Internet Services: ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ 23 ਮਾਰਚ ਤੱਕ ਬੰਦ ਰਹੇਗਾ ਮੋਬਾਈਲ ਇੰਟਰਨੈਟ
Internet Services Ban: ਸਰਕਾਰ ਨੇ ਚਾਰ ਜਿਲ੍ਹਿਆਂ ਨੂੰ ਛੱਡ ਕੇ ਬਾਕੀ ਸੂਬੇ ਅੰਦਰ ਮੋਬਾਇਲ ਇੰਟਰਨੈਟ ਸੇਵਾ ਬਹਾਰ ਕਰ ਦਿੱਤੀ ਹੈ ਜਿਸ ਕਾਰਨ ਮੋਬਾਈਲ ਇੰਟਰਨੈਟ ਵਰਤਣ ਵਾਲਿਆਂ ਨੇ ਸੁੱਖ ਦਾ ਸਾਹ ਲਿਆ ਹੈ। ਉੱਧਰ Punjab Police ਹਾਲੇ ਵੀ Amritpal Singh ਦੀ ਭਾਲ 'ਚ ਜੁਟੀ ਹੋਈ ਹੈ।
ਸਕੇਤਕ ਤਸਵੀਰ
ਮੋਬਾਈਲ ਇੰਟਰਨੈਟ ਸੇਵਾ ਬੰਦ ਹੋਣ ਨਾਲ ਜਨ ਜੀਵਨ ਪ੍ਰਭਾਵਿਤ
ਸੂਬੇ ਦੇ ਲੋਕਾਂ ਨੂੰ ਪਹਿਲਾਂ ਉਮੀਦ ਸੀ ਕਿ ਸੋਮਵਾਰ ਨੂੰ ਇੰਟਰਨੈੱਟ ਸੇਵਾ ਬਹਾਲ ਹੋ ਜਾਏਗੀ ਪਰ ਸਰਕਾਰ ਨੇ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਦੀ ਮੁਅੱਤਲੀ ਮੰਗਲਵਾਰ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਸੀ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਰਕੇ ਲੋਕਾਂ ਦੇ ਕਾਰੋਬਾਰ ਤੋਂ ਲੈ ਕੇ ਬੱਚਿਆ ਦੀ ਪੜ੍ਹਾਈ ਤੱਕ ਪ੍ਰਭਾਵਿਤ ਹੋ ਰਹੀ ਸੀ।ਆਨਲਾਈਨ ਖਰੀਦਦਾਰੀ ਅਤੇ ਡਿਜੀਟਲ ਪੈਮੇਂਟ ਸਿਸਟਮ ਵੀ ਠੱਪ
ਸੂਬੇ ਚ ਆਨਲਾਈਨ ਖਰੀਦਦਾਰੀ ਕਰਨ ਅਤੇ ਡਿਜੀਟਲ ਪੈਮੇਂਟ ਸਿਸਟਮ ਵੀ ਠੱਪ ਹੋ ਗਿਆ ਸੀ। ਅਜੋਕੇ ਸਮੇਂ ਲੋਕ ਆਪਣੇ ਕੋਲ ਨਗ਼ਦੀ ਰੱਖਣ ਦੀ ਥਾਂ ਡਿਜੀਟਲ ਪੈਮੇਂਟ ਰਾਹੀ ਰੋਜ਼ਾਨਾ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦੇ ਹਨ। ਵੱਡੀ ਗਿਣਤੀ ਲੋਕ ਦੁਕਾਨਾਂ ਤੇ ਖਰੀਦਦਾਰੀ ਕਰਨ ਵੇਲੇ ਗੂਗਲ ਪੇਅ, ਫੋਨ ਪੇਅ ਜਾਂ ਡਿਜੀਟਲ ਪੈਮੇਂਟ ਦੀ ਵਾਧੂ ਵਰਤੋਂ ਕਰਦੇ ਹਨ, ਪਰ ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਤੋਂ ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
