AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਘਰ ‘ਚ ਮਿਲੀ ਪ੍ਰੇਮੀ ਦੀ ਲਾਸ਼, ਕੋਲ ਪਈ ਸੀ ਜ਼ਖ਼ਮੀ ਪ੍ਰੇਮਿਕਾ; ਮੋਗਾ ‘ਚ ਲਿਵ-ਇਨ ਦੌਰਾਨ ਹੋਇਆ ਖ਼ੂਨੀ ਟਕਰਾਅ

ਮੋਗਾ ਦੇ ਬੁੱਕਣ ਵਾਲਾ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਘਰ ਦੇ ਅੰਦਰੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਜਾਣਕਾਰੀ ਅਨੁਸਾਰ, 22 ਸਾਲਾ ਲਵਦੀਪ ਸਿੰਘ ਦੀ ਆਪਣੀ ਪ੍ਰੇਮਿਕਾ ਨਾਲ ਹੋਈ ਖ਼ੂਨੀ ਹੱਥੋਪਾਈ ਦੌਰਾਨ ਮੌਤ ਹੋ ਗਈ ਹੈ। ਦੂਜੇ ਪਾਸੇ, ਉਸ ਦੀ ਪ੍ਰੇਮਿਕਾ ਅਮਨਦੀਪ ਕੌਰ, ਜੋ ਕਿ ਦੋ ਬੱਚਿਆਂ ਦੀ ਮਾਂ ਹੈ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ ਅਤੇ ਸਥਾਨਕ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਘਰ 'ਚ ਮਿਲੀ ਪ੍ਰੇਮੀ ਦੀ ਲਾਸ਼, ਕੋਲ ਪਈ ਸੀ ਜ਼ਖ਼ਮੀ ਪ੍ਰੇਮਿਕਾ; ਮੋਗਾ 'ਚ ਲਿਵ-ਇਨ ਦੌਰਾਨ ਹੋਇਆ ਖ਼ੂਨੀ ਟਕਰਾਅ
ਮੋਗਾ ‘ਚ ਘਰ ਵਿਚੋਂ ਮਿਲੀ ਪ੍ਰੇਮੀ ਦੀ ਲਾਸ਼, ਕੋਲ ਪਈ ਸੀ ਜ਼ਖ਼ਮੀ ਪ੍ਰੇਮਿਕਾ
munish-jindal
| Updated On: 24 Feb 2026 10:48 AM IST
Share

ਮੋਗਾ ਦੇ ਬੁੱਕਣ ਵਾਲਾ ਰੋਡ ‘ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਘਰ ਦੇ ਅੰਦਰੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਜਾਣਕਾਰੀ ਅਨੁਸਾਰ, 22 ਸਾਲਾ ਲਵਦੀਪ ਸਿੰਘ ਦੀ ਆਪਣੀ ਪ੍ਰੇਮਿਕਾ ਨਾਲ ਹੋਈ ਖ਼ੂਨੀ ਹੱਥੋਪਾਈ ਦੌਰਾਨ ਮੌਤ ਹੋ ਗਈ ਹੈ। ਦੂਜੇ ਪਾਸੇ, ਉਸ ਦੀ ਪ੍ਰੇਮਿਕਾ ਅਮਨਦੀਪ ਕੌਰ, ਜੋ ਕਿ ਦੋ ਬੱਚਿਆਂ ਦੀ ਮਾਂ ਹੈ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ ਅਤੇ ਸਥਾਨਕ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਪੁਰਾਣੀ ਦੋਸਤੀ ਅਤੇ ਖ਼ੂਨੀ ਅੰਜਾਮ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਲਵਦੀਪ ਅਤੇ ਅਮਨਦੀਪ ਕੌਰ ਵਿਚਕਾਰ ਪੁਰਾਣੀ ਦੋਸਤੀ ਸੀ। ਘਟਨਾ ਵਾਲੇ ਦਿਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਇੰਨੀ ਵੱਧ ਗਈ ਕਿ ਗੱਲ ਜਾਨ ਲੈਣ ਤੱਕ ਪਹੁੰਚ ਗਈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਦੋਵਾਂ ਵਿਚਾਲੇ ਵਿਵਾਦ ਦਾ ਮੁੱਖ ਕਾਰਨ ਕੀ ਸੀ। ਪੁਲਿਸ ਇਸ ਗੁੱਥੀ ਨੂੰ ਸੁਲਝਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

ਹਸਪਤਾਲ ‘ਚ ਜ਼ੇਰੇ ਇਲਾਜ ਮਹਿਲਾ ਦਾ ਬਿਆਨ

ਸਿਵਲ ਹਸਪਤਾਲ ਵਿੱਚ ਦਾਖਲ ਅਮਨਦੀਪ ਕੌਰ ਨੇ ਦੱਸਿਆ ਕਿ ਲਵਦੀਪ ਨੇ ਅਚਾਨਕ ਉਸ ਉੱਤੇ ਹਮਲਾ ਕਰ ਦਿੱਤਾ ਸੀ। ਉਸ ਦੇ ਦਾਅਵੇ ਅਨੁਸਾਰ, ਹਮਲਾ ਕਰਨ ਤੋਂ ਬਾਅਦ ਲਵਦੀਪ ਨੇ ਖ਼ੁਦ ਨੂੰ ਵੀ ਨੁਕਸਾਨ ਪਹੁੰਚਾਇਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਹਿਲਾ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਪੁਲਿਸ ਉਸ ਦੇ ਹੋਰ ਵਿਸਥਾਰਤ ਬਿਆਨ ਲੈਣ ਦੀ ਉਡੀਕ ਕਰ ਰਹੀ ਹੈ।

ਪੁਲਿਸ ਦੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੇ ਇੰਚਾਰਜ ਭਲਵਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬੁੱਕਣ ਵਾਲਾ ਰੋਡ ਸਥਿਤ ਇੱਕ ਘਰ ਵਿੱਚ ਲਵਦੀਪ ਦੀ ਲਾਸ਼ ਪਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐਸ.ਐਚ.ਓ. ਅਨੁਸਾਰ, ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫੋਰੈਂਸਿਕ ਟੀਮਾਂ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...