MLA ਜਸਵੰਤ ਸਿੰਘ ਗੱਜਣਮਾਜਰਾ ਖਿਲਾਫ਼ ED ਦਾ ਵੱਡਾ ਐਕਸ਼ਨ, 35 ਕਰੋੜ ਦੀ ਜਾਇਦਾਤ ਜਬਤ

Updated On: 

23 Dec 2023 16:15 PM IST

ਈਡੀ ਨੇ 6 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਈਡੀ ਨੇ ਉਨ੍ਹਾਂ ਦੀ 35.10 ਕਰੋੜ ਦੀ ਜਾਇਦਾਦ ਜਬਤ ਕੀਤੀ ਗਈ ਹੈ। ਈਡੀ ਨੇ 40.92 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਦੀ ਇੱਕ ਕੰਪਨੀ ਦੀ ਤੇ ਕਾਰਵਾਈ ਹੈ।

MLA ਜਸਵੰਤ ਸਿੰਘ ਗੱਜਣਮਾਜਰਾ ਖਿਲਾਫ਼ ED ਦਾ ਵੱਡਾ ਐਕਸ਼ਨ, 35 ਕਰੋੜ ਦੀ ਜਾਇਦਾਤ ਜਬਤ

AAP ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ

Follow Us On
ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra) ਖਿਲਾਫ਼ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਉਨ੍ਹਾਂ ਦੀ 35.10 ਕਰੋੜ ਦੀ ਜਾਇਦਾਦ ਜਬਤ ਕੀਤੀ ਗਈ ਹੈ। ਈਡੀ ਨੇ 40.92 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਦੀ ਇੱਕ ਕੰਪਨੀ ਦੀ ਤੇ ਕਾਰਵਾਈ ਹੈ। ਈਡੀ ਨੇ 6 ਨਵੰਬਰ ਨੂੰ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਮੁਤਾਬਕ ਆਪ (AAP) ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਕੰਪਨੀ ਵਿੱਚ ਡਾਇਰੈਕਟਰ ਹਨ। ਮਲੇਰਕੋਟਲਾ ਸਥਿਤ ਇਹ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਆਰਜ਼ੀ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਸੀ।

ਪਹਿਲਾਂ ਹੋ ਚੁੱਕੀ ਹੈ ਕਾਰਵਾਈ

ਜਿਕਰਯੋਗ ਹੈ ਕਿ ਈਡੀ ਨੇ 6 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਪਹੁੰਚੀ ਈਡੀ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਜਿਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਤੋਂ ਆਪ ਵਿਧਾਇਕ ਹਨ। ਦੱਸ ਦਈਏ ਕਿ ਵਿਧਾਇਕ ਗੱਜਣਮਾਜਰਾ ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੈ। ਕੁੱਝ ਦਿਨ ਪਹਿਲਾਂ ਮੋਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਈਡੀ ਨੇ ਨੇ ਪੁੱਛਗਿੱਛ ਲਈ ਬੁਲਾਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਕੁੱਝ ਦਿਨ ਪਹਿਲਾਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਤੇ ਛਾਪਾ ਮਾਰਿਆ ਸੀ ਜਿਸ ਦੌਰਾਨ ਟੀਮ ਨੇ ਉਨ੍ਹਾਂ ਦੇ ਦਫ਼ਤਰ ਅਤੇ ਘਰ ਤੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਸੀ।