MLA ਹਰਮੀਤ ਪਠਾਣਮਾਜਰਾ ਦੀ ਮਿਲੀ ਗੱਡੀ, ਤਿੰਨ ਪਿਸਤੌਲ ਬਰਮਾਦ
MLA Harmeet Singh ਪਟਿਆਲਾ ਜ਼ਿਲ੍ਹੇ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਨ੍ਹਾਂ ਦੀ ਉਮਰ 46 ਸਾਲ ਹੈ ਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੇ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਲਗਪਗ 50 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਅਕਾਲੀ ਦਲ ਦੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ ਹਰਾਇਆ ਸੀ।
MLA ਹਰਮੀਤ ਪਠਾਣਮਾਜਰਾ ਦੀ ਪੁਰਾਣੀ ਤਸਵੀਰ
ਪੰਜਾਬ ਦੇ ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਇਸ ਵੇਲੇ ਕਾਫੀ ਚਰਚਾਵਾਂ ਵਿੱਚ ਹਨ। ਉਹ ਪੁਲਿਸ ਹਿਰਾਸਤ ਚੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ਨੂੰ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ। ਇਲਜ਼ਾਮ ਹੈ ਕਿ ਇਸ ਦੌਰਾਨ ਪਠਾਣਮਾਜਰਾ ਦੇ ਸਾਥੀਆਂ ਵੱਲੋਂ ਪੁਲਿਸ ਮੁਲਾਜ਼ਮ ਤੇ ਫਾਇਰਿੰਗ ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਮੁਲਾਜ਼ਮ ਜ਼ਖ਼ਮੀ ਹੋ ਗਿਆ।
ਪਠਾਣਮਾਜਰਾ ਇਸ ਤੋਂ ਪਹਿਲਾਂ ਵੀ ਚਰਚਾ ਚ ਰਹਿ ਚੁੱਕੇ ਹਨ। 2022 ਚ ਉਨ੍ਹਾਂ ਦੀ ਦੂਸਰੀ ਪਤਨੀ ਦਾ ਦਾਅਵਾ ਕਰਨ ਵਾਲੀ ਗੁਰਪ੍ਰੀਤ ਕੌਰ ਨੇ ਪਹਿਲੇ ਵਿਆਹ ਨੂੰ ਲੁਕਾਉਣ ਤੇ ਕੁੱਟਮਾਰ ਦਾ ਇਲਜ਼ਾਮ ਲਗਾਇਆ ਸੀ। ਇਸ ਤੋਂ ਇਲਾਵਾ ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਉਹ ਚਰਚਾ ਚ ਰਹੇ ਸਨ।
ਕੌਣ ਹਨ AAP ਵਿਧਾਇਕ ਪਠਾਣ ਮਾਜਰਾ
ਹਰਮੀਤ ਸਿੰਘ ਪਠਾਣ ਮਾਜਰਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਨ੍ਹਾਂ ਦੀ ਉਮਰ 46 ਸਾਲ ਹੈ ਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੇ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਲਗਪਗ 50 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਅਕਾਲੀ ਦਲ ਦੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ ਹਰਾਇਆ ਸੀ। ਹਰਮੀਤ ਸਿੰਘ ਨੇ ਸਾਲ 1994 ‘ਚ ਅਕਾਲੀ ਦਲ ਤੋਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਸਾਲ 2020 ਵਿਚ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਹਾਲ ਹੀ ‘ਚ ਉਨ੍ਹਾਂ ਨੂੰ ਆਪਣੀ ਹੀ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕਰਦੇ ਦੇਖਿਆ ਗਿਆ ਸੀ। ਇੱਥੇ ਤਕ ਕਿ ਹੜ੍ਹ ਲਈ ਉਨ੍ਹਾਂ ਸਿੰਚਾਈ ਵਿਭਾਗ ਦੇ ਮੁੱਖ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਹਾਲੀਆ ਹੜ੍ਹ ਦਾ ਸਿੱਧਾ ਜ਼ਿੰਮੇਵਾਰ ਠਹਿਰਾਇਆ ਸੀ। ਪੰਜਾਬ ਪੁਲਿਸ ਨੇ ਵਿਧਾਇਕ ਨੂੰ ਹਰਿਆਣਾ ਦੇ ਕਰਨਾਲ ਦੇ ਪਿੰਡ ਡਬਰੀ ਤੋਂ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਅਨੁਸਾਰ, ਇਹ ਗ੍ਰਿਫਤਾਰੀ ਧਾਰਾ 376 ਦੇ ਇਕ ਪੁਰਾਣੇ ਮਾਮਲੇ ਵਿਚ ਕੀਤੀ ਗਈ ਹੈ।
