍ਰਤੀ। ਉਨ੍ਹਾਂ ਕਿਹਾ ਕਿ ਮੁੰਡੇ ਤੇ ਕੁੜੀ 'ਚ ਫ਼ਰਕ ਹੈ, ਸਾਡੇ ਬੱਚੇ ਸਾਡੇ ਦਿਲ ਦਾ ਟੁਕੜਾ ਹੁੰਦੇ ਹਨ।

ਮਾਨਸੂਨ ਸੈਸ਼ਨ: ਅਸ਼ਵਨੀ ਸ਼ਰਮਾ ਦੇ 'ਮੁੰਡੇ-ਕੁੜੀ ਵਾਲੇ' ਬਿਆਨ 'ਤੇ ਗਰਮਾਇਆ ਮਾਹੌਲ, AAP ਨੇ ਮੁਆਫ਼ੀ ਮੰਗਣ ਲਈ ਕਿਹਾ
tv9-punjabi
| Updated On: 06 Aug 2026 15:09 PM IST
Share

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਮਾਇਨਿੰਗ ਦੇ ਮੁੱਦੇ ‘ਤੇ ਚਰਚਾ ਚੱਲ ਰਹੀ ਸੀ। ਇਸ ਦੌਰਾਨ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਇੱਕ ਬਿਆਨ ‘ਤੇ ਵਿਵਾਦ ਖੜ੍ਹਾ ਹੋ ਗਿਆ। ਉਨ੍ਹਾਂ ਦੇ ਬਿਆਨ ਤੋਂ ਬਾਅਦ ਸੱਤਾ ਧਿਰ ਆਮ ਆਦਮੀ ਪਾਰਟੀ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਤੇ ਉਨ੍ਹਾਂ ਨੂੰ ਆਪਣੇ ਬਿਆਨ ਲਈ ਮੁਆਫ਼ੀ ਮੰਗਣ ਲਈ ਕਿਹਾ।

ਮਾਈਨਿੰਗ ਦੇ ਮੁੱਦੇ ‘ਤੇ ਅਸ਼ਵਨੀ ਸ਼ਰਮਾ ਨੇ ਇਲਜ਼ਾਮ ਲਗਾਇਆ ਕਿ ਜੋਕਰ ਕੋਈ ਬੰਦਾ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਧਮਕੀਆਂ ਦਿੰਦੇ ਹਨ।

ਪੰਜਾਬ ‘ਚ ਪਿਛਲੇ ਸਾਲ ਹੜ੍ਹਾਂ ਤੋਂ ਬਾਅਦ ਲਿਆਂਦੀ ਗਈ ਯੋਜਨਾ ‘ਜਿਸ ਦਾ ਖੇਤ ਉਸ ਦੀ ਰੇਤ’ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿਹਾ ਕਿ ਕਦੇ ਉਸ ਨੂੰ ਧਰਾਤਲ ‘ਤੇ ਜਾ ਕੇ ਮਹਿਸੂਸ ਕਰੋ ਤੇ ਫਿਰ ਅਸਲੀਅਤ ਪਤਾ ਚਲੇਗੀ।

ਇਸ ਬਿਆਨ ‘ਤੇ ਵਿਵਾਦ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਂ ਮੁਆਫ਼ੀ ਮੰਗਦੇ ਹੋਏ ਕਹਾਂਗਾ ਕਿ ਜੇਕਰ ਕਿਸੇ ਦੇ ਘਰ ਕੁੜੀ ਹੋ ਗਈ ਤਾਂ ਕਹੋਗੇ ਕੇਂਦਰ ਸਰਕਾਰ ਦਾ ਕਸੂਰ ਹੈ ਤੇ ਜੇਕਰ ਮੁੰਡਾ ਹੋ ਗਿਆ ਤਾਂ ਕਹਿਣਗੇ ਸਾਡੀ ਮਿਹਨਤ ਹੈ। ਸ਼ਰਮਾ ਨੇ ਕਿਹਾ ਕਿ ਤੁਸੀਂ ਹਰ ਗੱਲ ‘ਤੇ (ਕੇਂਦਰ ਦੀ) ਨਿੰਦਾ ਕਰਦੇ ਹੋ। ਤੁਸੀਂ ਇਸ ਨੂੰ (ਵਿਧਾਨ ਸਭਾ ਨੂੰ) ਰਾਜਨੀਤਿਕ ਭਾਸ਼ਣ ਦਾ ਮੰਚ ਬਣਾਇਆ ਹੋਇਆ ਹੈ।

AAP ਨੇ ਮੁਆਫ਼ੀ ਮੰਗਣ ਲਈ ਕਿਹਾ

ਭਾਜਪਾ ਵਿਧਾਇਕ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ‘ਸ਼ੇਮ-ਸ਼ੇਮ’ ਦੇ ਨਾਅਰੇ ਲਗਾਏ ਤੇ ਉਨ੍ਹਾਂ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਦੀ ਮੁੰਡੇ ਤੇ ਕੁੜੀ ਪ੍ਰਤੀ ਭੇਦ-ਭਾਵ ਵਾਲੀ ਮਾਨਸਿਕਤਾ ਹੈ। ਉਨ੍ਹਾਂ ਕਿਹਾ ਕਿ ਮੁੰਡੇ ਤੇ ਕੁੜੀ ‘ਚ ਕੀ ਫ਼ਰਕ ਹੈ, ਸਾਡੇ ਬੱਚੇ ਸਾਡੇ ਦਿਲ ਦਾ ਟੁਕੜਾ ਹੁੰਦੇ ਹਨ।

ਮੰਤਰੀ ਅਰੋੜਾ ਨੇ ਕਿਹਾ ਕਿ ਅੱਜ ਸਾਰੇ ਖੇਤਰਾਂ ‘ਚ ਕੁੜੀਆਂ, ਮੁੰਡਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਹੀਆਂ ਹਨ। ਤੁਹਾਡੇ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’, ਪਰ ਤੁਹਾਡੀਆਂ ਟ੍ਰੋਲ ਏਜੰਸੀਆਂ 15-15 ਸਾਲ ਦੀਆਂ ਲੜਕੀਆਂ ਨੂੰ ਟ੍ਰੋਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸ਼ਵਨੀ ਜੀ ਨੂੰ ਸਾਡੀਆਂ ਪੰਜਾਬ ਦੀਆਂ ਸਵਾ ਕਰੋੜ ਮਾਵਾਂ, ਭੈਣਾਂ ਤੇ ਧੀਆਂ ਕੋਲੋਂ ਕੰਨ ਫੜ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...