AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ‘ਚ ਗੈਸ ਨਾਲ ਭਰੇ ਟੈਂਕਰ ਚੋਂ ਲੀਕੇਜ ਮਗਰੋਂ ਮਚਿਆ ਹੜਕੰਪ, ਪੁਲਿਸ ਤੇ ਫ਼ਾਇਰ ਬ੍ਰਿਗੇਡ ਨੇ ਟਾਲਿਆ ਵੱਡਾ ਹਾਦਸਾ

ਮੋਗਾ-ਅੰਮ੍ਰਿਤਸਰ-ਬਰਨਾਲਾ ਮੁੱਖ ਮਾਰਗ ਤੇ ਸਥਿਤ ਪਿੰਡ ਦੋਸਾਂਝ ਨੇੜੇ ਬੁੱਧਵਾਰ ਸ਼ਾਮ ਉਸ ਸਮੇਂ ਭਾਜੜ ਪੈ ਗਈ, ਜਦੋਂ ਐੱਚਪੀ (HP) ਗੈਸ ਨਾਲ ਭਰੇ ਇੱਕ ਵੱਡੇ ਟੈਂਕਰ ਵਿੱਚੋਂ ਅਚਾਨਕ ਤੇਜ਼ੀ ਨਾਲ ਗੈਸ ਦਾ ਰਿਸਾਅ ਸ਼ੁਰੂ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਹਰਕਤ ਵਿੱਚ ਆਈਆਂ ਅਤੇ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਹੇਠ ਲਿਆ।

ਮੋਗਾ 'ਚ ਗੈਸ ਨਾਲ ਭਰੇ ਟੈਂਕਰ ਚੋਂ ਲੀਕੇਜ ਮਗਰੋਂ ਮਚਿਆ ਹੜਕੰਪ, ਪੁਲਿਸ ਤੇ ਫ਼ਾਇਰ ਬ੍ਰਿਗੇਡ ਨੇ ਟਾਲਿਆ ਵੱਡਾ ਹਾਦਸਾ
munish-jindal
| Updated On: 23 Sep 2026 20:19 PM IST
Share

ਮੋਗਾ-ਅੰਮ੍ਰਿਤਸਰ-ਬਰਨਾਲਾ ਮੁੱਖ ਮਾਰਗ ਤੇ ਸਥਿਤ ਪਿੰਡ ਦੋਸਾਂਝ ਨੇੜੇ ਬੁੱਧਵਾਰ ਸ਼ਾਮ ਉਸ ਸਮੇਂ ਭਾਜੜ ਪੈ ਗਈ, ਜਦੋਂ ਐੱਚਪੀ (HP) ਗੈਸ ਨਾਲ ਭਰੇ ਇੱਕ ਵੱਡੇ ਟੈਂਕਰ ਵਿੱਚੋਂ ਅਚਾਨਕ ਤੇਜ਼ੀ ਨਾਲ ਗੈਸ ਦਾ ਰਿਸਾਅ ਸ਼ੁਰੂ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਹਰਕਤ ਵਿੱਚ ਆਈਆਂ ਅਤੇ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਹੇਠ ਲਿਆ। ਸਾਵਧਾਨੀ ਵਜੋਂ ਤੁਰੰਤ ਮੁੱਖ ਸੜਕ ਨੂੰ ਦੋਵਾਂ ਪਾਸਿਆਂ ਤੋਂ ਸੀਲ ਕਰਕੇ ਆਵਾਜਾਈ ਰੋਕ ਦਿੱਤੀ ਗਈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਟੈਂਕਰ ਬਠਿੰਡਾ ਸਥਿਤ ਐੱਚਪੀ ਗੈਸ ਪਲਾਂਟ ਤੋਂ ਗੈਸ ਲੋਡ ਕਰਕੇ ਹੁਸ਼ਿਆਰਪੁਰ ਦੇ ਐੱਚਪੀ ਪਲਾਂਟ ਵੱਲ ਲਿਜਾਇਆ ਜਾ ਰਿਹਾ ਸੀ। ਸਫ਼ਰ ਦੌਰਾਨ ਪਿੰਡ ਦੋਸਾਂਝ ਨੇੜੇ ਪਹੁੰਚਣ ਤੇ ਟੈਂਕਰ ਵਿੱਚੋਂ ਅਚਾਨਕ ਜ਼ੋਰਦਾਰ ਗੈਸ ਲੀਕ ਹੋਣ ਲੱਗੀ। ਘਟਨਾ ਸਥਾਨ ਤੇ ਪੁੱਜੀਆਂ ਰਾਹਤ ਟੀਮਾਂ ਨੇ ਮੁਸਤੈਦੀ ਵਰਤਦਿਆਂ ਲੀਕੇਜ ਨੂੰ ਕਾਬੂ ਹੇਠ ਲਿਆਉਣ ਲਈ ਮੁਹਿੰਮ ਵਿੱਢੀ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇੱਕ ਭਿਆਨਕ ਹਾਦਸਾ ਟਲ ਗਿਆ ਅਤੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਹੇਠ ਕਰ ਲਿਆ ਗਿਆ।

