ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 7 ਗ੍ਰਾਮ ਪੰਚਾਇਤਾਂ ਨੂੰ 42 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।

ਸੰਗਰੂਰ: ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਹਲਕਾ ਸੰਗਰੂਰ ਦੀਆਂ 7 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹੀ ਆਧਾਰ ਤੇ ਪੂਰਾ ਕਰਨ ਲਈ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਮੌਕੇ ਹਲਕੇ ਦੇ ਪਿੰਡ ਕਲੌਦੀ ਦੀ ਗ੍ਰਾਮ ਪੰਚਾਇਤ ਨੂੰ ਤਰਲ ਵੇਸਟ ਮੈਨੇਜਮੈਂਟ ਲਈ 9 ਲੱਖ ਰੁਪਏ, ਗ੍ਰਾਮ ਪੰਚਾਇਤ ਫ਼ਤਹਿਗੜ੍ਹ ਛੰਨਾ ਨੂੰ ਆਧੁਨਿਕੀਕਰਨ ਤੇ ਸੁਧਾਰ ਸਕੀਮ ਅਧੀਨ 4.60 ਲੱਖ ਰੁਪਏ, ਗ੍ਰਾਮ ਪੰਚਾਇਤ ਬਾਲੀਆਂ ਨੂੰ ਸੋਲਰ ਲਾਈਟਾਂ ਲਾਉਣ ਲਈ 2.48 ਲੱਖ ਅਤੇ ਯਾਦਗਾਰੀ ਗੇਟ ਲਈ 10 ਲੱਖ,ਥਲੇਸ ਨੂੰ ਸੋਲਿਡ ਵੇਸਟ ਮੈਨੇਜਮੈਂਟ ਲਈ 5.54 ਲੱਖ ਅਤੇ ਗ੍ਰਾਮ ਪੰਚਾਇਤ ਬੰਗਾਵਾਲੀ ਨੂੰ ਯਾਦਗਾਰੀ ਗੇਟ ਲਈ 10 ਲੱਖ ਰੁਪਏ ਅਤੇ ਘਾਬਦਾਂ ਨੂੰ ਕਬਰਸਤਾਨ ਲਈ ਇਕ ਲੱਖ ਰੁਪਏ ਦਾ ਚੈਕ ਸੌਂਪਦਿਆਂ ਸਮੁੱਚੇ ਕੰਮ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।