AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਾਨ ਸਰਕਾਰ ਨੇ ਨਿਰਪੱਖ ਚੋਣਾਂ ਦਾ ਨਿਭਾਇਆ ਵਾਅਦਾ- ਕੁਲਦੀਪ ਧਾਲੀਵਾਲ, ਕਰਪਸ਼ਨ ‘ਤੇ ਨਹੀਂ ਹੋਵੇਗਾ ਕੋਈ ਸਮਝੌਤਾ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਝ ਗਿਣਤੀ ਦੀਆਂ ਘਟਨਾਵਾਂ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਲੋਕਾਂ ਨੇ ਬਿਨਾਂ ਕਿਸੇ ਡਰ ਜਾਂ ਧੱਕੇ ਦੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲਿਆ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿਹੜੇ ਵਿਰੋਧੀ ਦਲ ਪਿਛਲੇ ਕਈ ਦਿਨਾਂ ਤੋਂ ਧੱਕੇ, ਲੋਕਤੰਤਰ ਦੇ ਘਾਣ ਅਤੇ ਗੜਬੜ ਦੇ ਝੂਠੇ ਦਾਅਵੇ ਕਰ ਰਹੇ ਸਨ। ਉਨ੍ਹਾਂ ਦੇ ਦਾਅਵੇ 14 ਤਰੀਖ ਦੀ ਸ਼ਾਂਤਮਈ ਵੋਟਿੰਗ ਨੇ ਖ਼ੁਦ ਬ-ਖ਼ੁਦ ਝੂਠ ਸਾਬਤ ਕਰ ਦਿੱਤੇ।

ਮਾਨ ਸਰਕਾਰ ਨੇ ਨਿਰਪੱਖ ਚੋਣਾਂ ਦਾ ਨਿਭਾਇਆ ਵਾਅਦਾ- ਕੁਲਦੀਪ ਧਾਲੀਵਾਲ, ਕਰਪਸ਼ਨ 'ਤੇ ਨਹੀਂ ਹੋਵੇਗਾ ਕੋਈ ਸਮਝੌਤਾ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
tv9-punjabi
| Updated On: 15 Dec 2025 17:10 PM IST
Share

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 14 ਤਰੀਖ ਨੂੰ ਪੰਜਾਬ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਪੂਰੀ ਤਰ੍ਹਾਂ ਅਮਨ, ਸ਼ਾਂਤੀ ਅਤੇ ਭਾਈਚਾਰੇ ਦੇ ਮਾਹੌਲ ਵਿੱਚ ਸੰਪੰਨ ਹੋਈਆਂ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਝ ਗਿਣਤੀ ਦੀਆਂ ਘਟਨਾਵਾਂ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਲੋਕਾਂ ਨੇ ਬਿਨਾਂ ਕਿਸੇ ਡਰ ਜਾਂ ਧੱਕੇ ਦੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲਿਆ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿਹੜੇ ਵਿਰੋਧੀ ਦਲ ਪਿਛਲੇ ਕਈ ਦਿਨਾਂ ਤੋਂ ਧੱਕੇ, ਲੋਕਤੰਤਰ ਦੇ ਘਾਣ ਅਤੇ ਗੜਬੜ ਦੇ ਝੂਠੇ ਦਾਅਵੇ ਕਰ ਰਹੇ ਸਨ। ਉਨ੍ਹਾਂ ਦੇ ਦਾਅਵੇ 14 ਤਰੀਖ ਦੀ ਸ਼ਾਂਤਮਈ ਵੋਟਿੰਗ ਨੇ ਖ਼ੁਦ ਬ-ਖ਼ੁਦ ਝੂਠ ਸਾਬਤ ਕਰ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਲੋਕ ਇਕੱਠੇ ਬੈਠ ਕੇ, ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਉਂਦੇ ਨਜ਼ਰ ਆਏ ਅਤੇ ਕਈ ਥਾਵਾਂ ਤੇ ਲੋਕ ਚਾਹ ਪੀਂਦੇ ਹੋਏ ਚੋਣ ਪ੍ਰਕਿਰਿਆ ਦਾ ਹਿੱਸਾ ਬਣੇ।

ਪੂਰੇ ਅਮਨ ਨਾਲ ਹੋਈਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨਿਰਪੱਖ ਅਤੇ ਅਮਨ-ਅਮਾਨ ਨਾਲ ਕਰਵਾਉਣ ਦਾ ਜੋ ਵਾਅਦਾ ਕੀਤਾ ਸੀ, ਉਹ ਵਾਅਦਾ ਪੂਰੀ ਤਰ੍ਹਾਂ ਨਾਲ ਨਿਭਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਸਾਰੇ ਪੰਜਾਬੀਆਂ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਵਿਰੋਧੀਆਂ ਵੱਲੋਂ ਫੈਲਾਏ ਗਏ ਭਰਮਾਂ ਦੇ ਬਾਵਜੂਦ ਆਪਸੀ ਸਾਂਝ ਅਤੇ ਭਾਈਚਾਰਾ ਕਾਇਮ ਰੱਖਿਆ।

‘ਕੈਪਟਨ ਤੇ ਰੰਧਾਵਾ ਵਾਅਦਿਆਂ ਤੋਂ ਮੁਕਰਣ ਵਾਲੇ’

ਇੱਕ ਪ੍ਰੈਸ ਕਾਨਫਰੰਸ ਦੌਰਾਨ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਹਾਲੀਆ ਬਿਆਨ ਤੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ 2021 ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਉਸ ਸਮੇਂ ਸੁਖਜਿੰਦਰ ਰੰਧਾਵਾ ਖੁਦ ਕੈਪਟਨ ਤੇ ਵਾਅਦੇ ਨਾ ਨਿਭਾਉਣ ਦੇ ਗੰਭੀਰ ਦੋਸ਼ ਲਾ ਰਹੇ ਸਨ। ਹੁਣ ਉਹੀ ਰੰਧਾਵਾ ਕੈਪਟਨ ਦੀ ਤਾਰੀਫ਼ ਕਰ ਰਹੇ ਹਨ, ਜੋ ਉਨ੍ਹਾਂ ਦੇ ਦੋਗਲੇ ਸਟੈਂਡ ਨੂੰ ਦਰਸਾਉਂਦਾ ਹੈ।

ਧਾਲੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ, ਕਿਸਾਨ ਕਰਜ਼ਾ ਮਾਫ਼ੀ ਅਤੇ ਰੋਜ਼ਗਾਰ ਵਰਗੇ ਵੱਡੇ ਮੁੱਦਿਆਂ ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਅਤੇ ਸੁਖਜਿੰਦਰ ਰੰਧਾਵਾ ਦੋਵੇਂ ਹੀ ਸੱਤਾ ਦੇ ਲਈ ਆਪਣਾ ਸਟੈਂਡ ਬਦਲਦੇ ਰਹੇ ਹਨ ਅਤੇ ਪੰਜਾਬ ਦੇ ਲੋਕ ਹੁਣ ਇਹ ਸਭ ਸਮਝ ਚੁੱਕੇ ਹਨ।

Follow Us