Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ | moga Chak Kishna village Sarpanch law student parampal singh know full in punjabi Punjabi news - TV9 Punjabi

Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ

Updated On: 

28 Sep 2024 16:51 PM

ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਨਾਮਜ਼ਦਗੀ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈ ਹੈ। ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਚੱਕ ਕਿਸ਼ਨਾ ਅਤੇ ਗ੍ਰਾਮ ਪੰਚਾਇਤ ਰਸੂਲਪੁਰ ਦੇ ਲੋਕਾਂ ਨੇ ਸਰਬਸੰਮਤੀ ਨਾਲ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਨੂੰ ਸਰਪੰਚ ਬਣਾਇਆ ਹੈ।

Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ

ਮੋਗਾ ਦੇ ਪਿੰਡ ਚੱਕ ਕਿਸ਼ਨਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ

Follow Us On

ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਪਿਛਲੇ 5 ਸਾਲਾਂ ਤੋਂ ਸਰਪੰਚ ਹਨ। ਉਸ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਚੁਣ ਲਿਆ ਹੈ। ਪਰਮਪਾਲ ਕਾਨੂੰਨ ਦਾ ਵਿਦਿਆਰਥੀ ਹੈ। ਉਸ ਦਾ ਕਹਿਣਾ ਹੈ ਕਿ ਉਹ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।

ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਨਾਮਜ਼ਦਗੀ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈ ਹੈ। ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਚੱਕ ਕਿਸ਼ਨਾ ਅਤੇ ਗ੍ਰਾਮ ਪੰਚਾਇਤ ਰਸੂਲਪੁਰ ਦੇ ਲੋਕਾਂ ਨੇ ਸਰਬਸੰਮਤੀ ਨਾਲ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਨੂੰ ਸਰਪੰਚ ਬਣਾਇਆ ਹੈ।

5 ਸਾਲ ਮਾਤਾ ਵੀ ਕਰ ਚੁੱਕੀ ਹੈ ਸਰਪੰਚੀ

ਮੋਗਾ ਜ਼ਿਲ੍ਹੇ ਦਾ ਇਹ ਪਹਿਲਾ ਪਿੰਡ ਹੈ ਜਿਸ ਵਿੱਚ ਸਰਪੰਚ ਚੁਣਿਆ ਗਿਆ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਪਿਛਲੇ 5 ਸਾਲਾਂ ਤੋਂ ਸਰਪੰਚ ਹਨ। ਉਸ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਚੁਣ ਲਿਆ ਹੈ। ਪਰਮਪਾਲ ਕਾਨੂੰਨ ਦਾ ਵਿਦਿਆਰਥੀ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਨਾਲ ਹੀ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਵੀ ਅੱਗੇ ਲਿਜਾਇਆ ਜਾਵੇਗਾ।

ਪਰਮਪਾਲ ਨੇ ਕਿਹਾ ਕਿ ਉਹ ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਵਾਂਗੇ ਅਤੇ ਪਿੰਡਾਂ ਵਿੱਚ ਪੀਣ ਵਾਲੇ ਮਾੜੇ ਪਾਣੀ, ਜਿਸ ਨਾਲ ਕੈਂਸਰ ਵੱਧ ਰਿਹਾ ਹੈ, ਨਾਲ ਨਜਿੱਠਣ ਲਈ ਹੋਰ ਬੋਰ ਕਰਵਾ ਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਵਾਂਗੇ ਅਤੇ ਹਮੇਸ਼ਾ ਲੋਕਾਂ ਦੇ ਨਾਲ ਖੜੇ ਰਹਾਂਗੇ।

15 ਅਕਤੂਬਰ ਨੂੰ ਪੈਣਗੀਆਂ ਵੋਟਾਂ

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰ ਦਾ ਦੌਰ ਜਾਰੀ ਹੈ। 4 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆ ਜਾ ਸਕਣਗੀਆਂ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਕਰ ਦਿੱਤੀ ਜਾਵੇਗੀ ਜਿਸ ਮਗਰੋਂ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਸ਼ਾਮ ਦੇ ਸਮੇਂ ਹੀ ਵੋਟਾਂ ਦੀ ਗਿਣਤੀ ਕਰਨ ਮਗਰੋਂ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾਂ ਪ੍ਰਸ਼ਾਸਨਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਵੀ ਕਰੜੀ ਕੀਤੀ ਗਈ ਹੈ।

ਪਿੰਡਾਂ ਵਿੱਚ ਚੋਣਾਂ ਦਾ ਐਲਾਨ ਹੋਣ ਤੋਂ ਹੀ ਲੈਕੇ ਚੋਣ ਜ਼ਾਬਤਾ ਲਾਗੂ ਹੈ। ਪਿੰਡਾਂ ਵਿੱਚ ਪੰਚਾਇਤਾਂ ਨੂੰ ਸਰਕਾਰ ਨੇ ਪਹਿਲਾਂ ਹੀ ਭੰਗ ਕਰ ਦਿੱਤਾ ਸੀ ਅਤੇ ਚੋਣਾਂ ਨਾਲ ਸਬੰਧਿਤ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵੀ ਪਹੁੰਚਿਆ ਸੀ।

Related Stories
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਦਿਵਸ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਬਿਆਨ ਬਿਲਕੁਲ ਸਹੀ
Exit mobile version