ਮੋਗਾ 'ਚ ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 16 ਲੱਖ ਦੀ ਠੱਗੀ, ਨੌਜਵਾਨ ਨੂੰ ਜਾਅਲੀ ਵੀਜ਼ਾ ਦਿੱਤਾ | Moga 16 lakh fraud for sending to Australia provide fake visa know details in Punjabi Punjabi news - TV9 Punjabi

ਮੋਗਾ ‘ਚ ਆਸਟ੍ਰੇਲੀਆ ਭੇਜਣ ਦੇ ਨਾਂ ‘ਤੇ 16 ਲੱਖ ਦੀ ਠੱਗੀ, ਨੌਜਵਾਨ ਨੂੰ ਜਾਅਲੀ ਵੀਜ਼ਾ ਦਿੱਤਾ

Updated On: 

27 Sep 2024 16:15 PM

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 16 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ। ਉਸ ਨੂੰ ਜਾਅਲੀ ਵੀਜ਼ਾ ਦੇ ਕੇ ਆਸਟ੍ਰੇਲੀਆ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਥਾਣਾ ਸਿਟੀ ਸਾਊਥ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।

ਮੋਗਾ ਚ ਆਸਟ੍ਰੇਲੀਆ ਭੇਜਣ ਦੇ ਨਾਂ ਤੇ 16 ਲੱਖ ਦੀ ਠੱਗੀ, ਨੌਜਵਾਨ ਨੂੰ ਜਾਅਲੀ ਵੀਜ਼ਾ ਦਿੱਤਾ
Follow Us On

ਮੋਗਾ ‘ਚ 4 ਲੋਕਾਂ ਨੇ ਇੱਕ ਨੌਜਵਾਨ ਨਾਲ ਮਿਲ ਕੇ ਆਸਟ੍ਰੇਲੀਆ ਭੇਜਣ ਦੇ ਨਾਂ ‘ਤੇ 16 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ। ਉਸ ਨੂੰ ਜਾਅਲੀ ਵੀਜ਼ਾ ਦੇ ਕੇ ਆਸਟ੍ਰੇਲੀਆ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਥਾਣਾ ਸਿਟੀ ਸਾਊਥ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।ਜਾਂਚ ਅਧਿਕਾਰੀ ਏਐਸਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਗਰੀਨ ਫੀਲਡ ਕਲੋਨੀ ਦੇ ਰਹਿਣ ਵਾਲੇ ਗੁਰਜਿੰਦਰ ਸਿੰਘ ਨੇ ਸ਼ਮਸ਼ੇਰ ਸਿੰਘ ਨਾਲ ਗੱਲ ਕੀਤੀ ਸੀ ਕਿ ਉਹ ਕੰਮ ਲਈ ਵਿਦੇਸ਼ ਜਾਣਾ ਚਾਹੁੰਦਾ ਹੈ।

ਦੱਸ ਦਈਏ ਕਿ ਸ਼ਮਸ਼ੇਰ ਸਿੰਘ ਵਿਆਹਾਂ ਕਰਵਾਉਂਦਾ ਹੈ। ਗੁਰਵਿੰਦਰ ਸਿੰਘ ਨੇ ਉਸ ਨੂੰ ਵਿਆਹ ਕਰਵਾਉਣ ਲਈ ਕਿਹਾ ਅਤੇ ਸ਼ਮਸ਼ੇਰ ਸਿੰਘ ਨੇ ਆਪਣੇ ਤਿੰਨ ਸਾਥੀਆਂ ਸਮੇਤ ਉਸ ਨੂੰ ਵਰਕ ਪਰਮਿਟ ਅਤੇ ਵੀਜ਼ਾ ਦਿਵਾਉਣ ਲਈ ਕਿਹਾ। ਇਸ ਤੋਂ ਬਾਅਦ ਉਸ ਤੋਂ 15 ਲੱਖ ਰੁਪਏ ਲੈ ਲਏ ਗਏ।

ਜਦੋਂ ਗੁਰਜਿੰਦਰ ਸਿੰਘ ਏਅਰਪੋਰਟ ਪਹੁੰਚਿਆ ਤਾਂ ਉਸ ਨੂੰ ਜਾਅਲੀ ਵੀਜ਼ਾ ਬਣਾ ਕੇ ਵਾਪਸ ਭੇਜ ਦਿੱਤਾ ਗਿਆ। ਗੁਰਜਿੰਦਰ ਸਿੰਘ ਨੇ ਜਹਾਜ਼ ਦੀ ਟਿਕਟ 1 ਲੱਖ 30 ਹਜ਼ਾਰ ਰੁਪਏ ਵਿੱਚ ਖਰੀਦੀ ਸੀ। ਇਸ ਤੋਂ ਬਾਅਦ ਉਸ ਨੇ ਸ਼ਮਸ਼ੇਰ ਸਿੰਘ ਨਾਲ ਪੈਸੇ ਵਾਪਸ ਕਰਨ ਦੀ ਗੱਲ ਕੀਤੀ ਪਰ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਤਿੰਨ ਵਿਅਕਤੀਆਂ ਰਾਜੂ ਸਹੋਤਾ ਮੋਗਾ, ਕਰਨ ਬਾਜਵਾ ਚੰਦ ਨਵਾਂ ਅਤੇ ਤਰਵਿੰਦਰ ਮਾਨ ਜਗਰਾਓ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ।

ਗ਼ੈਰ-ਕਾਨੂੰਨੀ ਟਰੈਵਲ ਏਜੰਟ ਨੌਜਵਾਨਾਂ ਤੋਂ ਕਰ ਰਹੇ ਠੱਗੀ

ਪੰਜਾਬ ਵਿੱਚ ਵਿਦੇਸ਼ ਭੇਜਣ ਦੇ ਨਾਮ ਦੇ ਚਾਹਵਾਨ ਨੌਜਵਾਨਾਂ ਨੂੰ ਗ਼ੈਰ-ਕਾਨੂੰਨੀ ਟਰੈਵਲ ਏਜੰਟ ਆਪਣੀ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ। ਆਏ ਦਿਨ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਪੰਜਾਬ ਪੁਲਿਸ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਲੋਕਾਂ ਨੂੰ ਜਾਗੂਰਕ ਕਰਨ ਲਈ ਕਈ ਹੋਰ ਤਰ੍ਹਾਂ ਦੀਆਂ ਮੁਹਿੰਮ ਚਲਾਈ ਜਾਂਦੀ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਬਿਆਨ ਕਾਰਨ ਸੁਰਖੀਆਂ ਚ ਆਇਆ ਡੰਕੀ ਰੂਟ, ਜਾਣੋ ਪੰਜਾਬ ਚ ਕਿਵੇਂ ਹੋਈ ਇਸ ਦੀ ਸ਼ੁਰੂਆਤ

Related Stories
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਦਿਵਸ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਬਿਆਨ ਬਿਲਕੁਲ ਸਹੀ
ਟੈਂਡਰ ਘੁਟਾਲਾ ਮਾਮਲੇ ‘ਚ ED ਦੀ ਕਰਾਵਾਈ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ 22.78 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਸੀਜ
ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ ‘ਚ ਸਾਈਨ ਹੋਇਆ MOU, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਰਹੇ ਮੌਜੂਦ
ਸਾਬਕਾ ਮੁੱਖ ਮੰਤਰੀ ਦਾ ਕਾਤਲ ਹਵਾਰਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਦੀ ਜੇਲ੍ਹ ਚ ਸ਼ਿਫਟ ਕਰਨ ਦੀ ਮੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ
Exit mobile version