ਮੋਗਾ ‘ਚ ਰੇਲਵੇ ਲਾਈਨ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਇਲਾਕੇ ‘ਚ ਫ਼ੈਲੀ ਸਨਸਨੀ; ਮੋਰਚਰੀ ‘ਚ ਰਖਵਾਈ ਲਾਸ਼

Updated On: 

15 Aug 2026 13:50 PM IST

ਮੋਗਾ ਦੇ ਅਧੀਨ ਪੈਂਦੇ ਪਿੰਡ ਘੱਲ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉਸ ਸਮੇਂ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ, ਜਦੋਂ ਰੇਲਵੇ ਲਾਈਨ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ (GRP) ਨੇ ਤੁਰੰਤ ਕਾਰਵਾਈ ਕਰਦਿਆਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲਿਆ ਅਤੇ ਪਛਾਣ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਅਗਲੇ 72 ਘੰਟਿਆਂ ਲਈ ਰਖਵਾ ਦਿੱਤਾ ਹੈ।

ਮੋਗਾ ਚ ਰੇਲਵੇ ਲਾਈਨ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਇਲਾਕੇ ਚ ਫ਼ੈਲੀ ਸਨਸਨੀ; ਮੋਰਚਰੀ ਚ ਰਖਵਾਈ ਲਾਸ਼

ਮੋਗਾ ਦੇ ਅਧੀਨ ਪੈਂਦੇ ਪਿੰਡ ਘੱਲ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉਸ ਸਮੇਂ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ, ਜਦੋਂ ਰੇਲਵੇ ਲਾਈਨ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ (GRP) ਨੇ ਤੁਰੰਤ ਕਾਰਵਾਈ ਕਰਦਿਆਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲਿਆ ਅਤੇ ਪਛਾਣ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਅਗਲੇ 72 ਘੰਟਿਆਂ ਲਈ ਰਖਵਾ ਦਿੱਤਾ ਹੈ। ਮ੍ਰਿਤਕ ਦੀ ਉਮਰ ਲਗਭਗ 25 ਤੋਂ 30 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਵਾਲ ਕੱਟੇ ਹੋਏ ਹਨ ਅਤੇ ਉਸ ਨੇ ਨੀਲੇ ਰੰਗ ਦੀ ਟੀ-ਸ਼ਰਟ, ਕਾਲੀ ਜੀਨਸ ਅਤੇ ਕਾਲੇ ਰੰਗ ਦੇ ਸਪੋਰਟਸ ਸ਼ੂਜ਼ ਪਾਏ ਹੋਏ ਹਨ।

ਸਮਾਜ ਸੇਵਾ ਸੁਸਾਇਟੀ ਨੇ ਮ੍ਰਿਤਕ ਦੇਹ ਨੂੰ ਹਸਪਤਾਲ ਪਹੁੰਚਾਇਆ

ਮੀਡੀਆ ਨਾਲ ਗੱਲਬਾਤ ਕਰਦਿਆਂ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਲਵੇ ਪੁਲਿਸ ਵੱਲੋਂ ਇਤਲਾਹ ਮਿਲੀ ਸੀ ਕਿ ਪਿੰਡ ਘੱਲ ਕਲਾਂ ਨੇੜੇ ਰੇਲਵੇ ਟਰੈਕ ‘ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਣ ‘ਤੇ ਸੁਸਾਇਟੀ ਦੇ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਉਪਰੰਤ ਲਾਸ਼ ਨੂੰ ਪਛਾਣ ਲਈ ਸਥਾਨਕ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਇਆ।

ਜੀਆਰਪੀ ਵੱਲੋਂ ਲੋਕਾਂ ਨੂੰ ਸ਼ਨਾਖ਼ਤ ਕਰਨ ਦੀ ਅਪੀਲ

ਦੂਜੇ ਪਾਸੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਜੀਆਰਪੀ ਦੇ ਏਐੱਸਆਈ (ASI) ਤ੍ਰਿਲੋਕ ਸਿੰਘ ਨੇ ਦੱਸਿਆ ਕਿ ਡਗਰੂ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਵੱਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਸੀ ਕਿ ਰੇਲਵੇ ਲਾਈਨ ‘ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਇਸ ਉਪਰੰਤ ਪੁਲਿਸ ਨੇ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਾਰਵਾਈ ਕਰਦਿਆਂ ਮ੍ਰਿਤਕ ਦੇਹ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।

ਏਐੱਸਆਈ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਹੁਲੀਏ ਅਨੁਸਾਰ ਮ੍ਰਿਤਕ ਨੌਜਵਾਨ ਦੀ ਉਮਰ ਤਕਰੀਬਨ 28 ਤੋਂ 30 ਸਾਲ ਦੇ ਕਰੀਬ ਜਾਪਦੀ ਹੈ। ਉਸ ਨੇ ਕਾਲੇ ਰੰਗ ਦੇ ਸਪੋਰਟਸ ਸ਼ੂਜ਼, ਨੀਲੇ ਰੰਗ ਦੀ ਟੀ-ਸ਼ਰਟ ਅਤੇ ਕਾਲੀ ਜੀਨਸ ਪਹਿਨੀ ਹੋਈ ਹੈ ਤੇ ਉਸ ਦੇ ਸਿਰ ਦੇ ਵਾਲ ਕੱਟੇ ਹੋਏ ਹਨ। ਪੁਲਿਸ ਅਧਿਕਾਰੀ ਨੇ ਮੀਡੀਆ ਰਾਹੀਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਇਸ ਨੌਜਵਾਨ ਬਾਰੇ ਜਾਣਕਾਰੀ ਰੱਖਦਾ ਹੋਵੇ ਤਾਂ ਉਹ ਤੁਰੰਤ ਰੇਲਵੇ ਪੁਲਿਸ ਜਾਂ ਸਥਾਨਕ ਪ੍ਰਸ਼ਾਸਨ ਨਾਲ ਸੰਪਰਕ ਕਰੇ, ਤਾਂ ਜੋ ਮ੍ਰਿਤਕ ਦੀ ਸ਼ਨਾਖ਼ਤ ਹੋ ਸਕੇ ਅਤੇ ਲਾਸ਼ ਨੂੰ ਉਸ ਦੇ ਅਸਲ ਵਾਰਸਾਂ ਦੇ ਹਵਾਲੇ ਕੀਤਾ ਜਾ ਸਕੇ।

Loading...
Unable to load recommendations.
Follow Us