ਸਿੱਖ ਸੰਗਤਾਂ ਲਈ ਅੱਜ ਇਤਿਹਾਸਕ ਦਿਨ, ਐਸਐਸ ਕੋਹਲੀ ਦੀ ਗ੍ਰਿਫ਼ਤਾਰੀ ‘ਤੇ ਬੋਲੇ ਧਾਲੀਵਾਲ

Updated On: 

01 Jan 2026 15:52 PM IST

ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਚਾਰਪੰਜ ਸਾਲਾਂ ਤੋਂ ਸਿੱਖ ਸੰਗਤਾਂ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਇਨਸਾਫ ਦੀ ਉਡੀਕ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੀਆਂ ਸਪਸ਼ਟ ਹਦਾਇਤਾਂ ਤੇ ਇਸ ਮਾਮਲੇ 'ਚ ਪਰਚਾ ਦਰਜ ਹੋਇਆ, SIT ਦਾ ਗਠਨ ਕੀਤਾ ਗਿਆ ਤੇ ਅੱਜ SIT ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੁੱਖ ਮੁਲਜ਼ਮ ਐਸਐਸ ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ।

ਸਿੱਖ ਸੰਗਤਾਂ ਲਈ ਅੱਜ ਇਤਿਹਾਸਕ ਦਿਨ, ਐਸਐਸ ਕੋਹਲੀ ਦੀ ਗ੍ਰਿਫ਼ਤਾਰੀ ਤੇ ਬੋਲੇ ਧਾਲੀਵਾਲ

ਸਿੱਖ ਸੰਗਤਾਂ ਲਈ ਅੱਜ ਇਤਿਹਾਸਕ ਦਿਨ, ਐਸਐਸ ਕੋਹਲੀ ਦੀ ਗ੍ਰਿਫ਼ਤਾਰੀ 'ਤੇ ਬੋਲੇ ਧਾਲੀਵਾਲ

Follow Us On

ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਦੇ ਮਾਮਲੇ ਚ ਅੱਜ ਵੱਡੀ ਕਾਰਵਾਈ ਹੋਈ ਹੈ। SIT ਵੱਲੋਂ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗ੍ਰਿਫਤਾਰੀ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਨੂੰ ਸਿੱਖ ਸੰਗਤਾਂ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਚਾਰ-ਪੰਜ ਸਾਲਾਂ ਤੋਂ ਸਿੱਖ ਸੰਗਤਾਂ 328 ਲਾਪਤਾ ਸਰੂਪਾਂ ਦੇ ਮਾਮਲੇ ਚ ਇਨਸਾਫ ਦੀ ਉਡੀਕ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੀਆਂ ਸਪੱਸ਼ਟ ਹਦਾਇਤਾਂ ‘ਤੇ ਇਸ ਮਾਮਲੇ ਚ ਪਰਚਾ ਦਰਜ ਹੋਇਆ, SIT ਗਠਨ ਕੀਤ ਗਿਆ ਤੇ ਅੱਜ SIT ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੁੱਖ ਮੁਲਜ਼ਮ ਐਸਐਸ ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ।

ਧਾਲੀਵਾਲ ਨੇ ਕਿਹਾ ਕਿ ਐਸਐਸ ਕੋਹਲੀ, ਜੋ ਕਿ ਇੱਕ ਚਾਰਟਡ ਅਕਾਊਂਟੈਂਟ ਰਹਿ ਚੁ ਤੇ ਕਦੇ ਐਸਜੀਪੀਸੀ ਨਾਲ ਵੀ ਜੁੜਹੇ, ਨੂੰ ਲਾਪਤਾ ਸਰੂਪਾਂ ਦੇ ਮਾਮਲੇ ਚ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕੇਸ ਦੀ ਪਹਿਲੀ ਗ੍ਰਿਫਤਾਰੀ ਹੈ ਤੇ ਉਹ ਵੀ ਮੁੱਖ ਵਿਅਕਤੀ ਦੀ, ਜੋ ਕਿ SIT ਦੀ ਗੰਭੀਰਤਾ ਤੇ ਨੀਅਤ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਸਿੱਖ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਧਰਨੇ, ਮੁਜ਼ਾਹਰੇ ਤੇ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਭਾਈ ਬਲਦੇਵ ਸਿੰਘ ਵਡਾਲਾ ਵਰਗੇ ਪ੍ਰਸਿੱਧ ਕੀਰਤਨੀਆਂ ਦੀ ਗਵਾਹੀ ਵੀ ਇਸ ਮਾਮਲੇ ਚ ਅਹਿਮ ਰਹੀ ਹੈ।

