AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਕੋਟ ਈਸੇ ਖਾਂ ਦੀ ਮਹਿਲਾ SHO ਤੇ ਗੰਨਮੈਨ ਰਿਸ਼ਵਤ ਲੈਂਦੇ ਕਾਬੂ

ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਥਾਣਾ ਕੋਟ ਈਸੇ ਖਾਂ ਵਿਖੇ ਵੱਡੀ ਕਾਰਵਾਈ ਕਰਦਿਆਂ ਥਾਣਾ ਮੁਖੀ (SHO) ਇੰਸਪੈਕਟਰ ਸੁਨੀਤਾ ਰਾਣੀ ਅਤੇ ਉਨ੍ਹਾਂ ਦੇ ਗੰਨਮੈਨ ਪੀ.ਐੱਚ.ਜੀ. (PHG) ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੋਗਾ 'ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਕੋਟ ਈਸੇ ਖਾਂ ਦੀ ਮਹਿਲਾ SHO ਤੇ ਗੰਨਮੈਨ ਰਿਸ਼ਵਤ ਲੈਂਦੇ ਕਾਬੂ
sunny-chopra-ferozepur
| Updated On: 27 Sep 2026 16:37 PM IST
Share

ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਥਾਣਾ ਕੋਟ ਈਸੇ ਖਾਂ ਵਿਖੇ ਵੱਡੀ ਕਾਰਵਾਈ ਕਰਦਿਆਂ ਥਾਣਾ ਮੁਖੀ (SHO) ਇੰਸਪੈਕਟਰ ਸੁਨੀਤਾ ਰਾਣੀ ਅਤੇ ਉਨ੍ਹਾਂ ਦੇ ਗੰਨਮੈਨ ਪੀ.ਐੱਚ.ਜੀ. (PHG) ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਉੱਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਪੁਲਿਸ ਕੇਸ ਵਿੱਚ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ ਪਹਿਲਾਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਬਾਅਦ ਵਿੱਚ ਦੋਵਾਂ ਧਿਰਾਂ ਵਿਚਾਲੇ ਇਹ ਸੌਦਾ 70 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਇਸ ਰਕਮ ਵਿੱਚੋਂ 20 ਹਜ਼ਾਰ ਰੁਪਏ ਗੰਨਮੈਨ ਗੁਰਅਵਤਾਰ ਸਿੰਘ ਪਹਿਲਾਂ ਹੀ ਹਾਸਲ ਕਰ ਚੁੱਕਾ ਸੀ ਅਤੇ ਬਾਕੀ ਰਹਿੰਦੇ 50 ਹਜ਼ਾਰ ਰੁਪਏ ਲੈਂਦਿਆਂ ਵਿਜੀਲੈਂਸ ਟੀਮ ਨੇ ਉਸ ਨੂੰ ਧਰ ਦਬੋਚਿਆ। ਮੌਕੇ ਤੇ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਗੰਨਮੈਨ ਨੇ ਖ਼ੁਲਾਸਾ ਕੀਤਾ ਕਿ ਇਹ 50 ਹਜ਼ਾਰ ਰੁਪਏ ਐੱਸ.ਐੱਚ.ਓ. ਸੁਨੀਤਾ ਰਾਣੀ ਨੂੰ ਦਿੱਤੇ ਜਾਣੇ ਸਨ। ਇਸ ਤੋਂ ਤੁਰੰਤ ਬਾਅਦ ਵਿਜੀਲੈਂਸ ਦੀ ਟੀਮ ਨੇ ਕਾਰਵਾਈ ਕਰਦਿਆਂ ਮਹਿਲਾ ਇੰਸਪੈਕਟਰ ਸੁਨੀਤਾ ਰਾਣੀ ਨੂੰ ਵੀ ਇਹ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਐਤਵਾਰ ਨੂੰ ਦੋਵਾਂ ਮੁਲਜ਼ਮਾਂ ਦਾ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।

