AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ: ਸਿਆਸੀ ਜਗਤ ‘ਚ ਸੋਗ ਦੀ ਲਹਿਰ, CM ਮਾਨ ‘ਤੇ ਕੇਜਰੀਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Updated On: 

11 Jan 2025 13:59 PM

ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨੇ ਕਾਂਗਰਸ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਉਹ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਮਨਣੇ ਜਾਂਦੇ ਸਨ। ਹਾਲਾਂਕਿ ਰਿਸ਼ਤਿਆਂ 'ਚ ਖਟਾਸ ਤੋਂ ਬਾਅਦ ਉਹ 'ਆਪ' 'ਚ ਸ਼ਾਮਲ ਹੋ ਗਏ ਸਨ। ਗੋਗੀ ਨੇ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਸੀ।

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ: ਸਿਆਸੀ ਜਗਤ ਚ ਸੋਗ ਦੀ ਲਹਿਰ, CM ਮਾਨ ਤੇ ਕੇਜਰੀਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਨਹੀਂ ਰਹੇ AAP ਵਿਧਾਇਕ ਗੁਰਪ੍ਰੀਤ ਗੋਗੀ

Follow Us On

ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਪਾਰਟੀ ਲਈ ਬਹੁਤ ਵੱਡਾ ਘਾਟਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਅਸੀਂ ਪਿਛਲੇ ਦੋ ਦਿਨਾਂ ਵਿੱਚ ਸਿਆਸੀ ਚਰਚਾ ਲਈ 4-5 ਘੰਟੇ ਇਕੱਠੇ ਬਿਤਾਏ। ਉਹ ਇੱਕ ਨਿਡਰ ਨੇਤਾ ਸੀ… ਮੁੱਖ ਮੰਤਰੀ ਜਲਦੀ ਹੀ ਇੱਥੇ ਆਉਣਗੇ।

ਸੀਐਮ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।

ਅਰਵਿੰਦ ਕੇਜਰੀਵਾਲ ਨੇ ਜਤਾਇਆ ਦੁੱਖ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੇ ਬੇਵਕਤੀ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਗੋਗੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁਖੀ ਹਨ। ਇੱਕ ਅਜਿਹਾ ਨੇਤਾ ਜਿਸਨੇ ਅਟੁੱਟ ਸ਼ਰਧਾ ਅਤੇ ਰਹਿਮ ਨਾਲ ਆਪਣੇ ਲੋਕਾਂ ਦੀ ਸੇਵਾ ਕੀਤੀ, ਉਸਦੀ ਗੈਰਹਾਜ਼ਰੀ ਇੱਕ ਖਾਲੀ ਥਾਂ ਛੱਡ ਦੇਵੇਗੀ ਜਿਸ ਨੂੰ ਭਰਨਾ ਮੁਸ਼ਕਲ ਹੈ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।

ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਇਸ ਔਖੇ ਸਮੇਂ ਵਿੱਚ ਉਨ੍ਹਾਂ ਦੇ ਦੁਖੀ ਪਰਿਵਾਰ ਨਾਲ ਹਨ। ਉਨ੍ਹਾਂ ਨੂੰ ਤਾਕਤ ਅਤੇ ਤਸੱਲੀ ਮਿਲੇ। ਇਸ ਡੂੰਘੇ ਦੁੱਖ ਦੀ ਘੜੀ ਵਿੱਚ ਅਸੀਂ ਉਹਨਾਂ ਦੇ ਪਰਿਵਾਰ ਅਤੇ ਲੁਧਿਆਣਾ ਦੇ ਲੋਕਾਂ ਨਾਲ ਡੂੰਘੇ ਦੁੱਖ ਨਾਲ ਖੜੇ ਹਾਂ। ਉਨ੍ਹਾਂ ਦੀ ਸੇਵਾ ਦੀ ਵਿਰਾਸਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਦੁੱਖ ਵੰਡਾਉਣ ਪਹੁੰਚ ਰਹੇ ਸਿਆਸੀ ਆਗੂ

ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਉਨ੍ਹਾਂ ਦੇ ਗ੍ਰਹਿ ਨਿਵਾਸ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।

ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਉਹਨਾਂ ਦੇ ਸਮਰਥਕ ਅਤੇ ਪਰਿਵਾਰਿਕ ਮੈਂਬਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ।