Punjab Internet Services: ਪੰਜਾਬ ‘ਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਬੰਦ, SMS ਸੇਵਾਵਾਂ ਵੀ ਰਹਿਣਗੀਆਂ ਠੱਪ

Updated On: 

19 Mar 2023 12:55 PM

Punjab Internet Services:ਪੰਜਾਬ 'ਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁੜ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ SMS ਸੇਵਾਵਾਂ ਵੀ ਠੱਪ ਰਹਿਣਗੀਆਂ। ਦੱਸਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋ ਜਾਣ ਤੋਂ ਬਾਅਦ ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਈਆਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ।

Punjab Internet Services: ਪੰਜਾਬ ਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਬੰਦ, SMS ਸੇਵਾਵਾਂ ਵੀ ਰਹਿਣਗੀਆਂ ਠੱਪ
Follow Us On

Amritpal Singh: ਪੰਜਾਬ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁੜ ਬੰਦ ਰਹਿਣਗੀਆਂ। ਦਰਅਸਲ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਹਾਲੇ ਤੱਕ ਨਹੀਂ ਹੋ ਪਾਈ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਲਾਗਾਤਾਰ ਛਾਪੇਮਾਰੀ ਕੀਤੀ ਜਾ ਰਿਹੀ ਹੈ। ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਈਆਂ ਬੀਤੇ ਕੱਲ੍ਹ ਹੀ ਇੰਟਰਨੈੱਟ ਸੇਵਾਵਾਂ ਬੰਦ (Internet Services Suspended) ਕਰ ਦਿੱਤੀਆਂ ਸਨ।

ਪੰਜਾਬ ਭਰ ‘ਚ ਮੈਗਾ ਆਪ੍ਰੇਸ਼ਨ

ਪੁਲਿਸ ਨੇ ਜਲੰਧਰ ਅਤੇ ਮੋਗਾ ਦੇ ਨੇੜਲੇ ਦਿਹਾਤੀ ਇਲਾਕਿਆਂ ‘ਚ ਰਾਤ ਭਰ ਛਾਪੇਮਾਰੀ ਕੀਤੀ। ਅੰਮ੍ਰਿਤਪਾਲ ਸਿੰਘ (Amritpal Singh) ਦੀ ਭਾਲ ‘ਚ ਪੰਜਾਬ ਪੁਲਿਸ ਦੀਆਂ ਦਰਜਨ ਦੇ ਕਰੀਬ ਟੀਮਾਂ ਨੇ ਰਾਤ ਭਰ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸਾਵਧਾਨੀ ਦੇ ਤੌਰ ‘ਤੇ ਕੁਝ ਚੋਣਵੇਂ ਰੂਟਾਂ ਨੂੰ ਛੱਡ ਕੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਨੂੰ ਵੀ ਸੜਕਾਂ ‘ਤੇ ਨਹੀਂ ਉਤਾਰਿਆ ਜਾਵੇਗਾ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਇਕੱਠੇ ਹੋਣ ਅਤੇ ਗੜਬੜ ਪੈਦਾ ਕਰਨ ਦੀ ਸੰਭਾਵਨਾ ਕਾਰਨ ਇਹ ਫੈਸਲਾ ਅਹਿਤਿਆਤ ਵਜੋਂ ਲਿਆ ਗਿਆ ਹੈ।

ਪੁਲਿਸ ਨੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਭਰ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ (Punjab Police) ਵਲੋਂ ਲੋਕਾਂ ਨੂੰ ਸ਼ਾਂਤੀ ਬਣਆਈ ਰੱਖਣ ਦੀ ਲਗਾਤਾਰ ਅਪੀਲ ਕੀਤੀ ਗਈ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