ਗ੍ਰਿਫ਼ਤਾਰੀ ਮਗਰੋਂ SHO ਦਾ ਬਿਆਨ: ਆਲ ਇਜ਼ ਵੈੱਲ

ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਮੀਡੀਆ ਨੇ ਇੰਸਪੈਕਟਰ ਸੁਨੀਤਾ ਰਾਣੀ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਬੜੀ ਬੇਬਾਕੀ ਨਾਲ ਕਿਹਾ- “ਆਲ ਇਜ਼ ਵੈੱਲ… ਨਿਊ ਚੈਪਟਰ ਆਫ਼ ਲਾਈਫ਼ ਇਜ਼ ਸਟਾਰਟਿਡ” (ਸਭ ਠੀਕ ਹੈ… ਜ਼ਿੰਦਗੀ ਦਾ ਨਵਾਂ ਅਧਿਆਇ ਸ਼ੁਰੂ ਹੋ ਚੁੱਕਾ ਹੈ)। ਦੂਜੇ ਪਾਸੇ, ਵਿਜੀਲੈਂਸ ਅਧਿਕਾਰੀ ਜਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕੇਸ ਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਮੰਗੀ ਸੀ ਰਿਸ਼ਵਤ

ਇਹ ਸਮੁੱਚੀ ਕਾਰਵਾਈ ਪਿੰਡ ਨੂਰਪੁਰਾ ਹਕੀਮਾਂ ਦੇ ਵਸਨੀਕ ਰਾਜਵਿੰਦਰ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਇੱਕ ਮਾਮਲੇ ਵਿੱਚ ਉਸ ਦਾ ਨਾਮ ਸ਼ਾਮਲ ਕਰਨ ਦਾ ਡਰਾਵਾ ਦੇ ਕੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਰੱਖੀ ਸੀ। ਮਗਰੋਂ ਮੁਲਜ਼ਮ 70 ਹਜ਼ਾਰ ਰੁਪਏ ਲੈਣ ਲਈ ਸਹਿਮਤ ਹੋ ਗਿਆ ਸੀ। ਮੁਲਜ਼ਮ ਗੁਰਅਵਤਾਰ ਸਿੰਘ ਵੱਖ-ਵੱਖ ਮਿਤੀਆਂ ਨੂੰ ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਵਸੂਲ ਕਰ ਚੁੱਕਾ ਸੀ ਅਤੇ ਬਾਕੀ ਬਚਦੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਲਗਾਤਾਰ ਦਬਾਅ ਬਣਾ ਰਿਹਾ ਸੀ।

ਸ਼ਿਕਾਇਤਕਰਤਾ ਨੇ ਮੋਬਾਈਲ ਚ ਰਿਕਾਰਡ ਕੀਤੀ ਗੱਲਬਾਤ

ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਸ਼ਿਕਾਇਤਕਰਤਾ ਨੇ ਬੜੀ ਹੁਸ਼ਿਆਰੀ ਨਾਲ ਆਪਣੇ ਮੋਬਾਈਲ ਫ਼ੋਨ ਵਿੱਚ ਰਿਕਾਰਡ ਕਰ ਲਿਆ ਅਤੇ ਇਹ ਸਬੂਤ ਵਿਜੀਲੈਂਸ ਬਿਊਰੋ ਦੀ ਇੰਸਪੈਕਟਰ ਜਗਨਦੀਪ ਕੌਰ ਅੱਗੇ ਪੇਸ਼ ਕਰ ਦਿੱਤੇ। ਤੱਥਾਂ ਦੀ ਪੁਸ਼ਟੀ ਹੋਣ ਉਪਰੰਤ ਵਿਜੀਲੈਂਸ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਜਾਲ ਵਿਛਾ ਕੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਮੌਕੇ ਤੇ ਕਾਬੂ ਕਰ ਲਿਆ।

ਪੁੱਛਗਿੱਛ ਦੌਰਾਨ ਗੁਰਅਵਤਾਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਰਕਮ ਵਿੱਚੋਂ 50 ਹਜ਼ਾਰ ਰੁਪਏ ਐੱਸ.ਐੱਚ.ਓ. ਇੰਸਪੈਕਟਰ ਸੁਨੀਤਾ ਬਾਵਾ (ਸੁਨੀਤਾ ਰਾਣੀ) ਨੂੰ ਦਿੱਤੇ ਜਾਣੇ ਸਨ। ਇਸ ਤੋਂ ਤੁਰੰਤ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਇੰਸਪੈਕਟਰ ਸੁਨੀਤਾ ਨੂੰ ਵੀ ਗੰਨਮੈਨ ਕੋਲੋਂ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਵੱਡੀ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਭਾਰੀ ਹੜਕੰਪ ਮਚ ਗਿਆ ਹੈ।

Follow Us
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...