ਟਾਇਰ ਦਾ ਪੈਂਚਰ ਲਗਵਾਉਣ ਮਗਰੋਂ ਹੋਈ ਗੈਸ ਲੀਕੇਜ

ਟੈਂਕਰ ਦੇ ਚਾਲਕ ਅੰਮ੍ਰਿਤਪਾਲ ਸਿੰਘ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਰਸਤੇ ਵਿੱਚ ਵਾਹਨ ਦਾ ਇੱਕ ਟਾਇਰ ਪੈਂਚਰ ਹੋ ਗਿਆ ਸੀ। ਇਸ ਕਾਰਨ ਉਸ ਨੇ ਸੜਕ ਕਿਨਾਰੇ ਸਥਿਤ ਇੱਕ ਦੁਕਾਨ ਤੋਂ ਟਾਇਰ ਦਾ ਪੈਂਚਰ ਲਗਵਾਇਆ। ਪੈਂਚਰ ਠੀਕ ਕਰਵਾਉਣ ਤੋਂ ਬਾਅਦ ਜਿਵੇਂ ਹੀ ਉਹ ਟੈਂਕਰ ਨੂੰ ਅੱਗੇ ਰਵਾਨਾ ਕਰਨ ਲੱਗਾ, ਤਾਂ ਅਚਾਨਕ ਇੱਕ ਖ਼ਾਸ ਆਵਾਜ਼ ਸੁਣਾਈ ਦਿੱਤੀ। ਜਦੋਂ ਹੇਠਾਂ ਉਤਰ ਕੇ ਗੱਡੀ ਦਾ ਨਿਰੀਖਣ ਕੀਤਾ ਗਿਆ ਤਾਂ ਪਤਾ ਲੱਗਾ ਕਿ ਟੈਂਕਰ ਵਿੱਚੋਂ ਗੈਸ ਲੀਕ ਹੋ ਰਹੀ ਸੀ। ਖ਼ਤਰੇ ਨੂੰ ਭਾਂਪਦਿਆਂ ਮੌਕੇ ਤੇ ਮੌਜੂਦ ਲੋਕਾਂ ਨੇ ਫ਼ੌਰਨ ਫ਼ਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਚਾਲਕ ਨੇ ਪੁਸ਼ਟੀ ਕੀਤੀ ਕਿ ਟੈਂਕਰ ਅੰਦਰ ਭਾਰੀ ਮਾਤਰਾ ਵਿੱਚ ਗੈਸ ਭਰੀ ਹੋਈ ਸੀ ਅਤੇ ਇਹ ਖੇਪ ਹੁਸ਼ਿਆਰਪੁਰ ਪਲਾਂਟ ਪਹੁੰਚਾਈ ਜਾਣੀ ਸੀ।

ਫ਼ਾਇਰ ਬ੍ਰਿਗੇਡ ਨੇ ਡਰਾਈਵਰ ਦੀ ਮਦਦ ਨਾਲ ਕਾਬੂ ਕੀਤੀ ਲੀਕੇਜ

ਘਟਨਾ ਸਥਾਨ ਤੇ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਦਮਕਲ ਵਿਭਾਗ ਦੇ ਮੁਲਾਜ਼ਮ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਸ਼ਾਮ 5 ਵੱਜ ਕੇ 37 ਮਿੰਟ ਤੇ ਮੋਗਾ-ਅੰਮ੍ਰਿਤਸਰ-ਬਰਨਾਲਾ ਰੋਡ ਤੇ ਪਿੰਡ ਦੋਸਾਂਝ ਨੇੜੇ ਗੈਸ ਟੈਂਕਰ ਲੀਕ ਹੋਣ ਦੀ ਐਮਰਜੈਂਸੀ ਕਾਲ ਮਿਲੀ ਸੀ। ਸੂਚਨਾ ਮਿਲਦੇ ਸਾਰ ਹੀ ਦਮਕਲ ਵਿਭਾਗ ਦੀ ਟੀਮ ਗੱਡੀਆਂ ਸਮੇਤ ਮੌਕੇ ਤੇ ਪਹੁੰਚ ਗਈ। ਟੀਮ ਨੇ ਟੈਂਕਰ ਚਾਲਕ ਦੇ ਤਕਨੀਕੀ ਸਹਿਯੋਗ ਨਾਲ ਗੈਸ ਰਿਸਾਅ ਨੂੰ ਬੰਦ ਕਰਵਾਇਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਕਿਸਮ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...