Moga Mayo Suspend: AAP ਦਾ ਐਕਸ਼ਨ, ਚੰਨੀ ਨੂੰ ਪਾਰਟੀ ਚੋਂ ਕੱਢਿਆ ਬਾਹਰ, ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਆਰੋਪ
Moga Mayor Baljit Singh Channi: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਨੋਟ ਵਿੱਚ ਉਹਨਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਮੇਅਰ ਬਲਜੀਤ ਸਿੰਘ ਚੰਨੀ ਦੇ ਨਸ਼ਾ ਤਸਕਰਾਂ ਨਾਲ ਸਬੰਧ ਸਨ, ਜਿਸ ਤੋਂ ਬਾਅਦ ਪੁਖਤਾ ਸਬੂਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਨੋਟ ਵਿੱਚ ਉਹਨਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਮੇਅਰ ਬਲਜੀਤ ਸਿੰਘ ਚੰਨੀ ਦੇ ਨਸ਼ਾ ਤਸਕਰਾਂ ਨਾਲ ਸਬੰਧ ਸਨ, ਜਿਸ ਤੋਂ ਬਾਅਦ ਪੁਖਤਾ ਸਬੂਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਇਹ ਕਾਰਵਾਈ ਹੋਣ ਤੋਂ ਬਾਅਦ ਪਾਰਟੀ ਨੇ ਉਹਨਾਂ ਤੋਂ ਮੇਅਰ ਦੇ ਅਹੁਦੇ ਤੋਂ ਵੀ ਅਸਤੀਫਾ ਲੈ ਲਿਆ ਹੈ। ਉਹਨਾਂ ਉੱਪਰ ਪੈਸੇ ਲੈਕੇ ਇੱਕ ਮਹਿਲਾ ਨੂੰ ਬਚਾਉਣ ਦਾ ਇਲਜ਼ਾਮ ਹੈ ਜੋ ਕਿ ਗਲਤ ਕਾਰਵਾਈਆਂ ਵਿੱਚ ਸ਼ਾਮਿਲ ਸੀ।
ਕੌਣ ਹਨ ਬਲਜੀਤ ਸਿੰਘ ਚੰਨੀ ?
ਬਲਜੀਤ ਸਿੰਘ ਚੰਨੀ ਮੋਗਾ ਨਗਰ ਨਿਗਮ ਦੇ ਮੇਅਰ ਸਨ। ਉਹ ਵਾਰਡ ਨੰਬਰ 8 ਤੋਂ ਕੌਂਸਲਰ ਚੁਣੇ ਗਏ ਸਨ। ਉਨ੍ਹਾਂ ਨੇ 2021 ਦੀਆਂ ਨਿਗਮ ਚੋਣਾਂ ਆਮ ਆਦਮੀ ਦੇ ਚੋਣ ਨਿਸ਼ਾਨ ਤੇ ਲੜੀਆਂ ਸਨ। ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਆਟੋ ਮਕੈਨਿਕ ਦਾ ਕੰਮ ਕਰਦੇ ਸੀ। 21 ਅਗਸਤ 2023 ਨੂੰਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ ਸੀ। ਵੋਟਿੰਗ ਪ੍ਰਕਿਰਿਆ ਦੌਰਾਨ 8 ਕੌਂਸਲਰ ਗੈਰਹਾਜ਼ਰ ਰਹੇ ਸਨ। ਉਨ੍ਹਾਂ ਦੀ ਗੈਰ ਹਾਜਰੀ ਤੋਂ ਬਾਅਦ ਬਲਜੀਤ ਚੰਨੀ ਨੂੰ ਸਭ ਦੀ ਸਹਿਮਤੀ ਨਾਲ ਮੇਅਰ ਚੁਣ ਲਿਆ ਗਿਆ ਸੀ।
ਇੰਝ ਮਿਲੀ ਸੀ ਆਪ ਨੂੰ ਜਿੱਤ
2021 ਵਿੱਚ ਹੀ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਬੇਭਰੋਸਗੀ ਮਤਾ ਪਾ ਕੇ ਬਾਹਰ ਦਾ ਰਾਹ ਵਿਖਾ ਦਿੱਤਾਾ ਗਿਆ ਸੀ। ਨੀਤਿਕਾ ਤਕਰੀਬਨ ਦੋ ਸਾਲਾਂ ਤੱਕ ਮੇਅਰ ਦੇ ਅਹੁਦੇ ਤੇ ਰਹੇ ਸਨ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਨਿਯੁਕਤ ਕੀਤਾ ਗਿਆ ਸੀ।
ਦੱਸ ਦੇਈਏ ਕਿ ਸਾਲ 2021 ਵਿੱਚ ਮੋਗਾ ਨਗਰ ਨਿਗਮ ਦੇ 50 ਵਾਰਡਾਂ ਲਈ ਚੋਣਾਂ ਹੋਈਆਂ ਸਨ। ਕਾਂਗਰਸ ਨੂੰ 20 ਸੀਟਾਂ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 15 ਸੀਟਾਂ ਮਿਲੀਆਂ ਸਨ। ਹੋਰ 10 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਸਨ, ਜਦੋਂ ਕਿ ਚਾਰ ਆਪ ਅਤੇ 1 ਭਾਜਪਾ ਨੇ ਜਿੱਤੀ। 10 ਆਜ਼ਾਦ ਉਮੀਦਵਾਰਾਂ ਨੇ ਤਤਕਾਲੀ ਸੱਤਾਧਾਰੀ ਕਾਂਗਰਸ ਦਾ ਸਮਰਥਨ ਕੀਤਾ ਅਤੇ ਭੱਲਾ ਮੋਗਾ ਦੀ ਪਹਿਲੀ ਮਹਿਲਾ ਮੇਅਰ ਚੁਣੀ ਗਈ ਸੀ।
ਇਹ ਵੀ ਪੜ੍ਹੋ
ਵਿਧਾਨ ਸਭਾ ਚੋਣਾਂ ਚ ਆਪ ਦੀ ਜਿੱਤ ਤੋਂ ਬਾਅਦ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ 32 ਕਾਰਪੋਰੇਟਰ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਸਨ, ਜਿਸ ਨਾਲ ਪਾਰਟੀ ਦੀ ਅਧਿਕਾਰਤ ਗਿਣਤੀ 36 ਹੋ ਗਈ ਸੀ।