ਵਿਧਾਇਕ ਧਾਲੀਵਾਲ ਨੇ ਸਪਸ਼ਟ ਕੀਤਾ ਕਿ ਇਹ ਪੰਜਾਬ ਸਰਕਾਰ ਦੀ ਪੱਕੀ ਕਮਿਟਮੈਂਟ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਿੱਖ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ 328 ਸਰੂਪ ਮਾਮਲੇ ਚ ਜਿੰਨੇ ਵੀ 16 ਦੇ 16 ਦੋਸ਼ੀ ਹਨ, ਉਨ੍ਹਾਂ ਸਭ ਨੂੰ ਗ੍ਰਿਫਤਾਰ ਕਰਕੇ ਕਾਨੂੰਨ ਦੇ ਕਟਘਰੇ ਚ ਲਿਆਂਦਾ ਜਾਵੇਗਾ।

Related Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ: ਵਿਦੇਸ਼ੀ ਹਥਿਆਰਾਂ ਸਮੇਤ 3 ਗ੍ਰਿਫ਼ਤਾਰ, ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ
SYL ‘ਤੇ ਚੰਡੀਗੜ੍ਹ ‘ਚ 27 ਜਨਵਰੀ ਨੂੰ ਉੱਚ ਪੱਧਰੀ ਬੈਠਕ, CM ਮਾਨ ਤੇ ਨਾਇਬ ਸੈਣੀ ਵੀ ਰਹਿਣਗੇ ਮੌਜੂਦ
ਸ੍ਰੀ ਹਰਿਮੰਦਰ ਸਾਹਿਬ ਸਰੋਵਰ ‘ਚ ਵਜ਼ੂ ਕਰਨ ਵਾਲੇ ਦੀ ਸ਼ਿਕਾਇਤ ਦਰਜ, ਨਿਹੰਗ ਸਿੰਘ ਪਹੁੰਚੇ ਗਾਜ਼ੀਆਬਾਦ, ਬੋਲੇ- ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ
ਸਰਹਿੰਦ ਰੇਲਵੇ ਸਟੇਸ਼ਨ ‘ਤੇ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ, ਡਰਾਈਵਰ ਜ਼ਖ਼ਮੀ; RDX ਹਮਲੇ ਦਾ ਸ਼ੱਕ
ਹੁਸ਼ਿਆਰਪੁਰ ‘ਚ ਚਾਰ ਅੱਤਵਾਦੀ ਗ੍ਰਿਫ਼ਤਾਰ, 2.5 ਕਿਲੋ IED ਤੇ ਦੋ ਪਿਸਤੌਲ ਬਰਾਮਦ; BKI ਦੇ ਇਸ਼ਾਰੇ ‘ਤੇ ਰਚੀ ਸਾਜ਼ਿਸ਼
ਪੰਨੂ ਖਿਲਾਫ ਦਿੱਲੀ ਵਿੱਚ FIR, ਗਣਤੰਤਰ ਦਿਵਸ ‘ਤੇ ਦਿੱਤੀ ਸੀ ਹਮਲੇ ਦੀ ਧਮਕੀ, ਪੋਸਟਰ ਲਗਾਉਣ ਦਾ ਕੀਤਾ ਸੀ ਝੂਠਾ ਦਾਅਵਾ